Friday, 17 May 2024

 

 

ਖ਼ਾਸ ਖਬਰਾਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ

 

ਹੜ੍ਹ ਪੀੜਤਾਂ ਲਈ ਸੇਵਾ ਕਾਰਜ ਨਿਭਾ ਰਹੇ ਡਾ.ਐਸ.ਪੀ.ਸਿੰਘ ਉਬਰਾਏ ਨੇ ਚੁੱਕੀ ਪੀਣ ਵਾਲੇ ਪਾਣੀ ਦੀ ਸੇਵਾ

ਪ੍ਰਭਾਵਿਤ ਲੋਕਾਂ ਲਈ ਭੇਜਿਆ ਵੱਡੀ ਮਾਤਰਾ 'ਚ ਪੀਣ ਵਾਲਾ ਪਾਣੀ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, S P Singh Oberoi, DR. S. P. Singh Oberoi, Tarn Taran

Web Admin

Web Admin

5 Dariya News

ਤਰਨਤਾਰਨ , 24 Aug 2023

ਹਰ ਔਖੀ ਘੜੀ ਵੇਲੇ ਲੋੜਵੰਦਾਂ ਲਈ ਸਭ ਤੋਂ ਮੋਹਰੀ ਹੋ ਕੇ ਨਿਸ਼ਕਾਮ ਸੇਵਾ ਕਾਰਜ ਨਿਭਾਉਣ ਵਾਲੇ ਕੌਮਾਂਤਰੀ ਪੱਧਰ ਦੇ ਸਮਾਜ ਸੇਵੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐਸ.ਪੀ. ਸਿੰਘ ਓਬਰਾਏ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਲੋੜੀਂਦੇ ਸਮਾਨ ਦੇ ਨਾਲ-ਨਾਲ ਹੁਣ ਪੀਣ ਵਾਲੇ ਪਾਣੀ ਦੀ ਸੇਵਾ ਵੀ ਵੱਡੇ ਪੱਧਰ ਤੇ ਨਿਭਾਈ ਜਾ ਰਹੀ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ.ਐਸ.ਪੀ.ਸਿੰਘ ਉਬਰਾਏ ਨੇ ਦੱਸਿਆ ਕਿ ਸਰਬੱਤ ਦਾ ਭਲਾ ਟਰੱਸਟ ਵੱਲੋਂ ਅੰਦਰ ਹੜਾਂ ਤੋਂ ਪ੍ਰਭਾਵਿਤ ਲੋਕਾਂ ਲਈ 12 ਹਜ਼ਾਰ ਪਾਣੀ ਦੀਆਂ ਬੋਤਲਾਂ ਸੇਵਾ ਲਈ ਭੇਜੀਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਘੜੁੰਮ ਵਿਖੇ ਟੁੱਟੇ ਬੰਨ ਨੂੰ ਬੰਨਣ ਦਾ ਕਾਰਜ ਚੱਲ ਰਿਹਾ ਹੈ ਜਿੱਥੇ ਵੱਡੀ ਗਿਣਤੀ ਵਿੱਚ ਸੰਗਤ ਸੇਵਾ ਲਈ ਪਹੁੰਚ ਰਹੀ ਹੈ ਸੋ ਭਾਰੀ ਸੰਗਤ ਦੇ ਚਲਦਿਆਂ ਪੀਣ ਵਾਲਾ ਸਾਫ਼ ਪਾਣੀ ਨਾ ਮਿਲਣ ਦੀਆਂ ਮੁਸ਼ਕਿਲਾਂ ਸਬੰਧੀ ਖ਼ਬਰਾਂ ਆ ਰਹੀਆਂ ਸਨ, ਸੋ ਇਸ ਸੇਵਾ ਦੀ ਪੂਰਤੀ ਲਈ ਭਾਰੀ ਗਿਣਤੀ ਵਿੱਚ ਪੀਣ ਵਾਲੇ ਪਾਣੀ ਦੀਆਂ ਬੋਤਲਾਂ ਭੇਜੀਆਂ ਗਈਆਂ ਹਨ। 

ਉਨ੍ਹਾਂ ਦੱਸਿਆ ਕਿ ਤਰਨਤਾਰਨ ਜ਼ਿਲ੍ਹੇ ਵਿੱਚ ਹੜ੍ਹ ਆਉਣ ਦੇ ਪਹਿਲੇ ਦਿਨ ਤੋਂ ਟਰੱਸਟ ਵੱਲੋਂ ਲਗਾਤਾਰ ਰਾਹਤ ਸੇਵਾਵਾਂ ਨਿਭਾਈਆ ਜਾ ਰਹੀਆਂ ਹਨ। ਅਸੀਂ ਜਿਵੇਂ ਜ਼ਮੀਨੀ ਪੱਧਰ ਤੇ ਲੋੜਾਂ ਮਹਿਸੂਸ ਕਰ ਰਹੇ ਹਾਂ ਓਸੇ ਅਨੁਸਾਰ ਸੇਵਾਵਾਂ ਨਿਭਾ ਰਹੇ ਹਾਂ। 

ਟਰੱਸਟ ਵੱਲੋਂ ਪਸ਼ੂਆਂ ਲਈ ਮੱਕੀ ਦਾ ਆਚਾਰ, ਪਸ਼ੂਆਂ ਦੀਆਂ ਦਵਾਈਆਂ ਅਤੇ ਹੋਰ ਰਾਹਤ ਸਮੱਗਰੀ ਹੜ੍ਹ ਪੀੜਤਾਂ ਦੀ ਸਹਾਇਤਾ ਵਿੱਚ ਭੇਜੀ ਗਈ ਹੈ। ਉਨ੍ਹਾਂ ਦੱਸਿਆ ਕਿ ਅਗਾਂਹ ਵੀ ਜਿਸ ਤਰ੍ਹਾਂ ਦੀ ਮੰਗ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਆਵੇਗੀ ਟਰੱਸਟ ਉਸ ਮੰਗ ਨੂੰ ਪੂਰਾ ਕਰਨ ਵਿੱਚ ਆਪਣਾ ਪੂਰਾ ਯੋਗਦਾਨ ਪਾਵੇਗਾ। 

ਇਸ ਸਬੰਧੀ ਗੱਲਬਾਤ ਕਰਦਿਆਂ ਟਰੱਸਟ ਦੀ ਤਰਨਤਾਰਨ ਇਕਾਈ ਦੇ ਜਰਨਲ ਸਕੱਤਰ ਗੁਰਪ੍ਰੀਤ ਸਿੰਘ ਪਨਗੋਟਾ ਅਤੇ ਖਜ਼ਾਨਚੀ ਡਾਕਟਰ ਇੰਦਰਪ੍ਰੀਤ ਸਿੰਘ ਧਾਮੀ ਨੇ ਦੱਸਿਆ ਕਿ ਸਾਡੇ ਵੇਖਣ ਵਿੱਚ ਆਇਆ ਸੀ ਕਿ ਜਿੱਥੇ ਜਿੱਥੇ ਸੰਗਤ ਵੱਲੋਂ ਬੰਨ ਨੂੰ ਬੰਨਣ ਲਈ ਮਿੱਟੀ ਦੇ ਤੋੜੇ ਭਰੇ ਜਾ ਰਹੇ ਹਨ ਓਥੇਂ ਪੀਣ ਵਾਲੇ ਸਾਫ ਪਾਣੀ ਦੀ ਭਾਰੀ ਕਮੀ ਸੀ। ਜਿਸ ਉਪਰੰਤ ਸਾਡੇ ਵੱਲੋਂ ਡਾਕਟਰ ਓਬਰਾਏ ਕੋਲੋਂ ਪੀਣ ਵਾਲੇ ਪਾਣੀ ਦੀ ਮੰਗ ਕੀਤੀ ਸੀ ਉਹਨਾਂ ਵੱਲੋਂ ਫਿ਼ਰਾਖਦਿਲੀ ਵਿਖਾਉਂਦਿਆ ਇੱਕ ਲੀਟਰ ਵਾਲੀਆਂ 12 ਹਜ਼ਾਰ ਬੋਤਲਾਂ ਹੜ੍ਹ ਪ੍ਰਭਾਵਿਤਾਂ ਲਈ ਭੇਜਿਆ ਹਨ,ਜੋ ਅੱਜ ਘੜੁੰਮ ਬੰਨ ਉੱਪਰ, ਹਰੀਕੇ ਜਾਣਾ ਮੰਡੀ, ਸਭਰਾ ਦਾਣਾ ਮੰਡੀ, ਪਿੰਡ ਦੁਬਲੀ ਵਿਖੇ ਪਾਣੀ ਪੁੱਜਦਾ ਕਰਵਾਇਆ ਗਿਆ ਹੈ। 

ਸਾਨੂੰ ਡਾਕਟਰ ਓਬਰਾਏ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਹੈ ਕਿ ਭਵਿੱਖ ਵਿੱਚ ਵੀ ਜੇ ਕੋਈ ਲੋੜ ਪੈਂਦੀ ਹੈ ਤਾਂ ਟਰੱਸਟ ਵੱਲੋਂ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਇਸ ਮੌਕੇ ਚੇਅਰਮੈਨ ਦਿਲਬਾਗ ਸਿੰਘ ਰੱਤਾ ਗੁੱਦਾ ਨੇ ਡਾਕਟਰ ਓਬਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਦੋਂ ਤੋ ਹਰੀਕੇ ਹੈੱਡ ਤੋਂ ਪਾਣੀ ਛੱਡਣ ਕਾਰਨ ਸਾਡੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਪ੍ਰਭਾਵਿਤ ਹੋਏ ਹਨ ਪਹਿਲੇ ਦਿਨ ਤੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਨਿਰੰਤਰ ਸੇਵਾਵਾਂ ਕੀਤੀਆਂ ਜਾ ਰਹੀਆਂ ਹਨ। 

ਡਾ.ਓਬਰਾਏ ਦੇ ਇਸ ਵਿਲੱਖਣ ਸੇਵਾ ਕਾਰਜ ਲਈ ਅਸੀਂ ਸਮੂਹ ਇਲਾਕਾ ਨਿਵਾਸੀਆਂ ਵੱਲੋਂ ਉਨ੍ਹਾਂ ਦਾ ਧੰਨਵਾਦ ਕਰਦੇ ਹਾਂ ਅਤੇ ਆਸ ਕਰਦੇ ਹਾਂ ਕਿ ਜੇ ਭਵਿੱਖ ਵਿੱਚ ਲੋੜ ਪੈਣ ਤੇ ਸਾਡੀ ਇਮਦਾਦ ਕਰਨਗੇ। ਇਸ ਮੌਕੇ ਵਾਈਸ ਪ੍ਰਧਾਨ ਵਿਸ਼ਾਲ ਸੂਦ, ਸਤਨਾਮ ਸਿੰਘ,ਭੋਲਾ ਅਰੋੜਾ, ਪ੍ਰਿੰਸੀਪਲ ਜਗਮੋਹਨ ਸਿੰਘ ਭੱਲਾ ਕਿਰਪਾਲ ਸਿੰਘ ਰੰਧਾਵਾ, ਮਾਸਟਰ ਗੁਰਵਿੰਦਰ ਸਿੰਘ ਬਰਵਾਲਾ, ਗੁਰਵਿੰਦਰ ਸਿੰਘ ਕਾਲੇਕੇ, ਜਰਮਨਜੀਤ ਸਿੰਘ ਪਨਗੋਟਾ ਹਾਜ਼ਰ ਸਨ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi , DR. S. P. Singh Oberoi , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD