Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੁਲਤਾਰ ਸਿੰਘ ਸੰਧਵਾਂ ਨੇ ਪੰਚਾਇਤੀ ਅਤੇ ਨਗਰ ਨਿਗਮਾਂ/ ਕੌਂਸਲਾਂ ਦੀਆਂ ਚੋਣਾਂ ਕਰਵਾਉਣ ਸਬੰਧੀ ਕੀਤੀ ਅਧਿਕਾਰੀਆਂ ਨਾਲ ਮੀਟਿੰਗ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Gurdit Singh Sekhon, DC Faridkot, Vinit Kumar, Deputy Commissioner Faridkot, Faridkot

Web Admin

Web Admin

5 Dariya News

ਫਰੀਦਕੋਟ , 26 Aug 2023

Last updated on: Aug 26, 2023, 00:00 IST

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਰੀਦਕੋਟ ਦੇ ਅਸ਼ੋਕ ਚੱਕਰ ਹਾਲ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਪੰਚਾਇਤੀ ਅਤੇ ਨਗਰ ਨਿਗਮਾਂ/ ਕੌਂਸਲਾਂ  ਦੀਆਂ ਚੋਣਾਂ ਕਰਵਾਉਣ ਸਬੰਧੀ ਮੀਟਿੰਗ ਕੀਤੀ ਗਈ। ਇਸ ਮੌਕੇ ਫਰੀਦਕੋਟ ਤੋਂ ਹਲਕਾ ਵਿਧਾਇਕ ਸ ਗੁਰਦਿੱਤ ਸਿੰਘ ਸੇਖੋਂ ਹਲਕਾ ਜੈਤੋ ਤੋਂ ਵਿਧਾਇਕ ਸ. ਅਮੋਲਕ ਸਿੰਘ, ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ, ਚੇਅਰਮੈਨ ਪਲੈਨਿੰਗ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਮੀਟਿੰਗ ਨੂੰ ਸੰਬੋਧਨ ਕਰਦਿਆ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਮੁੱਖ ਮੰਤਰੀ ਪਿੰਡ ਏਕਤਾ ਸਨਮਾਨ ਸਕੀਮ ਘੋਸ਼ਿਤ ਕੀਤੀ ਗਈ ਹੈ। ਜਿਸ ਦੇ ਅੰਤਰਗਤ ਜਿਹੜੇ ਜਿਹੜੇ ਪਿੰਡਾਂ ਵਿੱਚ ਪੰਚਾਇਤਾਂ ਸਰਬਸੰਮਤੀ ਨਾਲ ਬਣਨਗੀਆਂ ਉਨ੍ਹਾਂ ਪੰਚਾਇਤਾਂ ਨੂੰ ਪੰਜ ਲੱਖ ਰੁਪਏ ਦੀ ਸਨਮਾਨ ਰਾਸ਼ੀ ਦਿੱਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਰੰਗਲਾ ਪੰਜਾਬ ਸਰਬ ਸੰਮਤੀ ਨਾਲ ਹੀ ਬਣਾਇਆ ਜਾ ਸਕਦਾ ਹੈ। ਮੀਟਿੰਗ ਉਪਰੰਤ ਪੱਤਰਕਾਰਾ ਵਲੋਂ  ਪੰਜਾਬ ਵਿੱਚ ਗਵਰਨਰ ਰਾਜ ਲਗਾਉਣ ਸਬੰਧੀ ਪੁੱਛੇ ਗਏ ਸਵਾਲਾਂ ਦਾ ਜਵਾਬ ਦਿੰਦਿਆਂ ਐਮ.ਐਲ.ਏ ਸ.ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਿਸੇ ਕੋਲੋਂ ਡਰਨ ਵਾਲੀ ਨਹੀਂ ਹੈ ਇਸ ਨੂੰ ਪੰਜਾਬ ਦੀ 3 ਕਰੋੜ ਜਨਤਾ ਦਾ ਸਮਰਥਨ ਹਾਸਲ ਹੈ। 

ਹਰਿਆਣਾ ਵਿੱਚ ਨਹੂੰ,ਮਨੀਪੁਰ, ਯੂ.ਪੀ ਵਿੱਚ ਹੋਈਆਂ ਘਟਨਾਵਾਂ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਦੀ ਬਜਾਏ ਉਨ੍ਹਾਂ ਰਾਜਾਂ ਵਿੱਚ ਵਧੇਰੇ ਧਿਆਨ ਦੇਣਾ ਚਾਹੀਦਾ ਹੈ ਅਤੇ ਉਨ੍ਹਾਂ ਇਹ ਵੀ ਕਿਹਾ ਕਿ ਸ. ਭਗਵੰਤ ਸਿੰਘ ਮਾਨ ਗਵਰਨਰ ਦਾ ਸਨਮਾਨ ਕਰਦੇ ਹਨ ਅਤੇ ਉਨ੍ਹਾਂ ਵੱਲੋਂ ਜਾਰੀ ਕੀਤੀਆਂ ਗਈਆਂ 12 ਚਿੱਠੀਆਂ ਵਿੱਚੋਂ ਨੌਂ ਚਿੱਠੀਆਂ ਦਾ ਉਹ ਤਸੱਲੀ ਬਖਸ਼ ਜਵਾਬ ਵੀ ਦੇ ਚੁੱਕੇ ਹਨ।

ਇਸ ਮੌਕੇ ਐੱਸਡੀਐਮ ਫਰੀਦਕੋਟ ਬਲਜੀਤ ਕੌਰ, ਐਸ.ਡੀ.ਐਮ ਕੋਟਕਪੂਰਾ ਵੀਰਪਾਲ ਕੌਰ ਅਤੇ ਹੋਰ ਅਧਿਕਾਰੀ ਹਾਜਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Gurdit Singh Sekhon , DC Faridkot , Vinit Kumar , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD