Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਫਾਜਿ਼ਲਕਾ ਦੇ ਚੱਕ ਸੁਹੇਲੇਵਾਲਾ ਦੇ ਕਿਸਾਨ ਪਰਿਵਾਰ ਦੇ ਜਗਮੀਤ ਸਿੰਘ ਨੇ ਚੰਦਰਯਾਨ 3 ਪ੍ਰੋਜ਼ੈਕਟ ਵਿਚ ਨਿਭਾਈ ਅਹਿਮ ਭੁਮਿਕਾ

ਚੰਦਰਯਾਨ 3 ਵਿਚ ਫਾਜਿ਼ਲਕਾ ਦੇ 3 ਵਿਗਿਆਨੀਆਂ ਨੇ ਨਿਭਾਈ ਭੁਮਿਕਾ

DC Fazilka, Senu Duggal, Fazilka, Deputy Commissioner Fazilka

5 Dariya News

5 Dariya News

5 Dariya News

ਫਾਜਿ਼ਲਕਾ , 25 Aug 2023

Last updated on: Aug 25, 2023, 00:00 IST

ਭਾਰਤ ਦਾ ਮਾਣ, ਚੰਦਰਯਾਨ 3 ਚੰਦ ਦੀ ਸਤਾ ਤੇ ਪਹੁੰਚ ਕੇ ਆਪਣੀ ਖੋਜ਼ ਸ਼ੁਰੂ ਕਰ ਚੁੱਕਾ ਹੈ। ਪਰ ਨਾਲ ਹੀ ਇਸ ਚੰਦਰਯਾਨ ਨੂੰ ਇਸ ਮੁਕਾਮ ਤੇ ਲੈ ਕੇ ਜਾਣ ਵਾਲੇ ਇਸਰੋ ਨਾਲ ਜ਼ੁੜੇ ਸਿਤਾਰਿਆਂ ਦੇ ਨਾਂਅ ਵੀ ਸਾਹਮਣੇ ਆ ਰਹੇ ਹਨ।

ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਦੱਸਿਆ ਹੈ ਕਿ ਫਾਜਿ਼ਲਕਾ ਜਿ਼ਲ੍ਹੇ ਦੇ ਤਿੰਨ ਯੁਵਾ ਵਿਗਿਆਨੀਆਂ ਦੀ ਇਸ ਪ੍ਰੋਜ਼ੈਕਟ ਵਿਚ ਸਮੂਲੀਅਤ ਰਹੀ ਹੈ।ਉਨ੍ਹਾਂ ਨੇ ਇਨ੍ਹਾਂ ਵਿਗਿਆਨੀਆਂ ਨੂੰ ਵਧਾਈ ਦਿੰਦਿਆਂ ਕਿਹਾ ਹੈ ਕਿ ਇੰਨ੍ਹਾਂ ਦਾ ਇਹ ਕਾਰਜ ਸਾਡੀ ਅਗਲੀ ਪੀੜ੍ਹੀ ਨੂੰ ਵਿਗਿਆਨ ਵਿਚ ਰੂਚੀ ਪੈਦਾ ਕਰਨ ਵਿਚ ਸਹਾਈ ਸਿੱਧ ਹੋਵੇਗਾ।

ਫਾਜਿ਼ਲਕਾ ਦੇ ਇੰਨ੍ਹਾਂ ਤਿੰਨ ਵਿਗਿਆਨੀਆਂ ਵਿਚ ਹੀ ਸ਼ਾਮਿਲ ਹੈ ਜਿ਼ਲ੍ਹੇ ਦੇ ਪਿੰਡ ਚੱਕ ਸੁਹੇਲੇਵਾਲਾ ਦੇ ਇਕ ਕਿਸਾਨ ਪਰਿਵਾਰ ਨਾਲ ਸਬੰਧਤ ਜਗਮੀਤ ਸਿੰਘ। ਜਗਮੀਤ ਸਿੰਘ ਦੇ ਮਾਤਾ ਪਿਤਾ ਸੁਖਮੰਦਰ ਕੌਰ ਤੇ ਸਮਸ਼ੇਰ ਸਿੰਘ ਨੇ ਦੱਸਿਆ ਕਿ ਜਗਮੀਤ ਨੇ ਆਪਣੀ ਮੁੱਢਲੀ ਪੜਾਈ ਸ੍ਰੀ ਮੁਕਤਸਰ ਸਾਹਿਬ ਅਤੇ ਪਿੰਡ ਦੇ ਸਕੂਲ ਤੋਂ ਕੀਤੀ ਸੀ। 

ਜਦ ਕਿ ਆਈਆਈਟੀ ਰੋਪੜ ਤੋਂ ਆਪਣੀ ਉਚੇਰੀ ਵਿਦਿਆ ਪ੍ਰਾਪਤ ਕਰਕੇ ਉਹ ਇਸਰੋ ਨਾਲ ਜ਼ੁੜਿਆ ਅਤੇ ਦੇਸ਼ ਦੇ ਇਸ ਵਕਾਰੀ ਪ੍ਰੋਜ਼ੈਕਟ ਦਾ ਹਿੱਸਾ ਬਣਿਆ ਹੈ। ਉਹ ਆਖਦੇ ਹਨ ਕਿ ਇਹ ਨਾ ਕੇਵਲ ਉਨ੍ਹਾਂ ਲਈ ਸਗੋਂ ਉਨ੍ਹਾਂ ਦੇ ਪਿੰਡ, ਜਿ਼ਲ੍ਹੇ ਤੇ ਸੂਬੇ ਲਈ ਵੀ ਮਾਣ ਦੀ ਗੱਲ ਹੈ ਕਿ ਜਗਮੀਤ ਸਿੰਘ ਇਸ ਵੱਡੇ ਪ੍ਰੋਜ਼ੈਕਟ ਵਿਚ ਕੰਮ ਕਰਨ ਦਾ ਮਾਣ ਹਾਸਲ ਕਰ ਸਕਿਆ ਹੈ।

ਜਿਕਰਯੋਗ ਹੈ ਕਿ ਜਗਮੀਤ ਸਿੰਘ ਦਾ ਵੱਡਾ ਭਰਾ ਵੀ ਵਿਗਿਆਨੀ ਹੀ ਹੈ ਜਿਸਨੇ ਆਪਣੀ ਆਈਆਈਟੀ ਬਨਾਰਸ ਤੋਂ ਕੀਤੀ ਸੀ ਅਤੇ ਇਕ ਮਲਟੀਨੈਸਨਲ ਕੰਪਨੀ ਵਿਚ ਕੰਮ ਕਰ ਰਿਹਾ ਹੈ। ਜਦ ਕਿ ਉਨ੍ਹਾਂ ਦੀ ਭੈਣ ਵੀ ਵਿਦੇਸ਼ ਵਿਚ ਨੌਕਰੀ ਕਰਦੀ ਹੈ।

ਫਾਜਿ਼ਲਕਾ ਜਿ਼ਲ੍ਹੇ ਨੂੰ ਆਪਣੇ ਇੰਨ੍ਹਾਂ ਯੁਵਾ ਵਿਗਿਆਨੀਆਂ ਦੇ ਫਖ਼ਰ ਹੈ।

 

Tags: DC Fazilka , Senu Duggal , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD