Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਸਿੱਖਿਆ ਖੇਤਰ ਵਿੱਚ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ

ਸਿੱਖਿਆ ਮੰਤਰੀ ਨੇ ਆਈ.ਆਈ.ਐਮ., ਅਹਿਮਦਾਬਾਦ ਤੋਂ ਵਿਸ਼ੇਸ਼ ਸਿਖਲਾਈ ਲੈਣ ਵਾਸਤੇ ਹੈੱਡਮਾਸਟਰਾਂ ਦੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Indian Institute of Management, IIM Ahmedabad

5 Dariya News

5 Dariya News

5 Dariya News

ਚੰਡੀਗੜ੍ਹ , 27 Aug 2023

Last updated on: Aug 27, 2023, 00:00 IST

ਸਿੱਖਿਆ ਖੇਤਰ ਵਿੱਚ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਵੱਲ ਕਦਮ ਵਧਾਉਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ (ਆਈ.ਆਈ.ਐਮ.), ਅਹਿਮਦਾਬਾਦ ਤੋਂ ਵਿਸ਼ੇਸ਼ ਸਿਖਲਾਈ ਲੈਣ ਲਈ ਹੈੱਡਮਾਸਟਰਾਂ ਦੇ ਦੂਜੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਹੈੱਡਮਾਸਟਰਾਂ ਦੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਬਾਅਦ ਇਸ ਮੌਕੇ ਬੋਲਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਹੈਡਮਾਸਟਰਾਂ ਦਾ ਦੂਜਾ ਬੈਚ ਹੈ, ਜੋ ਆਪਣੀ ਮੁਹਾਰਤ ਨੂੰ ਹੋਰ ਨਿਖਾਰਨ ਲਈ ਅਹਿਮਦਾਬਾਦ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਇਕੋ-ਇੱਕ ਉਦੇਸ਼ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਵਿਸ਼ਵ ਭਰ ਵਿੱਚ ਕਾਨਵੈਂਟ ਸਕੂਲਾਂ ‘ਚ ਪੜ੍ਹਦੇ ਆਪਣੀ ਉਮਰ ਦੇ ਵਿਦਿਆਰਥੀਆਂ ਨਾਲ ਕੰਪੀਟ ਕਰ ਸਕਣ।

ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਜਿਸ ਤਰ੍ਹਾਂ ਚੰਗੇ ਕੋਚ ਵਧੀਆ ਖਿਡਾਰੀ ਪੈਦਾ ਕਰਦੇ ਹਨ, ਉਸੇ ਤਰ੍ਹਾਂ ਇਹ ਅਧਿਆਪਕ ਵਿਸ਼ੇਸ਼ ਸਿਖਲਾਈ ਨਾਲ ਆਪਣੀ ਮੁਹਾਰਤ ਨੂੰ ਨਿਖਾਰ ਕੇ ਭਵਿੱਖ ਲਈ ਯੋਗ ਅਤੇ ਹੁਨਰਮੰਦ ਵਿਦਿਆਰਥੀ ਤਿਆਰ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕੋਲ ਸਿੱਖਿਆ ਖੇਤਰ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।

ਉਨ੍ਹਾਂ ਉਮੀਦ ਜਤਾਈ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੇਸ਼ ਭਰ ਵਿੱਚ ਮਿਆਰੀ ਸਿੱਖਿਆ ਦੇ ਕੇਂਦਰ ਵਜੋਂ ਉੱਭਰ ਕੇ ਸਾਹਮਣੇ ਆਵੇਗਾ।ਇਸ ਮੌਕੇ ਕਮਲ ਕਿਸ਼ੋਰ ਯਾਦਵ, ਸਿੱਖਿਆ ਸਕੱਤਰ ਪੰਜਾਬ, ਸ਼੍ਰੀਮਤੀ ਗੌਰੀ ਪਰਾਸ਼ਰ ਜੋਸ਼ੀ ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ, ਸ੍ਰੀ ਚਰਚਿਲ ਕੁਮਾਰ ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ, ਸ੍ਰੀ ਸੰਜੀਵ ਸ਼ਰਮਾ ਡਾਇਰੈਕਟਰ ਸਿੱਖਿਆ ਵਿਭਾਗ(ਸੈਕੰਡਰੀ) ਪੰਜਾਬ ਅਤੇ ਸ੍ਰੀ ਅਮਨਪ੍ਰੀਤ ਸਿੰਘ ਡਾਇਰੈਕਟਰ ਐਸ.ਸੀ.ਈ.ਆਰ.ਟੀ. ਪੰਜਾਬ ਵੀ ਹਾਜ਼ਰ ਸਨ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Indian Institute of Management , IIM Ahmedabad

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD