Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਧੁੱਸੀ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਲੋਕਾਂ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਰਾਹਤ ਕਾਰਜ ਜਾਰੀ : ਸੰਦੀਪ ਕੁਮਾਰ

ਜਲਦੀ ਹੀ ਬੰਨ ‘ਚ ਪਏ ਪਾੜ੍ਹ ਨੂੰ ਪੂਰਨ ਕਰਨ ਦਾ ਕੰਮ ਕਰ ਲਿਆ ਜਾਵੇਗਾ ਮੁਕੰਮਲ

DC Tarntaran, Sandeep Kumar, Tarntaran, Deputy Commissioner Tarntaran

Web Admin

Web Admin

5 Dariya News

ਹਰੀਕੇ ਪੱਤਣ, (ਤਰਨ ਤਾਰਨ) , 27 Aug 2023

Last updated on: Aug 27, 2023, 00:00 IST

ਸਥਾਨਕ ਲੋਕਾਂ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਵਡਮੁੱਲੇ ਸਹਿਯੋਗ ਸਦਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਧੁੱਸੀ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਲਈ ਵੱਡੀ ਪੱਧਰ ‘ਤੇ ਰਾਹਤ ਕਾਰਜ ਜਾਰੀ ਹਨ ਅਤੇ ਜਲਦੀ ਹੀ ਬੰਨ ‘ਚ ਪਏ ਪਾੜ੍ਹ ਨੂੰ ਪੂਰਨ ਕਰਨ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

ਅੱਜ ਧੁੱਸੀ ਬੰਨ੍ਹ ਅਤੇ ਰਾਹਤ ਕੇਂਦਰਾਂ ਦਾ ਦੌਰਾ ਕਰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਹੜ੍ਹ ਪ੍ਰਾਭਵਿਤ ਲੋਕਾਂ ਲਈ ਬਣਾਏ ਗਏ ਰਾਹਤ ਕੇਂਦਰਾਂ ਵਿੱਚ ਲੋੜੀਂਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।

ਉਹਨਾਂ ਦੱਸਿਆ ਕਿ ਹੜਾਂ ਦੀ ਮਾਰ ਹੇਠ ਆਏ ਲੋਕਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 07 ਰਾਹਤ ਕੇਂਦਰ ਬਣਾਏ ਗਏ ਹਨ, ਜਿੱਥੇ ਲੋਕਾਂ ਨੂੰ ਖਾਣ-ਪੀਣ, ਦਵਾਈਆਂ, ਮੱਛਰਦਾਨੀਆਂ, ਤਰਪਾਲਾਂ ਆਦਿ ਲੋੜੀਂਦੀਆਂ ਸੁਵਿਧਾਵਾਂ ਪ੍ਰਦਾਨ ਕੀਤੀਆ ਜਾ ਰਹੀਆਂ ਹਨ।ਉਹਨਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮੈਡੀਕਲ ਕੈਂਪ ਲਗਾ ਕੇ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੜਾਂ ਪ੍ਰਭਾਿਵਤ ਖੇਤਰਾਂ ਵਿੱਚੋਂ ਪਸ਼ੂ ਧਨ ਨੂੰ ਵੀ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ।ਉਹਨਾਂ ਦੱਸਿਆ ਕਿ ਪੂਸ਼ਆਂ ਲਈ ਵੀ 02 ਰਾਹਤ ਕੇਂਦਰ ਸਭਰਾ ਅਨਾਜ ਮੰਡੀ ਤੇ ਨੀਲੀ ਰਾਵੀ ਮੱਝਾਂ ਦੇ ਰਿਸਰਚ ਸੈਂਟਰ ਹਰੀਕੇ ਵਿਖੇ ਬਣਾਏ ਗਏ ਹਨ, ਜਿੱਥੇ ਪਸ਼ੂਆਂ ਲਈ ਵੀ ਹਰੇ ਚਾਰੇ ਤੇ ਸਾਇਲੇਜ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ।

ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੁਦਰਤੀ ਆਫ਼ਤ ਦੀ ਇਸ ਘੜੀ ਦੌਰਾਨ ਸੰਜਮ ਰੱਖਣ। ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਔਖੇ ਸਮੇਂ ਲੋਕਾਂ ਦੇ ਨਾਲ ਖੜ੍ਹਾ ਹੈ।ਉਹਨਾਂ ਕਿ ਜ਼ਿਲ੍ਹਾ ਵਾਸੀ ਅਫ਼ਵਾਹਾਂ ਤੋਂ ਸੁਚੇਤ ਰਹਿਣ ਅਤੇ ਪ੍ਰਸ਼ਾਸਨ ਦਾ ਸਾਥ ਦੇਣ।

ਉਹਨਾਂ ਦੱਸਿਆ ਕਿ ਬੰਨ੍ਹ ਵਿੱਚ ਦੇ ਪਾੜ ਦੇ ਪੈਣ ਨਾਲ ਲੱਗਭੱਗ 39 ਪਿੰਡ ਪ੍ਰਭਾਵਿਤ ਹੋਏ ਹਨ।

ਉਹਨਾਂ ਕਿਹਾ ਕਿ ਨੀਵੇਂ ਇਲਕਿਆਂ ਵਿੱਚ ਫਸਲਾਂ ਨੂੰ ਨੁਕਸਾਨ ਪਹੁੰਚਿਆ ਹੈ।ਉਹਨਾਂ ਕਿਹਾ ਕਿ ਪਾਣੀ ਉੱਤਰਨ ‘ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਵਿਸ਼ੇਸ ਗਿਰਦਾਵਰੀ ਕਰਵਾਈ ਜਾਵੇਗੀ ਅਤੇ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਪ੍ਰਭਾਵਿਤ ਲੋਕਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ।

 

Tags: DC Tarntaran , Sandeep Kumar , Tarntaran , Deputy Commissioner Tarntaran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD