Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਡੇਂਗੂ ਰੋਕਥਾਮ ਲਈ ਮੈਦਾਨ ’ਚ ਉਤਰੇ ਜ਼ਿਲ੍ਹੇ ਦੇ ਸਾਰੇ ਸਿਹਤ ਅਧਿਕਾਰੀ

‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਸਵੇਰੇ 9 ਤੋਂ 10 ਵਜੇ ਤਕ ਕੀਤੀ ਘਰ-ਘਰ ਜਾ ਕੇ ਜਾਂਚ

Health, Civil Surgeon, S.A.S Nagar, Mohali

Web Admin

Web Admin

5 Dariya News

ਐਸ.ਏ.ਐਸ.ਨਗਰ , 25 Aug 2023

Last updated on: Aug 25, 2023, 00:00 IST

ਜ਼ਿਲ੍ਹੇ ’ਚ ਡੇਂਗੂ ਬੁਖ਼ਾਰ ਦੀ ਰੋਕਥਾਮ ਲਈ ਅੱਜ ਵੱਡੇ ਪੱਧਰ ’ਤੇ ਮੁਹਿੰਮ ਚਲਾਉਂਦਿਆਂ ਜ਼ਿਲ੍ਹੇ ਦੇ ਸਾਰੇ ਸੀਨੀਅਰ ਸਿਹਤ ਅਧਿਕਾਰੀ ਮੈਦਾਨ ’ਚ ਉਤਰੇ ਅਤੇ ਸਵੇਰੇ 9 ਵਜੇ ਤੋਂ 10 ਵਜੇ ਤਕ ਜ਼ਿਲ੍ਹੇ ’ਚ ਵੱਖ-ਵੱਖ ਥਾਈਂ ਜਾਂਚ, ਸਪਰੇਅ ਅਤੇ ਜਾਗਰੂਕਤਾ ਮੁਹਿੰਮ ਦਾ ਨਿਰੀਖਣ ਕੀਤਾ। 

ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸ਼ਲਿੰਦਰ ਕੌਰ ਨੇ ਦਸਿਆ ਕਿ ਪੰਜਾਬ ਸਰਕਾਰ ਵਲੋਂ ਚਲਾਈ ਗਈ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਡੇਂਗੂ ਲਈ ਜ਼ਿੰਮੇਵਾਰ ਮੱਛਰ ਦੇ ਖ਼ਾਤਮੇ ਦੇ ਮੰਤਵ ਨਾਲ ਅੱਜ ਜ਼ਿਲ੍ਹਾ ਪੱਧਰੀ ਜਾਂਚ ਮੁਹਿੰਮ ਚਲਾਈ ਗਈ ਅਤੇ ਜਾਂਚ ਦੇ ਕੰਮ ਦੇ ਮੁਆਇਨੇ ਦੇ ਨਾਲ-ਨਾਲ ਹੇਠਲੇ ਸਟਾਫ਼ ਨੂੰ ਹਦਾਇਤਾਂ ਦਿਤੀਆਂ ਗਈਆਂ ਕਿ ਜ਼ਿਲ੍ਹੇ ਨੂੰ ਡੇਂਗੂ-ਮੁਕਤ ਬਣਾਉਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। 

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨੇ ਡੇਂਗੂ ਫੈਲਾਉਣ ਵਾਲੇ ਮੱਛਰ ’ਤੇ ਜ਼ੋਰਦਾਰ ਹੱਲਾ ਬੋਲ ਦਿਤਾ ਹੈ ਤੇ ਇਸ ਦੇ ਖ਼ਾਤਮੇ ਲਈ ਜ਼ਿਲ੍ਹੇ ਦੇ ਲੋਕਾਂ ਦਾ ਸਹਿਯੋਗ ਅਤਿ ਲੋੜੀਂਦਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਦੁਆਰਾ ਜਾਂਚ, ਸਪਰੇਅ ਅਤੇ ਜਾਗਰੂਕਤਾ ਮੁਹਿੰਮ ਜਨਵਰੀ ਮਹੀਨੇ ਤੋਂ ਲਗਾਤਾਰ ਚਲਾਈ ਜਾ ਰਹੀ ਹੈ ਤੇ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਲਈ ਹਰ ਸ਼ੁੱਕਰਵਾਰ ਨੂੰ ਸਾਰੇ ਸੀਨੀਅਰ ਸਿਹਤ ਅਧਿਕਾਰੀ ਮੈਦਾਨ ’ਚ ਡਟਣਗੇ। 

ਜ਼ਿਕਰਯੋਗ ਹੈ ਕਿ ਸਿਹਤ ਵਰਕਰਾਂ ਦੀਆਂ ਟੀਮਾਂ ਘਰਾਂ ਅਤੇ ਹੋਰ ਥਾਈਂ ਜਾ ਕੇ ਕੂਲਰਾਂ, ਫ਼ਰਿੱਜਾਂ ਦੀਆਂ ਟਰੇਆਂ, ਗਮਲਿਆਂ, ਖ਼ਾਲੀ ਪਏ ਟਾਇਰਾਂ, ਬਕਸਿਆਂ ਤੇ ਹੋਰ ਸਮਾਨ ਦੀ ਲਗਾਤਾਰ ਜਾਂਚ ਕਰ ਰਹੀਆਂ ਹਨ ਅਤੇ ਲੋਕਾਂ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵੀ ਜਾਣਕਾਰੀ ਦੇ ਰਹੀਆਂ ਹਨ। ਡਾ. ਮਹੇਸ਼ ਕੁਮਾਰ ਨੇ ਦਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। 

ਜੇ ਕੋਈ ਸ਼ੱਕੀ ਡੇਂਗੂ ਪੀੜਤ ਹੈ ਤਾਂ ਤੁਰੰਤ ਨਜ਼ਦੀਕੀ ਹਸਪਤਾਲ ਵਿਚ ਜਾ ਕੇ ਜਾਂਚ ਕਰਵਾਈ ਜਾਵੇ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। 

ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਜ਼ਿਲ੍ਹੇ ਦੇ ਪ੍ਰੋਗਰਾਮ ਅਫ਼ਸਰਾਂ, ਸੀਨੀਅਰ ਮੈਡੀਕਲ ਅਫ਼ਸਰਾਂ, ਮੈਡੀਕਲ ਅਫ਼ਸਰਾਂ ਸਮੇਤ ਹੋਰ ਅਧਿਕਾਰੀਆਂ ਨੇ ਆਪੋ-ਆਪਣੇ ਖੇਤਰਾਂ ’ਚ ਦੌਰੇ ਕੀਤੇ।

ਡੇਂਗੂ ਬੁਖ਼ਾਰ ਦੇ ਲੱਛਣ

ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। 

ਡੇਂਗੂ ਫੈਲਾਉਣ ਵਾਲੇ ਮੱਛਰ ਖੜ੍ਹੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ ਵਿਚ, ਪਾਣੀ ਦੀਆਂ ਟੈਕੀਆਂ ਵਿਚ, ਫੁੱਲਾਂ ਦੇ ਗਮਲਿਆਂ ਵਿਚ, ਫ਼ਰਿੱਜਾਂ ਪਿੱਛੇ ਲੱਗੀ ਟਰੇਅ ਵਿਚ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਖ਼ਾਲੀ ਪਏ ਟਾਇਰਾਂ ਅਤੇ ਪਾਣੀ ਵਾਲੇ ਢੋਲਾਂ ਆਦਿ ਵਿਚ।

 

Tags: Health , Civil Surgeon , S.A.S Nagar , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD