Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜ਼ਿਲਾ ਗਤਕਾ ਐਸੋਸੀਏਸ਼ਨ ਦੀਆਂ ਟੀਮਾ ਦਾ ਸਟੇਟ ਗਤਕਾ ਚੈਂਪੀਅਨਸ਼ਿਪ ’ਚ ਦੂਜਾ ਸਥਾਨ

ਕੁਲਤਾਰ ਸਿੰਘ ਸੰਧਵਾਂ ਨੇ ਸਮੁੱਚੀ ਕਾਰਜਕਾਰਨੀ ਅਤੇ ਖਿਡਾਰੀਆਂ ਨੂੰ ਦਿੱਤੀ ਵਧਾਈ

Gatka Association Faridkot, 11th Punjab State Gatka Championship

Web Admin

Web Admin

5 Dariya News

ਫਰੀਦਕੋਟ , 26 Aug 2023

Last updated on: Aug 26, 2023, 00:00 IST

ਗਤਕਾ ਐਸੋਸੀਏਸ਼ਨ ਫਰੀਦਕੋਟ ਦੀ ਟਾਂਡਾ (ਹੁਸ਼ਿਆਰਪੁਰ) ਵਿਖੇ 11ਵੀਂ ਪੰਜਾਬ ਸਟੇਟ ਗਤਕਾ ਚੈਂਪੀਅਨਸ਼ਿਪ (ਲੜਕੀਆਂ) ਦੇ ਮੁਕਾਬਲਿਆਂ ’ਚੋਂ ਜਿਲਾ ਫਰੀਦਕੋਟ ਦੀ ਟੀਮ ਵਲੋਂ ਓਵਰਆਲ ਦੂਜਾ ਸਥਾਨ ਹਾਸਲ ਕਰਨ ਤੇ ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਨੇ ਸਮੁੱਚੀ ਕਾਰਜਕਾਰਨੀ ਅਤੇ ਖਿਡਾਰੀਆਂ ਨੂੰ ਵਧਾਈ ਦਿੱਤੀ। ਇਸ ਮੌਕੇ  ਜਿਲਾ ਗਤਕਾ ਐਸੋਸੀਏਸ਼ਨ ਦੇ ਕਾਰਜਕਾਰੀ ਨੇ ਵੀ ਖੁਸ਼ੀ ਜ਼ਾਹਰ ਕੀਤੀ।

ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਆਸਾਮ ਗੁਹਾਟੀ ਵਿਖੇ ਐਸੋਸੀਏਸ਼ਨ ਦੀਆਂ ਚਾਰ ਲੜਕੀਆਂ ਵਲੋਂ ਸੋਨ ਮੈਡਲ ਜਿੱਤਣ ਨਾਲ ਉਹਨਾ ਦਾ ਸ਼ਾਨਦਾਰ ਸੁਆਗਤ ਕੀਤਾ ਗਿਆ ਸੀ ਤੇ ਹੁਣ ਜਿਲਾ ਫਰੀਦਕੋਟ ਦੀਆਂ ਲੜਕੀਆਂ ਨੇ ਉਮਰ ਭਾਗ 14, 17, 19, 22, 25 ਓਵਰਆਲ ਦੂਜਾ ਸਥਾਨ ਪ੍ਰਾਪਤ ਕਰਕੇ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ। 

ਜਿਲਾ ਗਤਕਾ ਐਸੋਸੀਏਸ਼ਨ ਦੇ ਪੈ੍ਰਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ,ਐਸੋਸੀਏਸ਼ਨ ਦੇ ਜਨਰਲ ਸਕੱਤਰ ਬਲਜੀਤ ਸਿੰਘ ਖੀਵਾ ਅਤੇ ਮੀਤ ਪ੍ਰਧਾਨ ਨਰਿੰਦਰਪਾਲ ਸਿੰਘ ਪਾਰਸ ਨੇ ਦੱਸਿਆ ਕਿ ਪਿਛਲੇ ਦਿਨੀਂ ਗਤਕਾ ਐਸੋਸੀਏਸ਼ਨ ਫਰੀਦਕੋਟ ਦੇ ਜਿਲਾ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ ਅਤੇ ਸਰਪ੍ਰਸਤ ਕੁਲਤਾਰ ਸਿੰਘ ਬਰਾੜ ਦੀ ਅਗਵਾਈ ਹੇਠ ਸਥਾਨਕ ਵਾਹਿਗੁਰੂ ਸਿਮਰਨ ਕੇਂਦਰ ਵਿਖੇ ਬੱਚਿਆਂ ਨੂੰ ਕਿੱਟਾਂ ਵੰਡਣ ਦੇ ਪ੍ਰੋਗਰਾਮ ਵਿੱਚ ਬਤੌਰ ਮੁੱਖ ਮਹਿਮਾਨ ਪੁੱਜੇ ।

ਡਾ ਪ੍ਰੀਤਮ ਸਿੰਘ ਛੌਕਰ ਅਤੇ ਗੁਰਪ੍ਰੀਤ ਸਿੰਘ ਕਾਕਾ ਨੇ ਦੱਸਿਆ ਕਿ ਜਿਲਾ ਕੋਚ ਗੁਰਪ੍ਰੀਤ ਸਿੰਘ ਖਾਲਸਾ ਅਤੇ ਕਸ਼ਮੀਰ ਸਿੰਘ ਦੀ ਅਗਵਾਈ ਵਾਲੀਆਂ ਟੀਮਾਂ ਦੀ ਉਕਤ ਪ੍ਰਾਪਤੀ ਨਾਲ ਜਿੱਥੇ ਇਲਾਕੇ ਦਾ ਨਾਮ ਰੋਸ਼ਨ ਹੋਇਆ ਹੈ, ਉੱਥੇ ਇਸ ਪ੍ਰਾਪਤੀ ਤੋਂ ਹੋਰਨਾ ਬੱਚਿਆਂ ਨੂੰ ਵੀ ਪੇ੍ਰਨਾ ਮਿਲਣੀ ਸੁਭਾਵਿਕ ਹੈ। ਬੱਚਿਆਂ ਦੀ ਉਕਤ ਪ੍ਰਾਪਤੀ ’ਤੇ ਉਹਨਾ ਨੂੰ ਵਧਾਈ ਦੇਣ ਵਾਲਿਆਂ ਵਿੱਚ ਵਿਸ਼ਵ ਗਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਸਮੇਤ ਜਸਬੀਰ ਸਿੰਘ ਜਸ਼ਨ, ਗੁਰਦੇਵ ਸਿੰਘ ਸ਼ੰਟੀ ਆਦਿ ਵੀ ਸ਼ਾਮਲ ਹਨ। 

 

Tags: Gatka Association Faridkot , 11th Punjab State Gatka Championship

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD