Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

‘ਖੇਡਾਂ ਵਤਨ ਪੰਜਾਬ ਦੀਆਂ’ ਦੇ ਮਸ਼ਾਲ ਮਾਰਚ ਦਾ ਫਰੀਦਕੋਟ ਪਹੁੰਚਣ ’ਤੇ ਹੋਇਆ ਸ਼ਾਨਦਾਰ ਸਵਾਗਤ

ਸਪੀਕਰ ਸੰਧਵਾਂ, ਵਿਧਾਇਕ ਸੇਖੋਂ, ਵਿਧਾਇਕ ਅਮੋਲਕ, ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਅਤੇ ਅੰਤਰਰਾਸ਼ਟਰੀ ਖਿਡਾਰੀ ਮਸ਼ਾਲ ਮਾਰਚ ’ਚ ਹੋਏ ਸ਼ਾਮਲ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Gurdit Singh Sekhon,Muhammad Sadiq,  Punjab Pradesh Congress Committee, Congress, Indian National Congress, Punjab Congress, Punjab, DC Faridkot, Vinit Kumar, Deputy Commissioner Faridkot, Faridkot

Web Admin

Web Admin

5 Dariya News

ਫਰੀਦਕੋਟ , 28 Aug 2023

Last updated on: Aug 28, 2023, 00:00 IST

ਸਿਹਤਮੰਦ ਤੇ ਰੰਗਲੇ ਪੰਜਾਬ ਦੀ ਸਿਰਜਣਾ ਅਤੇ ਸੂਬੇ ਨੂੰ ਖੇਡਾਂ ਵਿਚ ਦੇਸ਼ ਦਾ ਮੋਹਰੀ ਰਾਜ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਵਿਚ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਬਾਰੇ ਜਾਗਰੂਕਤਾ ਪੈਦਾ ਕਰਨ ਲਈ ਕੱਢੇ ਗਏ ਮਸ਼ਾਲ ਮਾਰਚ ਦਾ ਅੱਜ ਫਰੀਦਕੋਟ ਪਹੁੰਚਣ ’ਤੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਸ. ਅਮੋਲਕ ਸਿੰਘ ਅਤੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। 

ਇਹ ਮਸ਼ਾਲ ਮਾਰਚ ਕੋਟਕਪੂਰਾ ਗੋਲ ਚੌਂਕ ਦੇ ਰਸਤੇ ਹੁੰਦਾ ਹੋਇਆ ਸਥਾਨਕ ਨਹਿਰੂ ਸਟੇਡੀਅਮ ਫਰੀਦਕੋਟ ਪਹੁੰਚਿਆ ਜਿੱਥੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਹੁੰਦੇ ਹੋਏ ਇਸ ਨੂੰ ਫਾਜਿਲਕਾ ਵੱਲ ਰਵਾਨਾ ਕਰ ਦਿੱਤਾ ਗਿਆ। ਇਸ ਮੌਕੇ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ, ਇੰਮਪਰੂਵਮੈਂਟ ਇੰਟਰਸਟ ਦਾ ਚੇਅਰਮੈਨ ਗੁਰਤੇਜ ਸਿੰਘ ਖੋਸਾ, ਆਮ ਆਦਮੀ ਯੂਥ ਦੇ ਵਾਈਸ ਪ੍ਰਧਾਨ ਗਗਨ ਧਾਲੀਵਾਲ, ਐਸ.ਡੀ.ਐਮ. ਫਰੀਦਕੋਟ ਮੈਡਮ ਬਲਜੀਤ ਕੌਰ, ਐਸ.ਡੀ.ਐਮ ਕੋਟਕਪੂਰਾ ਵੀਰਪਾਲ ਕੌਰ, ਡੀ.ਪੀ.ਆਰ.ਓ ਸ. ਗੁਰਦੀਪ ਸਿੰਘ ਮਾਨ, ਜਿਲ੍ਹਾ ਖੇਡ ਅਫਸਰ ਬਲਜਿੰਦਰ ਸਿੰਘ,ਚੇਅਰਮੈਨ ਮਾਰਕਿਟ ਕਮੇਟੀ ਅਮਨਦੀਪ ਸਿੰਘ ਬਾਬਾ ਤੋਂ ਇਲਾਵਾ ਕੋਚ ਸਾਹਿਬਾਨ ਤੇ ਖਿਡਾਰੀ ਵੀ ਮੌਜੂਦ ਸਨ।

ਮਸ਼ਾਲ ਮਾਰਚ ਵਿਚ ਹਿੱਸਾ ਲੈ ਰਹੇ ਸਮੂਹ ਖੇਡ ਪ੍ਰੇਮੀਆਂ, ਖਿਡਾਰੀਆਂ ਅਤੇ ਕੋਚਾਂ ਦਾ ਨਹਿਰੂ ਸਟੇਡੀਅਮ ਵਿਚ ਸਵਾਗਤ ਕਰਦੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪਿਛਲੇ ਸਾਲ ਤੋਂ ਸ਼ੁਰੂ ‘ਖੇਡਾਂ ਵਤਨ ਪੰਜਾਬ ਦੀਆਂ’ ਸੂਬੇ ਵਿਚ ਖੇਡ ਸੱਭਿਆਚਾਰ ਪੈਦਾ ਕਰਨ ਵਿਚ ਆਪਣਾ ਅਹਿਮ ਯੋਗਦਾਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਜਵਾਨੀ ਖੇਡਾਂ ਨਾਲ ਜੁੜ ਕੇ ਨਸ਼ੇ ਤੋਂ ਦੂਰ ਰਹੇਗੀ ਅਤੇ ਪੰਜਾਬ ਇਕ ਵਾਰ ਫਿਰ ਹੱਸਦਾ-ਵੱਸਦਾ, ਖੇਡਦਾ ਅਤੇ ਰੰਗਲਾ ਪੰਜਾਬ ਬਣ ਸਕੇਗਾ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਨੇ ਸੂਬੇ ਵਿਚ ਇਕ ਵਾਰ ਫਿਰ ਖੇਡਾਂ ਦਾ ਮਾਹੌਲ ਪੈਦਾ ਕਰ ਦਿੱਤਾ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਖੇਡਾਂ ਵਿਚ ਬਹੁਤ ਕਾਬਲੀਅਤ ਰੱਖਦੇ ਹਨ, ਬਸ ਉਨ੍ਹਾਂ ਨੂੰ ਸਹੀ ਪਲੇਟਫਾਰਮ ਦੀ ਜ਼ਰੂਰਤ ਸੀ, ਜੋ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਰਾਹੀਂ ਮੁਹੱਈਆ ਕਰਵਾਇਆ ਹੈ। ਵਿਧਾਇਕ ਸ. ਗੁਰਦਿੱਤ ਸਿੰਘ ਸ਼ੇਖੋਂ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਬਹੁਤ ਵਧੀਆ ਉਪਰਾਲਾ ਹੈ।

ਇਸ ਨਾਲ ਖਿਡਾਰੀਆਂ ਨੂੰ ਬਹੁਤ ਉਤਸ਼ਾਹ ਮਿਲੇਗਾ ਅਤੇ ਉਨ੍ਹਾਂ ਦੀ ਖੇਡਾਂ ਵਿੱਚ ਦਿਲਚਸਪੀ ਵਧੇਗੀ। ਇਸ ਮੌਕੇ ਬੋਲਦਿਆਂ ਵਿਧਾਇਕ ਜੈਤੋ ਸ. ਅਮੋਲਕ ਸਿੰਘ ਨੇ ਕਿਹਾ ਕਿ ਇਸ ਮਿਸ਼ਾਲ ਮਾਰਚ ਰਾਹੀਂ ਬੱਚਿਆ ਅਤੇ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਰੁਚੀ ਤਾਂ ਵਧੇਗੀ ਹੀ, ਇਸ ਦੇ ਨਾਲ ਉਹ ਨਸ਼ਿਆਂ ਤੋਂ ਵੀ ਦੂਰ ਰਹਿਣਗੇ।

ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਕਿਹਾ ਕਿ ਇਹ ਮਸ਼ਾਲ ਮਾਰਚ ਨੌਜਵਾਨਾਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ’ ਨਾਲ ਜੋੜਨ ਵਿਚ ਸਫ਼ਲ ਹੋਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿਚ ਬਲਾਕ, ਜ਼ਿਲ੍ਹਾ ਤੇ ਸੂਬਾ ਪੱਧਰ ਤੱਕ ਖੇਡਾਂ ਕਰਵਾਈਆਂ ਜਾਣਗੀਆਂ ਅਤੇ ਖਿਡਾਰੀਆਂ ਨੂੰ ਨਕਦ ਇਨਾਮ ਵੀ ਦਿੱਤੇ ਜਾਣਗੇ। 

ਉਨ੍ਹਾਂ ਜ਼ਿਲ੍ਹੇ ਦੇ ਸਾਰੇ ਖਿਡਾਰੀਆਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕੱਢੇ ਜਾ ਰਹੇ ਮਸ਼ਾਲ ਮਾਰਚ ਦੀ ਸ਼ੁਰੂਆਤ 22 ਅਗਸਤ ਨੂੰ ਜ਼ਿਲ੍ਹਾ ਲੁਧਿਆਣਾ ਤੋਂ ਹੋਈ ਹੈ ਅਤੇ ਇਹ ਮਸ਼ਾਲ ਮਾਰਚ ਪੂਰੇ ਪੰਜਾਬ ਵਿਚ ਮਾਰਚ ਕਰਨ ਤੋਂ ਬਾਅਦ ਬਠਿੰਡਾ ਵਿਚ 29 ਅਗਸਤ ਨੂੰ ਪਹੁੰਚੇਗਾ, ਜਿਥੇ ਖੇਡਾਂ ਦੇ ਦੂਜੇ ਸੀਜ਼ਨ ਦਾ ਉਦਘਾਟਨ ਹੋਵੇਗਾ।

ਇਸ ਮੌਕੇ ਗੁਰਭਗਤ ਸਿੰਘ ਸੰਧੂ, ਹਰਬੰਸ ਸਿੰਘ ਦੋਨੋ ਰਿਟਾ. ਜਿਲ੍ਹਾ ਖੇਡ ਅਫਸਰ ਤੋਂ ਇਲਾਵਾ ਸਮੂਹ ਖੇਡ ਵਿਭਾਗ ਦੇ ਕੋਚ ਅਤੇ ਸਟਾਫ ਹਾਜ਼ਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Gurdit Singh Sekhon , Muhammad Sadiq , Punjab Pradesh Congress Committee , Congress , Indian National Congress , Punjab Congress , Punjab , DC Faridkot , Vinit Kumar , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD