Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਮਾਨਸਾ ਵਿਖੇ ਪਹੁੰਚੀ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਦੀ ਮਸ਼ਾਲ

ਵਿਧਾਇਕ ਵਿਜੈ ਸਿੰਗਲਾ, ਗੁਰਪ੍ਰੀਤ ਸਿੰਘ ਬਣਾਂਵਾਲੀ, ਡਿਪਟੀ ਕਮਿਸ਼ਨਰ ਸਮੇਤ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀਆਂ ਨੇ ਮਸ਼ਾਲ ਮਾਰਚ ਦਾ ਕੀਤਾ ਸਵਾਗਤ

Dr. Vijay Singla, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Gurpreet Singh Banawali,DC Mansa, Deputy Commissioner Mansa, Paramveer Singh

Web Admin

Web Admin

5 Dariya News

ਮਾਨਸਾ , 27 Aug 2023

Last updated on: Aug 27, 2023, 00:00 IST

ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸੱਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪਹਿਲੇ ਸਾਲ ਦੀ ਸਫਲਤਾ ਤੋਂ ਬਾਅਦ ਇਸ ਸਾਲ ਸੀਜ਼ਨ-2 ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪਹਿਲੀ ਵਾਰ ਮਸ਼ਾਲ ਮਾਰਚ ਸ਼ੁਰੂ ਕੀਤਾ ਗਿਆ ਹੈ। 

ਇਸ ਮਸ਼ਾਲ ਦਾ ਅੱਜ ਸ਼ਾਮ ਜ਼ਿਲ੍ਹਾ ਮਾਨਸਾ ਪਹੁੰਚਣ ਤੇ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ, ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੀ ਅਗਵਾਈ ਵਿੱਚ ਸ਼ਾਨਦਾਰ ਸਵਾਗਤ ਕੀਤਾ ਗਿਆ। ਮਸ਼ਾਲ ਮਾਰਚ ਨੂੰ ਪਿੰਡ ਹਮੀਰਗੜ੍ਹ ਢੈਪਈ ਵਿਖੇ ਐਸ.ਡੀ.ਐਮ. ਸੁਨਾਮ ਸ੍ਰੀ ਵਿਕਾਸ ਸ਼ਰਮਾ, ਤਹਿਸੀਲਦਾਰ ਅਮਿਤ ਕੁਮਾਰ ਅਤੇ ਜ਼ਿਲ੍ਹਾ ਖੇਡ ਅਫ਼ਸਰ ਸੰਗਰੂਰ ਨਵਦੀਪ ਸਿੰਘ ਵੱਲੋਂ ਜ਼ਿਲ੍ਹਾ ਖੇਡ ਅਫ਼ਸਰ ਮਾਨਸਾ ਸ੍ਰੀ ਨਵਜੋਤ ਸਿੰਘ ਧਾਲੀਵਾਲ ਦੇ ਸਪੁਰਦ ਕੀਤਾ ਗਿਆ।

ਮਸ਼ਾਲ ਮਾਰਚ ਦੇ ਮਾਨਸਾ ਪੁੱਜਣ ਮੌਕੇ ਰੱਖੇ ਸਾਦੇ ਸਮਾਗਮ ਨੂੰ  ਸੰਬੋਧਨ ਕਰਦਿਆਂ ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਵਿਚ ਪਿਛਲੇ ਸਾਲ ਤੋਂ ਵੀ ਵਧੇਰੇ ਗਿਣਤੀ ਵਿਚ ਮਾਨਸਾ ਦੇ ਖਿਡਾਰੀ ਵਧ ਚੜ੍ਹ ਕੇ ਹਿੱਸਾ ਲੈਣਗੇ।ਉਨ੍ਹਾਂ ਕਿਹਾ ਕਿ ਖਿਡਾਰੀਆਂ ਲਈ ਪੰਜਾਬ ਸਰਕਾਰ ਵੱਲੋਂ ਇਕ ਵਧੀਆ ਪਲੇਟਫਾਰਮ ਮੁਹੱਈਆ ਕਰਵਾਇਆ ਗਿਆ ਹੈ ਜਿੱਥੇ ਹੁਨਰਮੰਦ ਬੱਚਿਆਂ ਨੂੰ ਸੁਨਹਿਰੀ ਮੌਕਾ ਮਿਲੇਗਾ, ਜਿਸ ਨਾਲ ਉਹ ਆਪਣੇ ਇਲਾਕੇ ਅਤੇ ਮਾਂ ਬਾਪ ਦਾ ਨਾਮ ਰੌਸ਼ਨ ਕਰਨਗੇ। 

ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਚੰਗਾ ਉਪਰਾਲਾ ਹੈ ਜਿਸ ਵਿਚ ਹਰ ਉਮਰ ਵਰਗ ਦੇ ਲੋਕ, ਕਲੱਬਾਂ ਦੀਆਂ ਟੀਮਾਂ ਭਾਗ ਲੈ ਸਕਣਗੀਆਂ। ਵਿਧਾਇਕ ਸ੍ਰ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਖੇਡਾਂ ਨੂੰ ਲੈ ਕੇ ਬਣਾਈ ਪਾਲਿਸੀ ਖਿਡਾਰੀਆਂ ਲਈ ਬਹੁਤ ਹੀ ਲਾਹੇਵੰਦ ਸਿੱਧ ਹੋਵੇਗੀ। 

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇੰਨ੍ਹਾਂ ਖੇਡਾਂ ਲਈ ਵੱਡਾ ਬਜਟ ਰੱਖਿਆ ਗਿਆ ਹੈ, ਜਿਸ ਵਿਚ ਖਿਡਾਰੀਆਂ ਲਈ ਨਕਦ ਇਨਾਮ ਵੀ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜੁੜ ਕੇ ਸਾਡੇ ਨੌਜਵਾਨ ਮੈਦਾਨਾਂ ਦੀ ਰੌਣਕ ਵਧਾਉਣਗੇ ਅਤੇ ਨਸ਼ਿਆਂ ਤੋਂ ਦੂਰ ਰਹਿਣਗੇ, ਜਿਸ ਨਾਲ ਪੰਜਾਬ ਸਰਕਾਰ ਦਾ ਰੰਗਲਾ ਪੰਜਾਬ ਬਣਾਉਣ ਦਾ ਸੁਪਨਾ ਵੀ ਸਾਕਾਰ ਹੋਵੇਗਾ। 

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਨੌਜਵਾਨ ਹਰ ਖੇਤਰ ਵਿਚ ਮੱਲ੍ਹਾਂ ਮਾਰ ਰਹੇ ਹਨ, ਉਮੀਦ ਹੈ ਕਿ ਖੇਡਾਂ ਵਤਨ ਪੰਜਾਬ ਦੀਆਂ ਵਿਚ ਵੀ ਉਹ ਚੰਗਾ ਨਾਮਣਾ ਖੱਟਣਗੇ। ਡਿਪਟੀ ਕਮਿਸ਼ਨਰ ਸ੍ਰ ਪਰਮਵੀਰ ਸਿੰਘ ਨੇ ਦੱਸਿਆ ਕਿ ਖੇਡਾਂ ਦੀ ਰਵਾਇਤ ਮੁਤਾਬਕ ਇਸ ਵਾਰ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-2 ਦੇ ਉਦਘਾਟਨੀ ਸਮਾਰੋਹ ਮੌਕੇ ਜਲਾਈ ਜਾਣ ਵਾਲੀ ਮਸ਼ਾਲ ਨੂੰ ਇਕ ਹਫਤਾ ਪੂਰੇ ਪੰਜਾਬ ਵਿੱਚ ਹਰ ਜ਼ਿਲ੍ਹਾ ਹੈਡਕੁਆਟਰ ਵਿੱਚ ਲਿਜਾਇਆ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਲੁਧਿਆਣਾ ਤੋਂ ਹੋਈ ਹੈ। 

ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪਹਿਲੇ ਸੀਜ਼ਨ ਦੀ ਲੁਧਿਆਣਾ ਵਿਖੇ ਸਮਾਪਤੀ ਹੋਈ ਸੀ ਜਿਸ ਕਾਰਨ ਮਸ਼ਾਲ ਮਾਰਚ ਦੇ ਦੂਜੇ ਸੀਜ਼ਨ ਤੋਂ ਪਹਿਲਾਂ ਮਸ਼ਾਲ ਲੁਧਿਆਣਾ ਤੋਂ ਹੀ ਸ਼ੁਰੂ ਕੀਤੀ ਗਈ ਅਤੇ ਇਹ ਮਸ਼ਾਲ ਪੂਰੇ ਪੰਜਾਬ ਵਿੱਚ ਮਾਰਚ ਕਰਨ ਤੋਂ ਬਾਅਦ ਬਠਿੰਡਾ ਵਿਖੇ 29 ਅਗਸਤ ਨੂੰ ਪਹੁੰਚੇਗੀ ਜਿੱਥੇ ਖੇਡਾਂ ਦੇ ਦੂਜੇ ਸੀਜ਼ਨ ਦਾ ਉਦਘਾਟਨ ਹੋਵੇਗਾ। ਹਰ ਜ਼ਿਲ੍ਹਾ ਹੈਡਕੁਆਟਰ ਉਤੇ ਮਸ਼ਾਲ ਮਾਰਚ ਵਿੱਚ ਸਥਾਨਕ ਉੱਘੇ ਖਿਡਾਰੀ, ਖੇਡ ਵਿਭਾਗ ਦੇ ਕਰਮਚਾਰੀ, ਸਥਾਨਕ ਨੁਮਾਇੰਦੇ ਅਤੇ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀ ਸ਼ਾਮਲ ਹੋਣਗੇ।

ਮਸ਼ਾਲ ਮਾਰਚ ਦੇ ਵੇਰਵੇ ਜਾਰੀ ਕਰਦਿਆਂ ਉਹਨਾਂ ਦੱਸਿਆ ਕਿ 28 ਅਗਸਤ ਨੂੰ ਬਰਨਾਲਾ, ਫਰੀਦਕੋਟ ਤੇ ਫਾਜ਼ਿਲਕਾ ਅਤੇ 29 ਅਗਸਤ ਨੂੰ ਸ੍ਰੀ ਮੁਕਤਸਰ ਸਾਹਿਬ ਤੇ ਬਠਿੰਡਾ ਵਿਖੇ ਮਸ਼ਾਲ ਮਾਰਚ ਗੁਜ਼ਰੇਗੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਮਾਨਸਾ ਦੇ ਖਿਡਾਰੀਆਂ ਨੂੰ ਇੰਨ੍ਹਾਂ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਪ੍ਰੇਰਨਾ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਹਨਾਂ ਖੇਡਾਂ ਦੇ ਸੁਚਾਰੂ ਪ੍ਰਬੰਧਾਂ ਵਿੱਚ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। 

ਉਨ੍ਹਾਂ ਉਮੀਦ ਜਤਾਈ ਕਿ ਜ਼ਿਲ੍ਹਾ ਮਾਨਸਾ ਦੇ ਖਿਡਾਰੀ ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਇਹਨਾਂ ਖੇਡਾਂ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕਰਨਗੇ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨਗੇ। ਇਸ ਮੌਕੇ ਨੌਜਵਾਨਾਂ ਵੱਲੋਂ ਮਸ਼ਾਲ ਮਾਰਚ ਦੀ ਆਮਦ ’ਤੇ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ। ਇਸ ਦੌਰਾਨ 97 ਕਿੱਲੋ ਭਾਰ ਵਰਗ ’ਚ ਵਿਸ਼ਵ ਚੈਂਪੀਅਨਸ਼ਿਪ ਲਈ ਕੁਆਲੀਫਾਈ ਕਰਨ ਵਾਲੇ ਮਾਨਸਾ ਦੇ ਕੁਸ਼ਤੀ ਖਿਡਾਰੀ ਸਾਹਿਲ ਨੂੰ ਸਨਮਾਨਿਤ ਕੀਤਾ ਗਿਆ

ਇਸ ਮੌਕੇ ਐਸ.ਐਸ.ਪੀ. ਡਾ. ਨਾਨਕ ਸਿੰਘ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ੍ਰ ਚਰਨਜੀਤ ਸਿੰਘ ਅੱਕਾਂਵਾਲੀ, ਗੁਰਪ੍ਰੀਤ ਸਿੰਘ ਭੁੱਚਰ, ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀ ਨਵਜੋਤ ਸਿੰਘ ਧਾਲੀਵਾਲ, ਵਾਇਸ ਆਫ ਮਾਨਸਾ ਤੋਂ ਵਿਸ਼ਵਦੀਪ ਬਰਾੜ, ਅਮਨ ਮਿੱਤਲ ਅਤੇ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ ਅਤੇ ਖਿਡਾਰੀ ਹਾਜ਼ਰ ਸਨ।

 

Tags: Dr. Vijay Singla , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Gurpreet Singh Banawali , DC Mansa , Deputy Commissioner Mansa , Paramveer Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD