Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

'ਖੇਡਾਂ ਵਤਨ ਪੰਜਾਬ ਦੀਆਂ' ਨੇ ਸੂਬੇ ਦੇ ਹਰੇਕ ਉਮਰ ਵਰਗ ਨੂੰ ਖੇਡ ਮੈਦਾਨਾਂ 'ਚ ਪਹੁੰਚਾਇਆ : ਚੇਤਨ ਸਿੰਘ ਜੌੜਾਮਾਜਰਾ

ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਰੰਗਲੇ ਪੰਜਾਬ ਦਾ ਸੁਪਨਾ 'ਖੇਡਾਂ ਵਤਨ ਪੰਜਾਬ ਦੀਆਂ' ਕਰ ਰਹੀਆਂ ਨੇ ਪੂਰਾ

Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Government of Punjab , Punjab Government, DC Patiala, Deputy Commissioner Patiala, Sakshi Sahni, Patiala

5 Dariya News

5 Dariya News

5 Dariya News

ਪਟਿਆਲਾ , 27 Aug 2023

Last updated on: Aug 27, 2023, 00:00 IST

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ 'ਖੇਡਾਂ ਵਤਨ ਪੰਜਾਬ ਦੀਆਂ' ਨੇ ਸੂਬੇ ਦੇ ਹਰੇਕ ਉਮਰ ਵਰਗ ਨੂੰ ਖੇਡ ਮੈਦਾਨਾਂ ਨਾਲ ਜੋੜ ਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਰੰਗਲੇ ਪੰਜਾਬ ਦਾ ਸੁਪਨਾ ਪੂਰਾ ਕੀਤਾ ਹੈ। ਉਹ ਅੱਜ ਰਾਜਾ ਭਾਲਿੰਦਰ ਸਿੰਘ ਖੇਡ ਸਟੇਡੀਅਮ ਵਿਖੇ 'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-2 ਦੀ ਪਟਿਆਲਾ ਪੁੱਜੀ ਮਸ਼ਾਲ ਦਾ ਸਵਾਗਤ ਕਰਨ ਲਈ ਵਿਸ਼ੇਸ਼ ਤੌਰ 'ਤੇ ਪੁੱਜੇ ਹੋਏ ਸਨ। 

ਇਸ ਮੌਕੇ ਉਨ੍ਹਾਂ ਦੇ ਨਾਲ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੀ ਪੁੱਜੇ ਹੋਏ ਸਨ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ 'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ 1 ਵਿੱਚ ਪਟਿਆਲਾ ਜ਼ਿਲ੍ਹਾ ਓਵਰ ਆਲ ਚੈਂਪੀਅਨ ਰਿਹਾ ਸੀ ਅਤੇ ਇਸ ਵਾਰ ਵੀ ਖਿਡਾਰੀਆਂ ਦਾ ਜੋਸ਼ ਦੇਖਦਿਆਂ ਹੀ ਬਣਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸੀਜ਼ਨ ਦੌਰਾਨ ਕਰੀਬ 10 ਹਜ਼ਾਰ ਖਿਡਾਰੀਆਂ ਨੂੰ ਕਰੀਬ 7 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ ਪੰਜਾਬ ਸਰਕਾਰ ਵੱਲੋਂ ਸਨਮਾਨਿਤ ਕੀਤਾ ਗਿਆ ਸੀ।

ਚੇਤਨ ਸਿੰਘ ਜੌੜਾਮਾਜਰਾ ਨੇ ਸੂਬਾ ਵਾਸੀਆਂ ਨੂੰ 'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ 2 ਦਾ ਹਿੱਸਾ ਬਣਨ ਲਈ ਆਪਣੀ ਰਜਿਸਟਰੇਸ਼ਨ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ 35 ਖੇਡਾਂ ਵਿੱਚ ਅੱਠ ਉਮਰ ਵਰਗਾਂ ਦੇ ਕਰਵਾਏ ਜਾਣ ਵਾਲੇ ਮੁਕਾਬਲੇ 1 

ਸਤੰਬਰ ਤੋਂ ਸ਼ੁਰੂ ਹੋ ਰਹੇ ਹਨ, ਜਿਸ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 29 ਅਗਸਤ ਨੂੰ ਬਠਿੰਡਾ ਵਿਖੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਲਾਕ ਪੱਧਰੀ ਮੁਕਾਬਲੇ 1 ਤੋਂ 10 ਸਤੰਬਰ ਤੱਕ, ਜ਼ਿਲ੍ਹਾ ਪੱਧਰੀ 16 ਤੋਂ 26 ਸਤੰਬਰ ਅਤੇ ਸੂਬਾ ਪੱਧਰੀ ਮੁਕਾਬਲੇ 1 ਤੋਂ 20 ਅਕਤੂਬਰ ਤੱਕ ਕਰਵਾਏ ਜਾਣਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ 'ਖੇਡਾਂ ਵਤਨ ਪੰਜਾਬ ਦੀਆਂ' ਵਿੱਚ ਹਰੇਕ ਉਮਰ ਵਰਗ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਦਿੱਤਾ ਗਿਆ ਹੈ ਜਿਸ ਤਹਿਤ ਅੰਡਰ 14, ਅੰਡਰ 17, ਅੰਡਰ 21, 21-30 ਸਾਲ, 31-40 ਸਾਲ, 41-55 ਸਾਲ, 56-65 ਸਾਲ ਅਤੇ 65 ਸਾਲ ਤੋਂ ਉਪਰ ਉਮਰ ਵਰਗ ਸ਼ਾਮਲ ਹੈ। 

ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਵਿੱਚ ਅਥਲੈਟਿਕਸ, ਹਾਕੀ, ਫੁਟਬਾਲ, ਵਾਲੀਬਾਲ (ਸ਼ੂਟਿੰਗ ਤੇ ਸਮੈਸ਼ਿੰਗ), ਕਬੱਡੀ (ਸਰਕਲ ਤੇ ਨੈਸ਼ਨਲ ਸਟਾਈਲ), ਹੈਂਡਬਾਲ, ਮੁੱਕੇਬਾਜ਼ੀ, ਬਾਸਕਟਬਾਲ, ਕੁਸ਼ਤੀ, ਜੂਡੋ, ਤੀਰਅੰਦਾਜ਼ੀ, ਨਿਸ਼ਾਨੇਬਾਜ਼ੀ, ਪਾਵਰ ਲਿਫਟਿੰਗ, ਲਾਅਨ ਟੈਨਿਸ, ਬੈਡਮਿੰਟਨ, ਕਿੱਕ ਬਾਕਸਿੰਗ, ਕਾਏਕਿੰਗ ਤੇ ਕੈਨੋਇੰਗ, ਖੋ ਖੋ, ਜਿਮਨਾਸਟਕ, ਤੈਰਾਕੀ, ਨੈਟਬਾਲ, ਗੱਤਕਾ, ਸਤਰੰਜ਼, ਟੇਬਲ ਟੈਨਿਸ, ਰੋਲਰ ਸਕੇਟਿੰਗ, ਵੇਟਲਿਫਟਿੰਗ, ਸਾਫਟਬਾਲ, ਰੋਇੰਗ, ਘੋੜਸਵਾਰੀ, ਸਾਈਕਲਿੰਗ, ਵੁਸ਼ੂ, ਰਗਬੀ ਤੇ ਤਲਵਾਰਬਾਜ਼ੀ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ ਅਤੇ ਸੂਬਾ ਪੱਧਰ ਉਤੇ ਪਹਿਲੇ, ਦੂਜੇ ਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ ਕ੍ਰਮਵਾਰ 10, 7 ਤੇ 5 ਹਜ਼ਾਰ ਰੁਪਏ ਦੇ ਇਨਾਮ ਮਿਲਣਗੇ।

ਉਨ੍ਹਾਂ ਸੂਬਾ ਵਾਸੀਆਂ ਨੂੰ ਆਪਣੀ ਰਜਿਸਟਰੇਸ਼ਨ https://www.khedanwatanpunjabdia.com/ 'ਤੇ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਰੰਗਲਾ ਪੰਜਾਬ ਦਾ ਹਿੱਸਾ ਬਣਨ ਲਈ ਸੂਬਾ ਵਾਸੀ ਵੱਧ ਤੋਂ ਵੱਧ 'ਖੇਡਾਂ ਵਤਨ ਪੰਜਾਬ ਦੀਆਂ' ਵਿੱਚ ਭਾਗ ਲੈਣ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਵੀਰਪਾਲ ਕੌਰ ਚਹਿਲ, ਹਰਜਿੰਦਰ ਸਿੰਘ ਮਿੰਟੂ, ਓ.ਐਸ.ਡੀ. ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਹਰਸ਼ਪਾਲ ਸਿੰਘ, ਸੁਰਜੀਤ ਸਿੰਘ ਫ਼ੌਜੀ, ਅਮਰਦੀਪ ਸਿੰਘ ਸੋਨੂ ਥਿੰਦ ਵੀ ਮੌਜੂਦ ਸਨ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Government of Punjab , Punjab Government , DC Patiala , Deputy Commissioner Patiala , Sakshi Sahni , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD