Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਟਿਆਲਾ ਪੁਲਿਸ ਵੱਲੋਂ 24 ਘੰਟਿਆਂ ਦੇ ਅੰਦਰ-ਅੰਦਰ ਪਿੰਡ ਫ਼ਤਿਹਪੁਰ ਵਿਖੇ ਹੋਏ ਅੰਨ੍ਹੇ ਕਤਲ ਮਾਮਲੇ ਨੂੰ ਟਰੇਸ ਕਰਕੇ 02 ਦੋਸ਼ੀ ਗ੍ਰਿਫ਼ਤਾਰ

Crime News Punjab, Punjab Police, Police, Crime News, Patiala  Police, Patiala

Web Admin

Web Admin

5 Dariya News

ਸਮਾਣਾ , 26 Aug 2023

Last updated on: Aug 26, 2023, 00:00 IST

ਸ੍ਰੀ ਵਰੁਣ ਸ਼ਰਮਾ ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਪਟਿਆਲਾ ਜੀ ਦੀ ਹਦਾਇਤਾਂ ਮੁਤਾਬਿਕ ਸ੍ਰੀ ਹਰਬੀਰ ਸਿੰਘ ਅਟਵਾਲ ਪੀ.ਪੀ.ਐਸ ਕਪਤਾਨ ਪੁਲਿਸ (ਇੰਨਵੈ)ਪਟਿਆਲਾ,ਸ੍ਰੀ ਸੋਰਵ ਜਿੰਦਲ ਪੀ.ਪੀ.ਐਸ ਕਪਤਾਨ ਪੁਲਿਸ (ਉਪਰੇਸਨ)ਪਟਿਆਲਾ, ਸ੍ਰੀਮਤੀ ਨੇਹਾ ਅਗਰਵਾਲ ਪੀ.ਪੀ.ਐਸ ਉਪ ਕਪਤਾਨ ਪੁਲਿਸ ਸਮਾਣਾ ਵੱਲੋਂ ਅੱਜ ਮਿਤੀ 25-08-2023 ਨੂੰ ਸਾਂਝੇ ਤੋਰ ਤੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ ਮਿਤੀ 24-08-2023 ਨੂੰ ਪਿੰਡ ਫ਼ਤਿਹਪੁਰ ਪਟਿਆਲਾ-ਸਮਾਣਾ ਰੋਡ ਪਰ 4/5 ਨਾ-ਮਲੂਮ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਲਖਵਿੰਦਰ ਸਿੰਘ ਉਰਫ਼ ਲੱਖਾ ਪੁੱਤਰ ਕ੍ਰਿਪਾਲ ਸਿੰਘ ਵਾਸੀ ਪਿੰਡ ਫ਼ਤਿਹਪੁਰ ਦੇ ਸੱਟਾ ਮਾਰਕੇ ਕਤਲ ਕਰ ਦਿੱਤਾ ਸੀ ਅਤੇ ਉਥੇ ਮੌਜੂਦ ਸੋਨੂੰ ਪੁੱਤਰ ਭੋਲਾ ਸਿੰਘ ਵਾਸੀ ਪਿੰਡ ਫ਼ਤਿਹਪੁਰ ਦੇ ਵੀ ਤੇਜ਼ ਧਾਰ ਹਥਿਆਰਾਂ ਨਾਲ ਸੱਟਾ ਮਾਰ ਕੇ ਸਮੇਤ ਆਪਣੇ ਹਥਿਆਰਾਂ ਦੇ ਆਪਣੇ ਵਹੀਕਲਾਂ ਪਰ ਸਵਾਰ ਹੋਕੇ ਮੌਕਾ ਤੋ ਭੱਜ ਗਏ ਸਨ।

ਮ੍ਰਿਤਕ ਦੇ ਭਰਾ ਗੁਰਵਿੰਦਰ ਸਿੰਘ ਉਰਫ਼ ਗੋਬਿੰਦਾ ਦੇ ਬਿਆਨ ਪਰ  ਮੁੱਖ ਅਫ਼ਸਰ ਥਾਣਾ ਸਿਟੀ ਸਮਾਣਾ ਵੱਲੋਂ ਮੁਕੱਦਮਾ ਨੰਬਰ 88 ਮਿਤੀ 24-08-2023 ਅ/ਧ 302,324,341,148,149 ਆਈ.ਪੀ.ਸੀ ਥਾਣਾ ਸਿਟੀ ਸਮਾਣਾ ਦਰਜ ਰਜਿਸਟਰ ਕੀਤਾ ਗਿਆ ਸੀ। ਸ੍ਰੀ ਸੋਰਵ ਜਿੰਦਲ ਕਪਤਾਨ ਪੁਲਿਸ ਓਪਰੇਸ਼ਨਜ ਪਟਿਆਲਾ ਜੀ ਨੇ ਇਹ ਵੀ ਦੱਸਿਆ ਕਿ ਉਹਨਾਂ ਦੀ ਨਿਗਰਾਨੀ ਹੇਠ ਇਸ ਕੇਸ ਨੂੰ ਟਰੇਸ ਕਰਨ ਲਈ ਸ੍ਰੀਮਤੀ ਨੇਹਾ ਅਗਰਵਾਲ ਪੀ.ਪੀ.ਐਸ ਉਪ ਕਪਤਾਨ ਪੁਲਿਸ ਸਮਾਣਾ,ਇੰਸਪੈਕਟਰ ਗੁਰਇਕਬਾਲ ਸਿੰਘ ਮੁੱਖ ਅਫ਼ਸਰ ਥਾਣਾ ਸਿਟੀ ਸਮਾਣਾ,ਇੰਸਪੈਕਟਰ ਵਿਜੈ ਕੁਮਾਰ ਇੰਚਾਰਜ ਸੀ.ਆਈ.ਏ ਸਮਾਣਾ ਦੀ ਟੀਮ ਦਾ ਗਠਨ ਕੀਤਾ ਗਿਆ ਸੀ।

ਇਸ ਟੀਮ ਵੱਲੋਂ ਬਹੁਤ ਹੀ ਸੁਚੱਜੇ ਢੰਗ ਨਾਲ ਤਫ਼ਤੀਸ਼ ਕਰਦੇ ਹੋਏ ਮਹਿਜ਼ 24 ਘੰਟਿਆਂ ਦੇ ਅੰਦਰ 05 ਦੋਸ਼ੀਆਂ ਨੂੰ ਟਰੇਸ ਕਰਕੇ, ਦੋਸ਼ੀ ਮੇਜਰ ਸਿੰਘ ਉਰਫ਼ ਰੋਹਿਤ ਪੁੱਤਰ ਹਰਨੇਕ ਸਿੰਘ ਵਾਸੀ ਰਾਮਨਗਰ ਚੁੰਨੀਵਾਲਾ ਥਾਣਾ ਜੁਲਕਾ ਜ਼ਿਲ੍ਹਾ ਪਟਿਆਲਾ, ਸੁਖਵਿੰਦਰ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਪਿੰਡ ਕੋਹਲੇਮਾਜਰਾ ਥਾਣਾ ਜੁਲਕਾ ਜ਼ਿਲ੍ਹਾ ਪਟਿਆਲਾ ਨੂੰ ਕੱਲ ਮਿਤੀ 25-08-2023 ਨੂੰ ਗ੍ਰਿਫ਼ਤਾਰ ਕਰਕੇ ਦੋਸ਼ੀਆਂ ਪਾਸੋਂ ਵਾਰਦਾਤ ਵਿੱਚ ਵਰਤਿਆਂ ਮੋਟਰਸਾਈਕਲ PB-11-AM-4257 ਮਾਰਕਾ ਸਪਲੈਂਡਰ ਵੀ ਬਰਾਮਦ ਕੀਤਾ ਗਿਆ ਹੈ।

ਇਸ ਤੋ ਇਲਾਵਾ ਬਾਕੀ ਦੋਸ਼ੀਆਂ ਹਰਦੀਪ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਸੇਖੁਪੁਰਾ ਥਾਣਾ ਪਸਿਆਣਾ ਜ਼ਿਲ੍ਹਾ ਪਟਿਆਲਾ, ਸਾਹਿਲ ਪੁੱਤਰ ਰੁਲਦਾ ਰਾਮ ਵਾਸੀ ਪਿੰਡ ਪੰਜੋਲਾ ਥਾਣਾ ਸਦਰ ਪਟਿਆਲਾ ਅਤੇ ਹਰਪ੍ਰੀਤ ਸਿੰਘ ਉਰਫ਼ ਹੈਪੀ ਪੁੱਤਰ ਸੁਰਿੰਦਰ ਸਿੰਘ ਵਾਸੀ ਬਹਾਦਰਪੁਰ ਫ਼ਕੀਰਾ ਜ਼ਿਲ੍ਹਾ ਪਟਿਆਲਾ ਨੂੰ ਜਲਦ ਹੀ  ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਵਜ੍ਹਾ ਰੰਜਸ਼:- ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮ੍ਰਿਤਕ ਲਖਵਿੰਦਰ ਸਿੰਘ ਉਰਫ਼ ਲੱਖਾ ਉਕਤ ਵੱਲੋਂ ਦੋਸ਼ੀ ਹਰਦੀਪ ਸਿੰਘ ਉਕਤ ਅਤੇ ਉਸ ਦੀ ਮਹਿਲਾ ਦੋਸਤ ਦੀ ਇਕੱਠਿਆਂ ਦੀ ਵੀਡੀਉ ਬਣਾਉਣ ਕਰਕੇ ਆਪਸੀ ਤਕਰਾਰਬਾਜ਼ੀ ਹੋਣ ਕਰਕੇ ਦੋਸ਼ੀ ਹਰਦੀਪ ਸਿੰਘ ਉਕਤ ਵੱਲੋਂ ਆਪਣੇ ਬਾਕੀ ਸਾਥੀਆ ਨੂੰ ਬੁਲਾਕੇ ਲਖਵਿੰਦਰ ਸਿੰਘ ਉਰਫ਼ ਲੱਖਾ ਉਕਤ ਦੇ ਤੇਜ਼ਧਾਰ ਹਥਿਆਰਾਂ ਨਾਲ ਸੱਟਾ ਮਾਰਕੇ ਕਤਲ ਕੀਤਾ ਗਿਆ ਹੈ।

ਸ੍ਰੀ ਸੋਰਵ ਜਿੰਦਲ ਪੀ.ਪੀ.ਐਸ ਕਪਤਾਨ ਪੁਲਿਸ (ਉਪਰੇਸਨ)ਪਟਿਆਲਾ ਨੇ ਦੱਸਿਆ ਕਿ ਇਹ ਸਾਰੀ ਘਟਨਾ ਦੀ ਪੁਲਿਸ ਹਰ ਪਹਿਲੂ ਤੋ ਬਹੁਤ ਹੀ ਬਰੀਕੀ ਨਾਲ ਤਫ਼ਤੀਸ਼ ਕਰ ਰਹੀ ਹੈ।ਦੋਸ਼ੀਆਂ ਮੇਜਰ ਸਿੰਘ ਉਰਫ਼ ਰੋਹਿਤ ਅਤੇ ਸੁਖਵਿੰਦਰ ਸਿੰਘ ਦਾ ਮਾਨਯੋਗ ਅਦਾਲਤ ਪਾਸੋਂ 03 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।  

 

Tags: Crime News Punjab , Punjab Police , Police , Crime News , Patiala Police , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD