Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਆਮ ਲੋਕ ਡੇਂਗੂ ਤੇ ਚਿਕਨਗੁਨੀਆ ਤੇ ਕਾਬੂ ਪਾਉਣ ਲਈ ਅੱਗੇ ਆਉਣ - ਡਿਪਟੀ ਕਮਿਸ਼ਨਰ ਅਮਿਤ ਤਲਵਾੜ

ਆਪਣੇ ਆਲੇ ਦੁਆਲੇ ਸਫ਼ਾਈ ਦਾ ਰੱਖਣ ਵਿਸ਼ੇਸ਼ ਧਿਆਨ

DC Amritsar, Amritsar, Amit Talwar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 26 Aug 2023

Last updated on: Aug 26, 2023, 00:00 IST

ਜਿਲ੍ਹੇ ਦੇ ਕਈ ਇਲਾਕਿਆਂ ਵਿੱਚ ਡੇਂਗੂ ਅਤੇ ਚਿਕਨਗੁਨੀਆ ਤੇਜ਼ੀ ਨਾਲ ਫੈਲ ਰਹੇ ਹਨ ਅਤੇ ਆਮ ਲੋਕਾਂ ਨੂੰ ਵੀ ਇਥੇ ਕਾਬੂ ਪਾਉਣ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਆਪਣੇ ਘਰ ਦੇ ਆਲ੍ਹੇ ਦੁਆਲੇ ਸਫ਼ਾਈ ਰੱਖਣੀ ਚਾਹੀਦੀ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨ ਸ੍ਰੀ ਅਮਿਤ ਤਲਵਾੜ ਨੇ ਐਨ.ਜੀ.ਓ. ਫੁੱਲਕਾਰੀ ਵਲੋਂ ਛੇਹਰਟਾ ਦੇ ਇਲਾਕੇ ਹਰਗੋਬਿੰਦ ਐਵੀਨਿਊ ਅਤੇ ਹਰਕ੍ਰਿਸ਼ਨ ਨਗਰ ਵਿਖੇ ਆਡੋਮਾਸ ਦੀਆਂ 5000 ਤੋਂ ਵੱਧ ਟਿਊਬਸ ਪ੍ਰਾਪਤ ਕਰਨ ਸਮੇਂ ਕੀਤਾ। 

ਉਨਾਂ ਕਿਹਾ ਕਿ ਐਨ.ਜੀ.ਓ. ਫੁੱਲਕਾਰੀ ਦਾ ਇਹ ਉਪਰਾਲਾ ਬਹੁਤ ਹੀ ਪ੍ਰਸ਼ੰਸਾ ਯੋਗ ਹੈ। ਉਨਾਂ ਕਿਹਾ ਕਿ ਸਿਹਤ ਵਿਭਾਗ ਅਤੇ ਰੈੱਡ ਕਰਾਸ ਦੀ ਸਹਾਇਤਾ ਨਾਲ ਇਹ ਟਿਊਬਸ ਇਨ੍ਹਾਂ ਇਲਾਕਿਆਂ ਵਿੱਚ ਵੰਡੀਆਂ ਜਾਣਗੀਆਂ ਅਤੇ ਲੋਕਾਂ ਨੂੰ ਡੇਂਗੂ ਅਤੇ ਚਿਕਨਗੁਨੀਆਂ ਦੇ ਤਰੀਕੇ ਵੀ ਦੱਸਣ ਲਈ ਪੈਂਫਲੈਟਸ ਆਦਿ ਵੰਡੇ ਜਾਣਗੇ। 

ਉਨਾਂ ਜਿਲ੍ਹੇ ਦੀਆਂ ਹੋਰ ਐਨ.ਜੀ.ਓਜ਼ ਨੂੰ ਅਪੀਲ ਕੀਤੀ ਕਿ ਉਹ ਇਸ ਕੰਮ ਲਈ ਅੱਗੇ ਆਉਣ ਅਤੇ ਲੋੜਵੰਦਾਂ ਦੀ ਮਦਦ ਕਰਨ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਾਜਿੰਦਰ ਪਾਲ ਕੌਰ ਨੇ ਦੱਸਿਆ ਕਿ ਇਹ ਮੱਛਰ ਸਾਫ਼ ਖੜ੍ਹੇ ਪਾਣੀ ਦੇ ਸੌਮਿਆਂ ਵਿੱਚ ਪੈਦਾ ਹੁੰਦਾ ਹੈ ਅਤੇ ਇਹ ਸਿਰਫ ਦਿਨ ਵੇਲੇ ਕੱਟਦਾ ਹੈ। 

ਉਨਾਂ ਕਿਹਾ ਕਿ ਲੋਕਾਂ ਨੂੰ ਆਪਣੇ ਕੂਲਰ, ਗਮਲੇ, ਖਰਾਬ ਟਾਇਰ, ਟੁੱਟੇ ਬਰਤਨ, ਗਟਰ ਦੇ ਢੱਕਣ ਵਿਚ ਬਣੇ ਛੋਟੇ ਹੋਲ, ਪੰਛੀਆਂ ਲਈ ਰੱਖਿਆ ਪਾਣੀ ਨਾ ਖੜਾ ਰਹਿਣ ਦਈਏ ਤੇ ਕੂਲਰ ਆਦਿ ਦਾ ਪਾਣੀ ਵੀ ਹਰ 7 ਦਿਨਾਂ ਦੇ ਵਿਚ ਬਦਲੀਏ। ਇਸ ਨਾਲ ਡੇਂਗੂ, ਚਿਕਨਗੁਨੀਆ, ਮਲੇਰੀਆ ਆਦਿ ਤੋਂ ਬਚਾਅ ਹੋ ਸਕਦਾ ਹੈ। 

ਉਨਾਂ ਦੱਸਿਆ ਕਿ ਬੁਖਾਰ ਹੋਣ ਤੇ ਐਸਪਰੀਨ, ਬਰੂਫਿਨ ਨਾ ਲਵੋ ਸਿਰਫ ਪੈਰਾਸੀਟਾਮੋਲ ਹੀ ਲਵੋ ਅਤੇ ਵੱਧ ਤੋਂ ਵੱਧ ਪਾਣੀ ਜਾਂ ਤਰਲ ਚੀਜਾਂ ਜਿਆਦਾ ਪਿਓ ਅਤੇ ਆਰਾਮ ਕਰੋ, ਸੋਣ ਵੇਲੇ ਮੱਛਰਦਾਨੀ ਦੀ ਵਰਤੋਂ ਨੂੰ ਯਕੀਨੀ ਬਣਾਓ। ਉਨਾਂ ਕਿਹਾ ਕਿ ਇਨਾਂ ਛੋਟੀਆਂ ਛੋਟੀਆਂ ਚੀਜਾਂ ਦਾ ਧਿਆਨ ਰੱਖ ਕੇ ਅਸੀਂ ਇਸ ਬਿਮਾਰੀ ਤੋਂ ਬੱਚ ਸਕਦੇ ਹਾਂ। ਸਹਾਇਕ ਸਿਵਲ ਸਰਜਨ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਹਰ ਇਲਾਕੇ ਵਿੱਚ ਜਾ ਕੇ ਫਾਗਿੰਗ ਕਰ ਰਹੀਆਂ ਹਨ।

ਇਸ ਮੌਕੇ ਜਿਲ੍ਹਾ ਸਮਾਜਿਕ ਤੇ ਸੁਰੱਖਿਆ ਅਫ਼ਸਰ ਸ: ਅਸੀਸਇੰਦਰ ਸਿੰਘ, ਜਿਲ੍ਹਾ ਮਲੇਰੀਆ ਅਫ਼ਸਰ ਡਾ. ਹਰਜੋਤ ਕੌਰ, ਗੁਰਦੇਵ ਸਿੰਘ ਢਿੱਲੋਂ, ਹਰਵਿੰਦਰ ਸਿੰਘ, ਹਰਕਮਲ, ਫੁੱਲਕਰੀ ਐਨ.ਜੀ.ਓ ਸੰਸਥਾ ਤੋਂ ਆਰਤੀ ਖੰਨਾ, ਸ੍ਰੀ ਅਮਾਨ ਬੱਬਰ, ਸ੍ਰੀ ਪਰਨੀਤ ਬੱਬਰ, ਪਾਇਲ ਮਹਿਰਾ, ਰਾਖੀ ਸੇਠ, ਟੀਨਾ ਅਗਰਵਾਲ, ਸ਼ੀਤਲ ਖੰਨਾ ਤੋਂ ਇਲਾਵਾ ਸਿਹਤ ਵਿਭਾਗ ਦੇ ਡਾਕਟਰ ਵੀ ਹਾਜ਼ਰ ਸਨ।

 

Tags: DC Amritsar , Amritsar , Amit Talwar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD