Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਵਿਜੀਲੈਂਸ ਬਿਊਰੋ ਵੱਲੋਂ 7000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਕਾਬੂ

Vigilance Bureau, Crime News Punjab, Punjab Police, Police, Crime News, Tarn Taran Police, Tarn Taran

Web Admin

Web Admin

5 Dariya News

ਤਰਨ ਤਾਰਨ , 24 Aug 2023

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਤਰਨ ਤਾਰਨ ਜ਼ਿਲ੍ਹੇ ਦੇ ਥਾਣਾ ਸਰਾਏ ਅਮਾਨਤ ਖਾਂ ਵਿਖੇ ਤਾਇਨਾਤ ਸਬ ਇੰਸਪੈਕਟਰ (ਐਸ.ਆਈ.) ਦਿਲਬਾਗ ਸਿੰਘ ਨੂੰ ਨਿਰਮਲ ਸਿੰਘ ਵਾਸੀ ਪਿੰਡ ਕਸੇਲ ਤੋਂ 7000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਨਿਰਮਲ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21 (ਸੀ) ਤਹਿਤ ਉਸ ਦੇ ਭਰਾ ਦਲਜੀਤ ਸਿੰਘ ਖਿਲਾਫ਼ ਥਾਣਾ ਸਰਾਏ ਅਮਾਨਤ ਖਾਂ ਵਿਖੇ ਐਫ.ਆਈ.ਆਰ. ਨੰ. 46/2023 ਦਰਜ ਸੀ ਅਤੇ ਇਸ ਮਾਮਲੇ ਦੀ ਜਾਂਚ ਮੁਲਜ਼ਮ ਐਸ.ਆਈ. ਕਰ ਰਿਹਾ ਸੀ। 

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਐਸ.ਆਈ. ਦਿਲਬਾਗ ਸਿੰਘ ਨੇ ਸਰਕਾਰੀ ਵਕੀਲ ਤੋਂ ਚਲਾਨ ਚੈੱਕ ਕਰਵਾਉਣ ਅਤੇ ਇਸ ਨੂੰ ਅਦਾਲਤ ਵਿੱਚ ਪੇਸ਼ ਕਰਨ ਬਦਲੇ ਰਿਸ਼ਵਤ ਵਜੋਂ 7000 ਰੁਪਏ ਮੰਗੇ ਸਨ। ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 7000 ਰੁਪਏ ਰਿਸ਼ਵਤ ਲੈਂਦਿਆਂ ਮੁਲਜ਼ਮ ਐਸ.ਆਈ. ਨੂੰ ਕਾਬੂ ਕਰ ਲਿਆ।

ਇਸ ਸਬੰਧੀ ਐਸ.ਆਈ. ਦਿਲਬਾਗ ਸਿੰਘ ਖਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ- 7 ਅਧੀਨ ਐਫ.ਆਈ.ਆਰ ਨੰਬਰ 29 ਮਿਤੀ 24-08-2023 ਦਰਜ ਕੀਤੀ ਗਈ ਹੈ।

 

Tags: Vigilance Bureau , Crime News Punjab , Punjab Police , Police , Crime News , Tarn Taran Police , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD