Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਸੀ ਈ ਓ ਇਨਵੈਸਟ ਪੰਜਾਬ ਅਤੇ ਡਾਇਰੈਕਟਰ ਸਨਅਤਾਂ ਨੇ ਅੰਮ੍ਰਿਤਸਰ ਚ ਸਨਅਤੀ ਐਸੋਸੀਏਸ਼ਨਾਂ ਦੀਆਂ ਮੁਸ਼ਕਿਲਾਂ ਸੁਣੀਆਂ

ਪੰਜਾਬ ਅਗਲੇ ਮਹੀਨੇ ਮੁਹਾਲੀ ਤੋਂ ’ਸਰਕਾਰ ਸਨਅਤਕਾਰ ਮਿਲਣੀ’ ਦੀ ਸ਼ੁਰੂਆਤ ਕਰੇਗਾ

DC Amritsar, Amritsar, Amit Talwar, Deputy Commissioner Amritsar, Devinderpal Singh Kharbanda, Punit Goyal

Web Admin

Web Admin

5 Dariya News

ਅੰਮ੍ਰਿਤਸਰ , 25 Aug 2023

Last updated on: Aug 25, 2023, 00:00 IST

ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਕਰਨ ਲਈ ਵਚਨਬੱਧ ਹੈ ਅਤੇ ਇਸੇ ਹੀ ਉਦੇਸ਼ ਤਹਿਤ  ਅਗਲੇ ਮਹੀਨੇ ਮੋਹਾਲੀ ਤੋਂ ਸਰਕਾਰ ਸਨਅਤਕਾਰ ਮਿਲਣੀ ਸ਼ੁਰੂ ਕਰਨ ਜਾ ਰਹੀ ਹੈ। ਜਿਸ ਵਿੱਚ ਸਨਅਤਕਾਰਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾਵੇਗਾ।

ਅੱਜ ਇਸ ਸਬੰਧ ਵਿਚ  ਅੰਮ੍ਰਿਤਸਰ ਦੇ ਉਦਯੋਗਪਤੀਆਂ ਦੇ ਵੱਖ-ਵੱਖ ਮਸਲਿਆਂ ਦੇ ਹੱਲ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਮੀਟਿੰਗ ਕੀਤੀ ਗਈ ਜਿਸ ਵਿੱਚ ਸੀ ਈ ਓ ਇਨਵੈਸਟ ਪੰਜਾਬ ਦਵਿੰਦਰਪਾਲ ਸਿੰਘ ਖਰਬੰਦਾ ਅਤੇ ਡਾਇਰੈਕਟਰ ਉਦਯੋਗ ਤੇ ਵਪਾਰ, ਪੁਨੀਤ ਗੋਇਲ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਅਮਿਤ ਤਲਵਾੜ ਸਮੇਤ ਸਨਅਤਕਾਰਾਂ ਦੀ ਸੁਣਵਾਈ ਕੀਤੀ। 

ਐਸੋਸੀਏਸ਼ਨਾਂ ਨੂੰ ਉਨ੍ਹਾਂ ਦੇ ਮਸਲੇ ਸਮਾਂਬੱਧ ਤਰੀਕੇ ਨਾਲ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਇਨਵੈਸਟ ਪੰਜਾਬ ਦੇ ਸੀ ਈ ਓ ਨੇ  ਅੰਮ੍ਰਿਤਸਰ  ਸਨਅਤਕਾਰਾਂ ਦੇ ਐਸੋਸੀਏਸ਼ਨਾਂ ਦੇ  ਨੁਮਾਇੰਦੇਆਂ ਨਾਲ ਮੀਟਿੰਗ ਕੀਤੀ  ਅਤੇ ਉਦਯੋਗਿਕ ਐਸੋਸੀਏਸ਼ਨਾਂ ਨੂੰ ਜਾਣੂ ਕਰਵਾਇਆ ਕਿ ਸਰਕਾਰ ਵੱਲੋਂ ਮੋਹਾਲੀ ਵਿਖੇ ਆਪਣੀ ਕਿਸਮ ਦੀ ਪਹਿਲੀ ’ਸਰਕਾਰ ਸਨਅਤਕਾਰ ਮਿਲਣੀ’ ਕਰਵਾਈ ਜਾਵੇਗੀ। 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਨੇੜਲੇ ਜ਼ਿਲਿ੍ਹਆਂ ਨੂੰ ਸ਼ਾਮਲ ਕਰਕੇ ਮੁਹਾਲੀ, ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਵਿੱਚ ਕਲੱਸਟਰ ਅਧਾਰਤ ਮੀਟਿੰਗਾਂ ਕਰਕੇ ’ਸਰਕਾਰ ਸਨਅਤਕਾਰ ਮਿਲਣੀ’ ਕਰਵਾਈ ਜਾਵੇਗੀ। ਖਰਬੰਦਾ ਨੇ ਕਿਹਾ ਕਿ ਰਾਜ ਨੇ ਪਹਿਲਾਂ ਹੀ ਨਵੀਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ, 2022 ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਦਾ ਉਦੇਸ਼ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰਨਾ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਹੈ।  

ਇਸੇ ਤਰ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਰਾਜ ਵਿੱਚ 25 ਕਰੋੜ ਰੁਪਏ ਤੱਕ ਦੇ ਨਿਵੇਸ਼ ਦੀ ਇਜਾਜ਼ਤ ਦੇਣ ਦੇ ਅਧਿਕਾਰ ਦਿੱਤੇ ਗਏ ਹਨ ਤਾਂ ਜੋ ਨਿਵੇਸ਼ਕਾਂ ਨੂੰ ਪ੍ਰਵਾਨਗੀਆਂ ਲਈ ਚੰਡੀਗੜ੍ਹ ਨਾ ਆਉਣਾ ਪਵੇ। ਸੀ.ਈ.ਓ ਇਨਵੈਸਟ ਪੰਜਾਬ ਨੇ ’ਸਰਕਾਰ ਸਨਅਤਕਾਰ ਮਿਲਣੀ’ ਤੋਂ ਪਹਿਲਾਂ ਅਗਲੇ ਕੁਝ ਦਿਨਾਂ ਵਿੱਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸਨਅਤਕਾਰਾਂ ਦੇ ਸਾਰੇ ਮਸਲੇ ਉਠਾਉਣ ਅਤੇ ਹੱਲ ਕਰਨ ਦੀ ਉਮੀਦ ਜਤਾਉਂਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਇਨਵੈਸਟ ਪੰਜਾਬ ਅਤੇ ਉਦਯੋਗਿਕ ਤੇ ਵਣਜ ਵਿਭਾਗਾਂ ਨੂੰ ਵਧੇਰੇ ਰੁਜ਼ਗਾਰ ਅਤੇ ਮਾਲੀਆ ਪੈਦਾ ਕਰਨ ਲਈ ਰਾਜ ਦੀ ਚੱਲ ਰਹੀ ਵਪਾਰਕ ਪਹਿਲਕਦਮੀ ਦੀ ਨਿਰੰਤਰਤਾ ਤਹਿਤ ਮਜ਼ਬੂਤੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਹਨ।

ਮੀਟਿੰਗ ਦੋਰਾਨ ਉਦਯੋਗਿਕ ਐਸੋਸੀਏਸ਼ਨਾਂ ਵਲੋ ਬਿਜਲੀ ਸਸਤੀ ਕਰਨ,ਸਨਅਤੀ ਫੋਕਲ ਪੁਆਇੰਟਾਂ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਨਵੀਨੀਕਰਨ ਉਚਿਤ ਡਰੇਨੇਜ ਸਿਸਟਮ ਦੀ ਉਪਲਬਧਤਾ, ਬਿਲਡਿੰਗ ਯੋਜਨਾਵਾਂ ਨੂੰ ਮਨਜ਼ੂਰੀ ਦੇ ਮਾਪਦੰਡਾਂ ਵਿੱਚ ਆਸਾਨੀ, ਉਦਯੋਗਿਕ ਖੇਤਰ ਵਿੱਚ ਕੰਮ ਕਰਨ ਵਾਲਿਆਂ ਲਈ ਹੋਸਟਲ, ਪ੍ਰਾਹੁਣਚਾਰੀ ਅਤੇ ਮੈਡੀਕਲ ਯੂਨਿਟਾਂ ਦੀ ਮਨਜ਼ੂਰੀ, ਉਦਯੋਗਿਕ ਪਲਾਟਾਂ ਦੇ ਵਿਕਾਸ ਲਈ ਲੈਂਡ ਬੈਂਕਾਂ ਦੀ ਲੋੜ, ਫੈਕਟਰੀ ਲਾਇਸੈਂਸ ਨਵਿਆਉਣ ਦੇ ਮੁੱਦੇ ਉਠਾਉਣ ਤੋਂ ਇਲਾਵਾ  ਹਾਊਸਿੰਗ ਅਤੇ ਸ਼ਹਿਰੀ ਵਿਕਾਸ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ਨਾਲ ਸਬੰਧਤ ਸਮੱਸਿਆਵਾਂ ਰੱਖੀਆਂ।

ਸੀ.ਈ.ਓ ਇਨਵੈਸਟ ਪੰਜਾਬ ਅਤੇ ਡਾਇਰੈਕਟਰ ਇੰਡਸਟਰੀਜ਼ ਐਂਡ ਕਾਮਰਸ ਨੇ ਮੀਟਿੰਗ ਵਿੱਚ ਹਾਜ਼ਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੀਟਿੰਗ ਵਿੱਚ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਅਗਲੇ ਹਫ਼ਤੇ ਮੀਟਿੰਗਾਂ ਅਤੇ ਦੌਰੇ ਤੈਅ ਕੀਤੇ ਜਾਣ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀ ਅਮਿਤ ਤਲਵਾੜ  ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪੱਧਰ ’ਤੇ ਸਬੰਧਤ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ ਅਤੇ ਸਨਅਤਕਾਰਾਂ ਨੂੰ ਮੁਸ਼ਕਲ ਨਹੀ ਆਉਣ ਦਿੱਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਪਹਿਲਾਂ ਤੋ ਹੀ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਸਨਅਤਕਾਰਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਸਨਅਤਕਾਰਾਂ ਨਾਲ ਮੌਢੇ ਨਾਲ ਮੋਢਾ ਜੋੜ ਕੇ ਖੜੀ ਹੈ।

ਇਸ ਮੌਕੇ ਮੁੱਖ ਪ੍ਰਸ਼ਾਸਕ ਪੁਡਾ ਸ਼੍ਰੀ ਰਜਤ ਉਬਰਾਏ, ਜਨਰਲ ਮੈਨੇਜਰ ਸ: ਇੰਦਰਜੀਤ ਸਿੰਘ, ਉਦਯੋਗਪਤੀ ਸ਼੍ਰੀ ਪਿਆਰਾ ਲਾਲ ਸੇਠ, ਸ਼੍ਰੀ ਸਮੀਰ ਜੈਨ, ਸ਼੍ਰੀ ਕਮਲ ਡਾਲਮੀਆ, ਸ਼੍ਰੀ ਕ੍ਰਿਸ਼ਨ ਕੁਮਾਰ ਕੁਕੂ, ਸ਼੍ਰੀ ਸੰਦੀਪ ਖੋਸਲਾ, ਸ: ਦਵਿੰਦਰ ਭੁੱਲਰ, ਸ਼੍ਰੀ ਅਸੋਕ ਸੇਠੀ ਤੋ ਇਲਾਵਾ ਵੱਡੀ ਗਿਣਤੀ ਵਿਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਸਨਅਤਕਾਰ ਹਾਜ਼ਰ ਸਨ।

 

Tags: DC Amritsar , Amritsar , Amit Talwar , Deputy Commissioner Amritsar , Devinderpal Singh Kharbanda , Punit Goyal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD