Tuesday, 14 May 2024

 

 

ਖ਼ਾਸ ਖਬਰਾਂ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ

 

ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਮੌੜ ਵਿਖੇ ਤਾਇਨਾਤ ਡੀ.ਐਸ.ਪੀ. ਕਾਬੂ

ਮੁਲਜ਼ਮ ਪੁਲਿਸ ਅਧਿਕਾਰੀ ਨੇ ਇੱਕ ਕੇਸ ਵਿੱਚ ਕਲੀਨ ਚਿੱਟ ਦੇਣ ਬਦਲੇ ਮੰਗੇ ਸਨ 50,000 ਰੁਪਏ

Vigilance Bureau, Crime News Punjab, Punjab Police, Police, Crime News, State Vigilance Bureau

Web Admin

Web Admin

5 Dariya News

ਬਠਿੰਡਾ , 25 Aug 2023

ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਠਿੰਡਾ ਜ਼ਿਲ੍ਹੇ ਦੇ ਮੌੜ ਵਿਖੇ ਤਾਇਨਾਤ ਡੀ.ਐਸ.ਪੀ. ਬਲਜੀਤ ਸਿੰਘ ਬਰਾੜ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਦੌਰਾਨ ਵਿਜੀਲੈਂਸ ਨੇ ਉਕਤ ਡੀ.ਐਸ.ਪੀ. ਦੇ ਰੀਡਰ ਮਨਪ੍ਰੀਤ ਸਿੰਘ (ਹੈੱਡ ਕਾਂਸਟੇਬਲ) ਕੋਲੋਂ ਇੱਕ ਲੱਖ ਰੁਪਏ ਦੀ ਰਕਮ ਵੀ ਬਰਾਮਦ ਕੀਤੀ ਹੈ। ਇਸ ਰਕਮ ਬਾਰੇ ਵੱਖਰੀ ਜਾਂਚ ਕੀਤੀ ਜਾ ਰਹੀ ਹੈ ਕਿਉਂਕਿ ਇਹ ਰਕਮ ਵੀ ਰਿਸ਼ਵਤ ਵਜੋਂ ਲਈ ਹੋ ਸਕਦੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਪੁਲਿਸ ਅਧਿਕਾਰੀ ਨੂੰ ਰਵਿੰਦਰ ਸਿੰਘ ਵਾਸੀ ਮੌੜ ਮੰਡੀ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਰਵਿੰਦਰ ਸਿੰਘ ਨੇ ਸ਼ਿਕਾਇਤ ਕੀਤੀ ਕਿ ਉਸ ਦੇ ਪੁੱਤਰ ਖ਼ਿਲਾਫ਼ ਥਾਣਾ ਬਾਲਿਆਂਵਾਲੀ ਵਿਖੇ ਇਕ ਝਗੜੇ ਸਬੰਧੀ ਸ਼ਿਕਾਇਤ ਦਰਜ ਹੋਈ ਸੀ। ਉਸ ਨੇ ਆਪਣੇ ਪੁੱਤਰ ਨੂੰ ਨਿਰਦੋਸ਼ ਸਾਬਤ ਕਰਨ ਲਈ ਐਸ.ਐਸ.ਪੀ. ਦਫ਼ਤਰ ਬਠਿੰਡਾ ਵਿਖੇ ਦਰਖ਼ਾਸਤ ਦਿੱਤੀ ਸੀ, ਜਿਸਦੀ ਜਾਂਚ ਡੀ.ਐਸ.ਪੀ. ਬਲਜੀਤ ਸਿੰਘ ਬਰਾੜ ਨੂੰ ਸੌਂਪੀ ਗਈ। 

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਸ ਨੇ ਆਪਣੇ ਪੁੱਤਰ ਦੀ ਬੇਗੁਨਾਹੀ ਸਾਬਤ ਕਰਨ ਲਈ ਇੱਕ ਵੀਡੀਓ ਵੀ ਪੇਸ਼ ਕੀਤੀ ਪਰ ਮੁਲਜ਼ਮ ਡੀ.ਐਸ.ਪੀ. ਨੇ ਉਸ ਦੇ ਪੁੱਤਰ ਨੂੰ ਕਲੀਨ ਚਿੱਟ ਦੇਣ ਬਦਲੇ 50,000 ਰੁਪਏ ਰਿਸ਼ਵਤ ਮੰਗ ਲਈ।ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਡੀ.ਐਸ.ਪੀ. ਬਲਜੀਤ ਸਿੰਘ ਬਰਾੜ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 30,000 ਰੁਪਏ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਡੀ.ਐਸ.ਪੀ. ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਬਠਿੰਡਾ ਰੇਂਜ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ।

 

Tags: Vigilance Bureau , Crime News Punjab , Punjab Police , Police , Crime News , State Vigilance Bureau

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD