Monday, 06 May 2024

 

 

ਖ਼ਾਸ ਖਬਰਾਂ PEC ਨੇ ਜੋਇੰਟ ਰਿਸਰਚ ਅਤੇ ਅਕੈਡੇਮਿਕ੍ਸ ਦੀਆਂ ਗਤੀਵਿਧੀਆਂ ਲਈ ਯੂਨੀਵਰਸਿਟੀ ਆਫ਼ ਲੱਦਾਖ ਨਾਲ MoU ਕੀਤਾ ਸਾਈਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਸਟਾਫ਼ ਦੀ ਸਿਖਲਾਈ ਦਾ ਪਹਿਲਾ ਸੈਸ਼ਨ ਲਾਇਆ ਗਿਆ ਰਾਖੀ ਗੁਪਤਾ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਗਾਏ ਪੰਜਾਬੀ ਗੀਤ ‘ਮਾਹੀਆ‘ ਦਾ ਲੋਕ-ਅਰਪਣ ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ - ਜਿਲ੍ਹਾ ਚੋਣ ਅਫ਼ਸਰ ਜੰਡਿਆਲਾ ਗੁਰੁ ਦੇ ਪਿੰਡ ਬੰਡਾਲਾ ਦੇ ਸੈਂਕੜੇ ਪਰਿਵਾਰ ਮੰਤਰੀ ਹਰਭਜਨ ਸਿੰਘ ਈ ਟੀ ਓ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਚ ਸ਼ਾਮਲ ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹੇ ਭਰ ਵਿਚ ਪੋਲਿੰਗ ਅਮਲੇ ਦੀ ਹੋਈ ਪਹਿਲੀ ਰਿਹਰਸਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਨਿਰੀਖਣ ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ ਸੱਥਾਂ ਤੋਂ ਸੰਸਦ ਤੱਕ ਸੰਗਰੂਰ ਦੀ ਹਰ ਮੰਗ ਉਠਾਵਾਗਾਂ: ਮੀਤ ਹੇਅਰ 'ਆਪ' ਨੂੰ ਭਾਜਪਾ ਤੋਂ ਝਟਕਾ, ਆਮ ਆਦਮੀ ਪਾਰਟੀ ਦੇ 70 ਸਮਰਥਕ ਭਾਜਪਾ 'ਚ ਹੋਏ ਸ਼ਾਮਲ: ਤਾਹਿਲ ਸ਼ਰਮਾ ਦੀਪਕ ਚਨਾਰਥਲ ਪੰਜਾਬ ਦੇ 50 ਤਾਕਤਵਰ ਵਿਅਕਤੀਆਂ ’ਚ ਸ਼ੁਮਾਰ ਸੀ ਜੀ ਸੀ ਝੰਜੇੜੀ ਕੈਂਪਸ ਵਿਚ ਸੂਝਵਾਨ ਜ਼ਿੰਦਗੀ ਅਤੇ ਸਫਲਤਾ ਦੀਆਂ ਰਣਨੀਤੀਆਂ ਬਾਰੇ ਪ੍ਰੇਰਨਾਦਾਇਕ ਸੈਸ਼ਨ ਦਾ ਆਯੋਜਨ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਐਲੂਮਨੀ ਮੀਟ ਵਿੱਚ ਸਾਬਕਾ ਵਿਦਿਆਰਥੀਆਂ ਨੇ ਕੀਤੀ ਭਰਵੀਂ ਸ਼ਮੂਲੀਅਤ ਬੇਲਾ ਫਾਰਮੇਸੀ ਕਾਲਜ ਦੇ ਵਿਦਿਆਰਥੀਆਂ ਦੀ ਸੁਨਹਿਰੀ ਮੰਦਰ ਦੀ ਯਾਤਰਾ ਅਗਨੀਵੀਰ ਯੋਜਨਾ ਤੋਂ ਨਰਾਜ਼ ਸਾਬਕਾ ਫੌਜੀਆਂ ਨੇ ਦਿੱਤਾ ਗੁਰਜੀਤ ਔਜਲਾ ਨੂੰ ਸਮਰਥਨ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ ਬੀਜੇਪੀ ਨੂੰ ਛੱਡ ਕਈਂ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ : ਗੁਰਜੀਤ ਔਜਲਾ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ

 

ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਨਰਮੇ ਦੇ ਖੇਤਾਂ ਦਾ ਨਿਰੀਖਣ

ਕਿਸਾਨਾਂ ਦੀ ਜਾਣਕਾਰੀ ਵਿਚ ਵਾਧਾ ਕਰਨ ਲਈ ਸਿਖਲਾਈ ਕੈਂਪ ਲਗਾਇਆ

Agriculture, Mansa

Web Admin

Web Admin

5 Dariya News

ਮਾਨਸਾ , 28 Aug 2023

ਮੁੱਖ ਖੇਤੀਬਾੜੀ ਅਫਸਰ ਡਾ. ਦਿਲਬਾਗ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹਾ ਮਾਨਸਾ ਦੀ ਟੀਮ ਵੱਲੋਂ ਪਿੰਡ ਠੂਠਿਆਂਵਾਲੀ ਵਿੱਚ ਨਰਮੇ ਦੇ ਖੇਤਾਂ ਦਾ ਦੌਰਾ ਕੀਤਾ ਗਿਆ। ਟੀਮ ਵਿੱਚ ਡਾ. ਜਸਲੀਨ ਕੌਰ ਧਾਲੀਵਾਲ, ਖੇਤੀਬਾੜੀ ਵਿਕਾਸ ਅਫਸਰ (ਟੀ.ਏ) ਅਤੇ  ਸ੍ਰੀ ਮਨਪ੍ਰੀਤ ਸਿੰਘ, ਖੇਤੀਬਾੜੀ ਉਪ ਨਿਰੀਖਕ ਸ਼ਾਮਲ ਸਨ। 

ਟੀਮ ਵੱਲੋਂ ਪਿੰਡ ਠੂਠਿਆਂਵਾਲੀ ਵਿਖੇ ਨਰਮੇ ਦੇ ਵੱਖ-ਵੱਖ ਖੇਤਾਂ ਦੇ ਨਿਰੀਖਣ ਦੌਰਾਨ ਪਾਇਆ ਗਿਆ ਕਿ ਖੇਤਾਂ ਵਿੱਚ ਕਿਸੇ ਵੀ ਕੀੜੇ ਮਕੌੜੇ ਦਾ ਹਮਲਾ ਆਰਥਿਕ ਕਗਾਰ ਤੋਂ ਵੱਧ ਨਹੀ ਹੈ ਅਤੇ ਨਾ ਹੀ ਗੁਲਾਬੀ ਸੁੰਡੀ ਦਾ ਹਮਲਾ ਵੇਖਿਆ ਗਿਆ। ਇਸ ਉਪਰੰਤ ਟੀਮ ਵੱਲੋਂ ਪਿੰਡ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿੱਚ ਲਗਭਗ 30 ਕਿਸਾਨਾਂ ਨੇ ਭਾਗ ਲਿਆ। 

ਕਿਸਾਨਾਂ ਨੂੰ ਸੰਬੋਧਨ ਕਰਦਿਆਂ  ਡਾ. ਜਸਲੀਨ ਕੌਰ ਧਾਲੀਵਾਲ, ਖੇਤੀਬਾੜੀ ਵਿਕਾਸ ਅਫਸਰ ਨੇ ਦੱਸਿਆ ਕਿ ਇਹ ਪੰਦਰਵਾੜਾ ਨਰਮੇ ਦੀ ਫਸਲ ਲਈ ਬਹੁਤ ਅਹਿਮ ਹੈ ਅਤੇ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਖੇਤਾਂ ਦਾ ਹਰ ਰੋਜ ਨਿਰੀਖਣ ਕਰਨ ਤਾਂ ਜੋ ਕਿਸੇ ਤਰ੍ਹਾ ਦੇ ਕੀੜੇ-ਮਕੌੜੇ ਖਾਸ ਕਰਕੇ ਗੁਲਾਬੀ ਸੁੰਡੀ ਦੇ ਹਮਲੇ ਨੂੰ ਸਮੇਂ ਸਿਰ ਕੰਟਰੋਲ ਕੀਤਾ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਗੁਲਾਬੀ ਸੁੰਡੀ, ਚਿੱਟੀ ਮੱਖੀ ਅਤੇ ਹਰੇ ਤੇਲੇ ਦੇ ਈ.ਟੀ.ਐਲ (Economic Threshold Level ) ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਹਮਲਾ ਈ.ਟੀ.ਐਲ ਤੋਂ ਵੱਧ ਹੋਣ ’ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਤੋਂ ਸਿਫਾਰਸ਼ਸੁਦਾ ਕੀੜੇਮਾਰ ਦਵਾਈਆਂ ਦੀ ਸਪਰੇਅ ਕੀਤੀ ਜਾਵੇ।  

ਉਨ੍ਹਾਂ ਦੱਸਿਆ ਕਿ ਕਿਸਾਨਾਂ ਵੱਲੋਂ ਨਰਮੇ ਦੀ ਪਹਿਲੀ ਚੁਗਾਈ ਦਾ ਕੰਮ ਸ਼ੁਰੂ ਕੀਤਾ ਹੋਇਆ ਹੈ, ਜਿਸ ਲਈ ਉਨ੍ਹਾਂ ਕਿਸਾਨਾਂ ਨੂੰ ਨਰਮੇ ਦੀ ਚੁਗਾਈ ਅਤੇ ਰੱਖ-ਰਖਾਵ ਸਬੰਧੀ ਜਾਣਕਾਰੀ ਦਿੱਤੀ ਤਾਂ ਜ਼ੋ ਚੰਗੀ ਕੁਆਲਟੀ ਦਾ ਨਰਮਾ ਪ੍ਰਾਪਤ ਕਰਕੇ ਵਧੀਆਂ ਮੁੱਲ ਪ੍ਰਾਪਤ ਕੀਤਾ ਜਾ ਸਕੇ। ਸ੍ਰੀ ਮਨਪ੍ਰੀਤ ਸਿੰਘ ਖੇਤੀਬਾੜੀ ਉਪ ਨਿਰੀਖਕ ਵੱਲੋਂ ਕਿਸਾਨਾਂ ਨੂੰ 15 ਸਤੰਬਰ ਤੋਂ ਬਾਅਦ ਸੰਥੈਟਿਕ ਪਰਿਥਰਾਇਡ ਦਵਾਈਆਂ ਦੀ ਸਪਰੇਅ ਨਾ ਕਰਨ ਦੀ ਸਲਾਹ ਦਿੱਤੀ ਗਈ।  

ਇਸ ਮੌਕੇ ਪਿੰਡ ਠੂਠਿਆਵਾਲੀ ਦੇ ਕਿਸਾਨ ਸੁਪਰਵਾਈਜਰ ਸ੍ਰੀ ਮੰਗੂ ਸਿੰਘ ਅਤੇ ਕਿਸਾਨ ਮਿੱਤਰ ਸ੍ਰੀ ਹਰਭਜਨ ਸਿੰਘ ਹਾਜਰ ਸਨ।

 

Tags: Agriculture , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD