Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪਹਿਲੀ ਤਿਮਾਹੀ ਦੌਰਾਨ ਹਰੇਕ ਗਰਭਵਤੀ ਔਰਤ ਦਾ ਥੈਲੇਸੀਮੀਆ ਟੈਸਟ ਲਾਜਮੀ--ਡਿਪਟੀ ਕਮਿਸ਼ਨਰ ਅਮਿਤ ਤਲਵਾੜ

ਸਿਹਤ ਵਿਭਾਗ ਵੱਲੋਂ ਤਿਆਰ ਕੀਤਾ ਥੇਲੈਸੀਮੀਆ ਦਾ ਪੋਸਟਰ ਜਾਰੀ

DC Amritsar, Amritsar, Amit Talwar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 24 Aug 2023

Last updated on: Aug 24, 2023, 00:00 IST

ਅੱਜ ਦਫ਼ਤਰ ਜਿਲ੍ਹਾ ਪ੍ਰੀਸ਼ਦ ਵਿਖੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਅਮਿਤ ਤਲਵਾੜ ਨੇ ਜਿਲ੍ਹਾ ਪੱਧਰੀ ਡੀ.ਐਚ.ਐਸ ਦੀ ਰਿਵਿਊ ਮੀਟਿੰਗ ਕੀਤੀ । ਉਨ੍ਹਾਂ ਨੇ ਕਿਹਾ ਕਿ ਸਰਕਾਰੀ ਨਸ਼ਾ ਛੁੜਾਊ ਕੇਂਦਰ ਤੋਂ ਇਲਾਵਾ ਜਿੰਨੇ ਵੀ ਪ੍ਰਾਈਵੇਟ ਸੈਂਟਰ ਕੰਮ ਕਰ ਰਹੇ ਹਨ, ਦੀ ਹਰ ਤਿਮਾਹੀ ਤੇ ਨਿਰੀਖਣ ਕੀਤਾ ਜਾਵੇ ਅਤੇ ਇਸ ਦੀ ਕਾਰਗੁਜਾਰੀ ਦੀ ਰਿਪੋਰਟ ਮਹੀਨਾਵਾਰ ਮੀਟਿੰਗ ਵਿੱਚ ਵਿਚਾਰਿਆ ਜਾਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰੀ ਪੁਨਰਵਾਸ ਕੇਂਦਰਾਂ ਤੇ ਸਕਿੱਲਡ ਕੋਰਸਾਂ ਵਿੱਚ ਭੰਗੜੇ ਨੂੰ ਵੀ ਸ਼ਾਮਲ ਕੀਤਾ ਜਾਵੇ ਤਾਂ ਕਿ ਇਨਾਂ ਮਰੀਜਾਂ ਨੂੰ ਪੰਜਾਬੀ ਸੱਭਿਆਚਾਰ ਨਾਲ ਜੋੜਿਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰੀ ਪੁਨਰਵਾਸ ਕੇਂਦਰ ਦੇ ਸੁੰਦਰੀਕਰਨ ਵੀ ਕੀਤਾ ਜਾਵੇ। ਆਮ ਆਦਮੀ ਕਲੀਨਿਕ ਬਾਰੇ ਗੱਲਬਾਤ ਕਰਦਿਆਂ ਉਨਾਂ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਵਿਅਕਤੀਗਤ ਤੌਰ ਤੇ ਜਾ ਕੇ ਆਮ ਆਦਮੀ ਕਲੀਨਿਕਾਂ ਦਾ ਦੌਰਾ ਕਰਨ ਅਤੇ ਚੈਕ ਲਿਸਟ ਦੇ ਅਨੁਸਾਰ ਉਸਦੀ ਰਿਪੋਰਟਿੰਗ ਕਰਨ। 

ਸ੍ਰੀ ਤਲਵਾੜ ਨੇ ਸਿਹਤ ਵਿਭਾਗ ਵੱਲੋਂ ਤਿਆਰ ਕੀਤਾ ਗਿਆ ਥੈਲੇਸੀਮੀਆ ਦਾ ਪੋਸਟਰ ਜਾਰੀ ਕੀਤਾ ਅਤੇ ਸਿਹਤ ਵਿਭਾਗ ਦੇ ਡਾਕਟਰਾਂ ਨੂੰ ਹਦਾਇਤ ਕੀਤੀ ਗਈ ਕਿ ਹਰੇਕ ਗਰਭਵਤੀ ਔਰਤ ਦਾ ਪਹਿਲੇ ਤਿਮਾਹੀ ਵਿੱਚ ਥੈਲੇਸੀਮੀਆ ਦਾ ਟੈਸਟ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਆਈ.ਈ.ਸੀ. ਗਤੀਵਿਧੀਆਂ ਅਧੀਨ ਹਰੇਕ ਸੀ.ਐਚ.ਸੀ., ਪੀ.ਐਚ.ਸੀ. ਅਤੇ ਸਬ ਸੈਂਟਰ ਪੱਧਰ ਤੇ ਥੈਲੇਸੀਮੀਆ ਦਾ ਪੋਸਟਰ ਵੀ ਲਗਵਾਇਆ ਜਾਵੇ।

ਇਸ ਮੀਟਿੰਗ ਦੌਰਾਨ ਸਿਵਲ ਸਰਜਨ ਡਾ: ਵਿਜੈ ਕੁਮਾਰ, ਸਹਾਇਕ ਸਿਵਲ ਸਰਜਨ ਡਾ. ਰਜਿੰਦਰ ਪਾਲ ਕੌਰ, ਡੀ.ਐਚ.ਓ. ਡਾ. ਜਸਪਾਲ ਸਿੰਘ, ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਭਾਰਤੀ ਧਵਨ, ਬੀ.ਸੀ. ਜੀ. ਅਫ਼ਸਰ ਡਾ. ਰਾਘਵ ਗੁਪਤਾ, ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਜਸਪ੍ਰੀਤ ਸ਼ਰਮਾ, ਜਿਲ੍ਹਾ ਐਪੀਡਮੋਲਿਸਟ ਡਾ. ਹਰਜੋਤ ਕੌਰ, ਡਾ. ਇਸ਼ਿਤਾ, ਡਿਪਟੀ ਮੈਡੀਕਲ ਕਮੀਸ਼ਨਰ ਡਾ. ਗੁਰਮੀਤ ਕੌਰ, ਡਿਪਟੀ ਮਾਸ ਮੀਡੀਆ ਅਫ਼ਸਰ ਕਮਲਦੀਪ ਭੱਬਾ ਅਤੇ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਹਾਜਰ ਸਨ।

 

Tags: DC Amritsar , Amritsar , Amit Talwar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD