Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਸ਼ਾ ਵਿਭਾਗ ਨੇ ਦੁਕਾਨਾਂ ਦੇ ਬੋਰਡ ਪੰਜਾਬੀ ਵਿੱਚ ਲਿਖਵਾਉਣ ਲਈ ਕੀਤੀ ਵਪਾਰ ਮੰਡਲ ਨਾਲ ਮੀਟਿੰਗ

Language Department Punjab, Punjabi Bhasha Vibhag, Bhasha Vibhag, Punjabi Bhasha Vibhag Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 25 Aug 2023

Last updated on: Aug 25, 2023, 00:00 IST

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਦੀ ਰਹਿਨੁਮਾਈ ਹੇਠ ਸਥਾਨਕ ਜ਼ਿਲ੍ਹਾ ਭਾਸ਼ਾ ਦਫ਼ਤਰ ਹੁਸ਼ਿਆਰਪੁਰ ਨੇ ਜ਼ਿਲ੍ਹੇ ਦੀਆਂ ਦੁਕਾਨਾਂ ਦੇ ਬੋਰਡ ਪੰਜਾਬੀ ਭਾਵ ਗੁਰਮੁਖੀ ਵਿੱਚ ਲਿਖਵਾਉਣ ਲਈ ਜ਼ਿਲ੍ਹਾ ਵਪਾਰ ਮੰਡਲ ਦੇ ਪ੍ਰਧਾਨ ਗੋਪੀ ਚੰਦ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਅਦਾਰਿਆਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ। 

ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਜਸਵੰਤ ਰਾਏ ਖੋਜ ਅਫ਼ਸਰ ਨੇ ਰਾਜ ਭਾਸ਼ਾ ਐਕਟ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪੰਜਾਬੀ ਸਾਡੀ ਮਾਂ ਬੋਲੀ ਹੈ ਅਤੇ ਮਾਂ ਬੋਲੀ ਨਾਲ ਸਾਡੀਆਂ ਸਿਰਫ਼ ਜੜ੍ਹਾਂ ਹੀ ਨਹੀਂ ਲਗਦੀਆਂ ਸਗੋਂ ਸਾਡੀ ਹੋਂਦ ਵੀ ਬਰਕਰਾਰ ਰਹਿੰਦੀ ਹੈ। ਇਸ ਗੱਲ ਨੂੰ ਭਾਸ਼ਾ ਅਤੇ ਮਨੋਵਿਗਿਆਨੀ ਵੀ ਸਿੱਧ ਕਰ ਚੁੱਕੇ ਹਨ। 

ਮਾਂ ਬੋਲੀ ਨਾਲ ਹੀ ਮਨੱੁਖ ਅੰਦਰ ਆਤਮ ਵਿਸ਼ਵਾਸ ਅਤੇ ਆਪਣੇਪਨ ਦੀ ਭਾਵਨਾ ਪੈਦਾ ਹੁੰਦੀ ਹੈ ਜਿਹੜੀ ਕਿਸੇ ਵੀ ਅਦਾਰੇ ਦੀ ਸਫ਼ਲਤਾ ਦਾ ਰਾਜ਼ ਹੁੰਦੀ ਹੈ। ਆਪਣੀ ਮਾਂ ਬੋਲੀ ਦੇ ਮਾਣ- ਸਤਿਕਾਰ ਅਤੇ ਇਸਦੇ ਬਣਦੇ ਹੱਕ ਅਨੁਸਾਰ ਇਹ ਜ਼ਰੂਰੀ ਹੋ ਜਾਂਦਾ ਹੈ ਕਿ ਆਪਣੀਆਂ ਦੁਕਾਨਾਂ ਦੇ ਬੋਰਡ ਪੰਜਾਬੀ ਭਾਸ਼ਾ ਭਾਵ ਗੁਰਮੁਖੀ ਵਿੱਚ ਲਿਖਵਾਏ ਜਾਣ। 

ਬੋਰਡ ਦੀ ਸਭ ਤੋਂ ਉਪਰਲੀ ਪੱਟੀ ’ਤੇ ਨਾਂ ਮੋਟੇ ਫੌਂਟ ਵਿੱਚ ਪੰਜਾਬੀ ਭਾਸ਼ਾ ਵਿੱਚ ਹੋਵੇ ਉਸ ਤੋਂ ਹੇਠਾਂ ਥੋੜ੍ਹੇ ਛੋਟੇ ਫੌਂਟ ਵਿੱਚ ਤੁਸੀਂ ਕਿਸੇ ਵੀ ਹੋਰ ਭਾਸ਼ਾ ਵਿੱਚ ਲਿਖਵਾ ਸਕਦੇ ਹੋ। ਮੰਡਲ ਦੇ ਪ੍ਰਧਾਨ ਗੋਪੀ ਚੰਦ ਨੇ ਸਰਕਾਰ ਅਤੇ ਭਾਸ਼ਾ ਵਿਭਾਗ ਦੇ ਇਸ ਉਪਰਾਲੇ ਨੂੰ ਇੱਕ ਚੰਗੀ ਪਹਿਲਕਦਮੀ ਦੱਸਦਿਆਂ ਕਿਹਾ ਕਿ ਭਾਵੇਂ ਇਹ ਇੱਕ ਵੱਡਾ ਪ੍ਰੋਜੈਕਟ ਹੈ ਤੇ ਇਸ ਨੂੰ ਕੁਝ ਸਮਾਂ ਵੀ ਲੱਗ ਸਕਦਾ ਹੈ ਪਰ ਆਪਾਂ ਇਸ ਕਾਰਜ ਨੂੰ ਪਹਿਲ ਦੇ ਅਧਾਰ ’ਤੇ ਬੋਰਡਾਂ ਦੇ ਨਾਂ ਪੰਜਾਬੀ ਵਿੱਚ ਲਿਖਵਾਉਣ ਦੀ ਮੁਹਿੰਮ ਵਿੱਢਦੇ ਹਾਂ। 

ਇਸ ਮੌਕੇ ਬਰਜਿੰਦਰਜੀਤ ਸਿੰਘ ਪ੍ਰਧਾਨ ਫੋਟੋਗ੍ਰਾਫਰ ਐਸੋਸੀਏਸ਼ਨ, ਰਾਜਨ ਗੁਪਤਾ ਹੋਲਸੇਲ ਕਰਿਆਨਾ, ਰਾਕੇਸ਼ ਭਾਰਦਵਾਜ਼ ਜਨਰਲ ਸਕੱਤਰ ਵਪਾਰ ਮੰਡਲ ਤੇ ਹੋਲਸੇਲ ਮਨਿਆਰੀ ਯੂਨੀਅਨ, ਅਨੂਪ ਕੁਮਾਰ ਜੈਨ ਹੋਲਸੇਲ ਸ਼ਰਾਫ਼ਾ ਅਸੋਸੀਏਸ਼ਨ, ਸੁਨੀਲ ਵਰਮਾ ਕੰਪਿਊਟਰ ਐਸੋਸੀਏਸ਼ਨ, ਚੰਦਰ ਮੋਹਨ ਇਲੈਕਟ੍ਰਿਕ ਐਸੋਸੀਏਸ਼ਨ, ਭੂਸ਼ਨ ਕੁਮਾਰ ਪਲਾਸਟਿਕ ਬੈਗ ਐਸੋਸੀਏਸ਼ਨ, ਸਤਿੰਦਰਪਾਲ ਸਿੰਘ ਰੱਸਾ ਵਣ ਐਸੋਸੀਏਸ਼ਨ, ਸੁਸ਼ੀਲ ਕੁਮਾਰ ਸਵਰਨਕਾਰ ਸੰਘ, ਪਵਨ ਕੁਮਾਰ ਆਦਿ ਅਹੁਦੇਦਾਰਾਂ ਨੇ ਵੀ ਇਸ ਅਹਿਮ ਮੁੱਦੇ ਪ੍ਰਤੀ ਭਰੋਸਾ ਪ੍ਰਗਟ ਕਰਦਿਆਂ ਵਿਚਾਰ ਰੱਖੇ। 

ਮੀਟਿੰਗ ਵਿੱਚ ਧੰਨਵਾਦੀ ਸ਼ਬਦ ਬੜੇ ਭਾਵਪੂਰਤ ਢੰਗ ਨਾਲ ਵਪਾਰ ਮੰਡਲ ਦੇ ਪ੍ਰਧਾਨ ਗੋਪੀ ਚੰਦ ਨੇ ਆਖੇ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD