Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਝੋਨੇ ਦੀ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਵਿਚ ਕਿਸਾਨਾਂ ਦਾ ਸਹਿਯੋਗ ਕਰਨ ਕੰਬਾਇਨ ਮਾਲਕ-ਡਿਪਟੀ ਕਮਿਸ਼ਨਰ ਪਰਮਵੀਰ ਸਿੰਘ

ਡਿਪਟੀ ਕਮਿਸ਼ਨਰ ਨੇ ਕੰਬਾਇਨ ਮਾਲਕਾਂ ਨਾਲ ਮੀਟਿੰਗ ਕੀਤੀ

DC Mansa, Deputy Commissioner Mansa, Paramveer Singh

Web Admin

Web Admin

5 Dariya News

ਮਾਨਸਾ , 25 Aug 2023

Last updated on: Aug 25, 2023, 00:00 IST

ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਸਥਾਨਕ ਬੱਚਤ ਭਵਨ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਲੈ ਕੇ ਕੰਬਾਇਨ ਮਾਲਕਾਂ ਨਾਲ ਇਕ ਅਹਿਮ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਵਿੰਦਰ ਸਿੰਘ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਅਤੇ ਕੰਬਾਇਨ ਮਾਲਕਾਂ ਨੂੰ ਆਪਣੀਆਂ ਕੰਬਾਇਨਾਂ ਪਿੱਛੇ ਸੁਪਰ ਐਸ.ਐਮ.ਐਸ ਸਟਰਾਅ ਮੈਨੈਜਮੈਂਟ ਸਿਸਟਮ ਲਗਾਉਣ ਲਈ ਕਿਹਾ ਤਾਂ ਜੋ ਝੋਨੇ ਦੀ ਪਰਾਲੀ ਦਾ ਸਹੀ ਪ੍ਰਬੰਧਨ ਕੀਤਾ ਜਾ ਸਕੇ। ਉਨ੍ਹਾਂ ਕੰਬਾਇਨ ਮਾਲਕਾ ਨੂੰ ਕਿਹਾ ਕਿ ਝੋਨੇ ਦੀ ਕਟਾਈ ਦੀ ਇਸ ਪ੍ਰਕਿਰਿਆ ਸਬੰਧੀ ਆਪਣੇ ਪਿੰਡ ਦੇ ਕਿਸਾਨਾਂ ਨੂੰ ਪ੍ਰੇਰਿਤ ਕਰਨ। ਉਨ੍ਹਾਂ ਕਿਸਾਨਾਂ ਅਤੇ ਕੰਬਾਇਨ ਮਾਲਕਾਂ ਨੂੰ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਦੇ ਪ੍ਰਬੰਧਨ  ਵਿੱਚ ਆਪਣਾ ਯੋਗਦਾਨ ਪਾਉਂਦੇ ਹੋਏ ਹਾਂ ਪੱਖੀ ਤਰੀਕੇ ਨਾਲ ਇਸ ਕੰਮ ਨੂੰ ਜ਼ਿਲ੍ਹੇ ਅੰਦਰ ਲਾਗੂ ਕਰਨ ਲਈ ਕਿਹਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਵਿੰਦਰ ਸਿੰਘ ਨੇ ਕਿਹਾ ਕਿ ਝੋਨੇ ਦੇ ਸੀਜਨ ਦੌਰਾਨ ਝੋਨੇ ਦੀ ਕਟਾਈ ਲਈ ਕੰਬਾਇਨਾਂ ਦੇਰ ਰਾਤ ਤੱਕ ਕੰਮ ਕਰਦੀਆਂ ਹਨ। ਰਾਤ ਸਮੇਂ ਕੰਬਾਇਨਾਂ ਚੱਲਣ ਨਾਲ ਜਾਨੀ ਮਾਲੀ ਨੁਕਸਾਨ ਹੋਣ ਦਾ ਅਤੇ ਦੁਰਘਟਨਾ ਵਾਪਰਨ ਦਾ ਡਰ ਰਹਿੰਦਾ ਹੈ। 

ਕੰਬਾਇਨਾਂ ਰਾਤ ਸਮੇਂ  ਹਰਾ ਝੋਨਾ, ਜੋ ਚੰਗੀ ਤਰ੍ਹਾਂ ਪੱਕਿਆਂ ਨਹੀ ਹੁੰਦਾ, ਕੱਚਾ ਦਾਣਾ ਹੀ ਕੱਟ ਦਿੰਦੀਆਂ ਹਨ।  ਇਸ ਤਰ੍ਹਾਂ ਜਿੱਥੇ ਕਿਸਾਨ ਦੀ ਫਸਲ ਦਾ ਨੁਕਸਾਨ ਹੁੰਦਾ ਹੈ, ਉਥੇ ਖਰੀਦ ਏਜੰਸੀਆਂ ਵੀ ਝੋਨਾ ਖਰੀਦ ਕਰਨ ਵਿੱਚ ਝਿਜਕਦੀਆਂ ਹਨ। 

ਇਸ ਲਈ ਮਾਨਸਾ ਜ਼ਿਲ੍ਹੇ ਵਿੱਚ ਸਾਮ 7:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਤੇ ਪਾਬੰਦੀ ਦੇ ਹੁਕਮ ਵੀ ਜਾਰੀ ਕੀਤੇ ਜਾਣਗੇ। ਮੁੱਖ ਖੇਤੀਬਾੜੀ ਅਫਸਰ, ਸ੍ਰ ਦਿਲਬਾਗ ਸਿੰਘ ਨੇ ਕਿਹਾ ਕਿ ਕੰਬਾਇਨ ਮਾਲਕਾਂ ਆਪਣੀਆਂ ਕੰਬਾਇਨਾਂ ’ਤੇ ਸੁਪਰ ਐਸ.ਐਮ.ਐਸ ਜਰੂਰ ਲਗਾਉਣ ਤਾਂ ਜੋ ਪਰਾਲੀ ਦਾ ਸੌਖਾ ਪ੍ਰਬੰਧਨ ਖੇਤ ਵਿੱਚ ਹੀ ਹੋ ਸਕੇ ਅਤੇ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕੀਤਾ ਜਾ ਸਕੇ।  

ਇਸ ਮੌਕੇ ਡਾ. ਚਮਨਦੀਪ ਸਿੰਘ, ਡੀ.ਪੀ.ਡੀ. (ਆਤਮਾ), ਡਾ. ਜਸਲੀਨ ਕੌਰ ਧਾਲੀਵਾਲ, ਖੇਤੀਬਾੜੀ ਵਿਕਾਸ ਅਫਸਰ (ਟੀ.ਏ), ਇੰਜ: ਕੁਲਦੀਪ ਸਿੰਘ, ਸ੍ਰੀ ਬਲਜੀਤ ਸਿੰਘ, ਜੂਨੀਅਰ ਤਕਨੀਸੀਅਨ ਤੋਂ ਇਲਾਵਾ ਕੰਬਾਇਨ ਮਾਲਕ ਹਾਜਰ ਸਨ।

 

Tags: DC Mansa , Deputy Commissioner Mansa , Paramveer Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD