Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵਿਆਹ ਪੁਰਬ ਦੇ ਸਬੰਧ ਵਿੱਚ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਗੁਰਦਆਰਾ ਸ੍ਰੀ ਸੁਲਤਾਨਪੁਰ ਲੋਧੀ ਤੋ ਆਉਣ ਵਾਲੇ ਨਗਰ ਕੀਰਤਨ ਦੇ ਰੂਟ ਦਾ ਕੀਤਾ ਨਿਰੀਖਣ

Shery Kalsi, Amansher Singh Shery Kalsi, Shery Kalsi, Batala, AAP, Aam Aadmi Party, Aam Aadmi Party Punjab, AAP Punjab, DC Gurdaspur, Himanshu Aggarwal, Gurdaspur, Deputy Commissioner Gurdaspur

Web Admin

Web Admin

5 Dariya News

ਬਟਾਲਾ , 28 Aug 2023

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਚੱਲ ਰਹੀਆਂ ਤਿਆਰੀਆਂ ਦਾ ਅੱਜ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ੍ਰੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਗੁਰਦੁਆਰਾ ਸ੍ਰੀ ਸੁਲਤਾਨਪੁਰ ਲੋਧੀ ਤੋਂ ਆਉਣ ਵਾਲੇ ਨਗਰ ਕੀਰਤਨ ਦੇ ਰੂਟ ਦਾ ਨਿਰੀਖਣ ਕੀਤਾ ਅਤੇ ਮੌਕੇ ਤੇ ਸਬੰਧਤ ਅਧਿਕਾਰੀਆਂ ਨੂੰ ਅਧੂਰੇ ਕੰਮ ਸਮੇਂ ਸਿਰ ਮੁਕੰਮਲ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ। 

ਇਸ ਮੌਕੇ ਡਾ. ਸ਼ਾਇਰੀ ਭੰਡਾਰੀ ਐਸਡੀਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਤੇ ਐਸ.ਪੀ (ਐੱਚ) ਜੇ.ਐਸ ਸੰਧੂ ਵੀ ਮੋਜੂਦ ਸਨ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਵਿਆਹ ਪੁਰਬ ਦੇ ਸਮਾਗਮ ਵਿੱਚ ਬਟਾਲਾ ਵਿਖੇ ਲੱਖਾਂ ਦੀ ਗਿਣਤੀ ਵਿੱਚ ਦੇਸ਼-ਵਿਦੇਸ਼ ਤੋਂ ਸੰਗਤਾਂ ਆਉਦੀਆਂ ਹਨ ਅਤੇ ਉਨ੍ਹਾਂ ਦੀਆਂ ਸਹੂਲਤਾਂ ਲਈ ਪੁਖਤੇ ਪ੍ਰਬੰਧ ਕੀਤੇ ਜਾਣਗੇ। 

ਉਨਾਂ ਦੱਸਿਆ ਕਿ 22 ਸਤੰਬਰ ਨੂੰ ਵਿਆਹ ਪੁਰਬ ਸਮਾਗਮ ਤੋਂ ਇੱਕ ਦਿਨ ਪਹਿਲਾਂ 21 ਸਤੰਬਰ ਨੂੰ ਸ੍ਰੀ ਸੁਲਤਾਨਪੁਰ ਲੋਧੀ ਤੋਂ ਬਟਾਲਾ ਆਉਣ ਵਾਲੇ ਨਗਰ ਕੀਰਤਨ ਦੇ ਰੂਟ ਦਾ ਨਿਰੀਖਣ ਕੀਤਾ ਗਿਆ ਹੈ ਤੇ ਵੱਖ-ਵੱਖ ਸਬੰਧਤ ਅਧਿਕਾਰੀਆਂ ਨੂੰ ਵਿਕਾਸ ਕੰਮ ਕਰਨ ਦੇ ਨਿਰਦੇਸ਼-ਦਿੱਤੇ ਗਏ। ਉਨ੍ਹਾ ਕਿਹਾ ਵਿਆਹ ਪੁਰਬ ਦੇ ਸਮਾਗਮ ਪੂਰੇ ਉਤਸ਼ਾਹ ਤੋ ਜਾਹੋ ਜਲਾਲ ਨਾਲ ਮਨਾਏ ਜਾਣਗੇ। 

ਉਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਵਿਆਹ ਪੁਰਬ ਦੇ ਸਮਾਗਮ ਵਿੱਚ ਕਿਸੇ ਪ੍ਰਕਾਰ ਦੀ ਕੋਈ ਢਿੱਲਮੱਲ ਨਾ ਵਰਤੀ ਜਾਵੇ ਅਤੇ ਸਮਾਗਮ ਦੀਆਂ ਤਿਆਰੀਆਂ ਸੁਚਾਰੂ ਢੰਗ ਨਾਲ ਕੀਤੇ ਜਾਣ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਦੱਸਿਆ ਕਿ ਅੱਜ ਜਲੰਧਰ ਰੋਡ (ਨੇੜੇ ਵੰਡਰ ਹੋਟਲ) ਤੋਂ ਉਮਰੁਪਰਾ ਚੋਂਕ, ਕਾਦੀਆਂ ਵਾਲੀ ਚੂੰਗੀ, ਚਿੱਟੀ ਗਰਾਊਂਡ, ਹੰਸਲੀ ਦਾ ਪੁੱਲ, ਬੱਸ ਅੱਡਾ, ਗਾਂਧੀ ਚੋਂਕ ਤੋਂ ਸ਼ਹਿਰ ਵੱਲ ਬਾਜ਼ਾਰ ਤੇ ਡੇਰਾ ਬਾਬਾ ਨਾਨਕ ਰੋੋਡ ਦਾ ਦੌਰਾ ਕੀਤਾ ਗਿਆ। 

ਇਸ ਮੌਕੇ  ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜਲੰਧਰ ਰੋਡ ਬਟਾਲਾ ਤੋ ਲੈ ਕੇ ਨਗਰ ਕੀਰਤਨ ਦੇ ਸਮਾਪਤੀ ਤੱਕ ਸਾਰੇ ਰੂਟ ਨੂੰ ਸ਼ਾਨਦਾਰ ਤਰੀਕੇ ਨਾਲ ਸਜਾਇਆ ਜਾਵੇਗਾ, ਇਸ ਤੋਂ ਇਲਾਵਾ ਸਾਰੇ ਸ਼ਹਿਰ ਦੇ ਚੌਕਾਂ ਵਿਚ ਸ਼ਾਨਦਾਰ ਸਵਾਗਤੀ ਗੇਟ ਬਣਾਏ ਜਾਣਗੇ ਤੇ ਰੰਗ ਬਿਰੰਗੀਆਂ ਲੜੀਆਂ ਦੀ ਸਜਾਵਟ ਕੀਤੀ ਜਾਵੇਗੀ। ਉਨਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸ਼ਹਿਰ ਅੰਦਰ ਸਾਫ-ਸਫ਼ਾਈ ਤੇ ਕੂੜੇ ਦੇ ਢੇਰਾਂ ਨੂੰ ਨਾਲ-ਨਾਲੋ ਚੁੱਕਣ ਦੀ ਹਦਾਇਤ ਕਰਦਿਆਂ ਕਿਹਾ ਕਿ ਰਾਤ ਵੇਲੇ ਵੀ ਸਫ਼ਾਈ ਮੁਹਿੰਮ ਵਿੱਢੀ ਜਾਵੇ। 

ਨਾਲ ਹੀ ਉਨਾਂ ਸ਼ਹਿਰ ਅੰਦਰ ਨਾਜਾਇਜ਼ ਢੰਗ ਨਾਲ ਲਗਾਏ ਗਏ ਬੈਨਰ ਤੇ ਹੋਰਡਿੰਗਜ਼ ਬੋਰਡ ਵਿਰੁੱਧ ਵੀ ਕਾਰਵਾਈ ਕਰਨ ਲਈ ਕਿਹਾ ਤਾਂ ਜੋ ਸ਼ਹਿਰ ਦੀ ਖੂਬਸਰੂਤੀ ਵਿੱਚ ਕੋਈ ਵਿਘਨ ਨਾ ਪਵੇ। ਉੁਨਾਂ ਸੀਵਰੇਜ਼ ਵਿਭਾਗ ਦੇ ਅਧਿਕਾਰੀਆਂ ਨੂੰ ਸਾਰੇ ਸ਼ਹਿਰ ਅੰਦਰ, ਸਾਰੇ ਸੀਵਰੇਜ਼ ਚੈੱਕ ਕਰਨ ਦੀ ਹਦਾਇਤ ਕੀਤੀ ਤੇ ਕਿਹਾ ਕਿ ਕੋਈ ਵੀ ਸਵੀਰੇਜ਼ ਬਿਨਾਂ ਢੱਕਣ ਤੋਂ ਨਹੀਂ ਹੋਣਾ ਚਾਹੀਦਾ। 

ਪਾਵਰਕਾਮ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿਸੇ ਵੀ ਥਾਂ ਤੇ ਬਿਜਲੀ ਤਾਰਾਂ ਨੰਗੀਆਂ ਜਾਂ ਢਿੱਲੀਆਂ ਨਹੀਂ ਹੋਣੀਆਂ ਚਾਹੀਦੀਆਂ। ਪੀ.ਡਬਲਿਊ.ਡੀ ਦੇ ਅਧਿਕਾਰੀਆਂ ਨੂੰ ਸ਼ਹਿਰ ਵਿਚਲੀਆਂ ਸੜਕਾਂ ਦੀ ਮੁਰੰਮਤ ਕਰਨ ਦੀ ਹਦਾਇਤ ਕਰਦਿਆਂ ਉਨਾਂ ਕਿਹਾ ਕਿ ਦੇਸ-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ, ਇਸ ਨੂੰ ਯਕੀਨੀ ਬਣਾਇਆ ਜਾਵੇ। 

ਉਨਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਸੰਗਤਾਂ ਦੀ ਸਹੂਲਤ ਲਈ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਦਿਸ਼ਾ-ਨਿਰਦੇਸ਼ ਦਿੱਤੇ ਤਾਂ ਜੋ ਸੰਗਤਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਇਸ ਤੋਂ ਇਲਾਵਾ ਉਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮੁੱਚੇ ਰੂਟ ਵਿਚ ਰਹਿੰਦੇ ਕੰਮ ਪੂਰੇ ਕਰਨ ਦੀ ਹਦਾਇਤ ਕੀਤੀ ਤੇ ਕਿਹਾ ਕਿ 22 ਸਤੰਬਰ ਨੂੰ ਮਨਾਏ ਜਾ ਰਹੇ ਵਿਆਹ ਪੁਰਬ ਤੋਂ ਪਹਿਲਾਂ-ਪਹਿਲਾਂ, ਪੂਰੀ ਸ਼ਰਧਾ ਭਾਵਨਾ ਨਾਲ ਕੰਮ ਕਰਨੇ ਯਕੀਨ ਬਣਾਏ ਜਾਣ।

ਇਸ ਮੌਕੇ ਤਹਿਸੀਲਦਾਰ ਅਭਿਸ਼ੇਕ ਵਰਮਾ, ਰਾਜੇਸ਼ ਕੁਮਾਰ ਤੁੱਲੀ, ਬਲਵਿੰਦਰ ਸਿੰਘ ਮਿੰਟਾ, ਸਰਦੂਲ ਸਿੰਘ ਸਿੰਘ (ਸਾਰੇ ਐੰਮ.ਸੀ), ਐਕਸੀਅਨ ਹਰਪ੍ਰੀਤ ਸਿੰਘ, ਐਸ.ਡੀ.ਓ. ਨਿਰਮਲ ਸਿੰਘ, ਜੀਈ ਉੱਪਲ, ਐਸ.ਡੀ.ਓ ਗੁਰਵਿੰਦਰ ਸਿੰਘ, ਆਸ਼ੂ ਗੋਇਲ, ਯਸ਼ਪਾਲ ਚੋਹਾਨ, ਹਰਵਿੰਦਰ ਸਿੰਘ ਕਲਸੀ, ਬੰਟੀ ਟਰੇਂਡਜ਼ ਵਾਲੇ, ਮਨਜੀਤ ਸਿੰਘ ਭੁੱਲਰ, ਗੁਰਪ੍ਰੀਤ ਸਿੰਘ ਰਾਜੂ, ਸਾਬਕਾ ਡੀਐਸਪੀ ਕੁਲਵੰਤ ਸਿੰਘ, ਐਡਵੈਕੇਟ ਮੱਟੂ ਜੀ, ਅਜੇ ਕੁਮਾਰ, ਮਨਜੀਤ ਸਿੰਘ, ਗੁਰਜੀਤ ਸਿੰਘ, ਤਿਲਕ ਰਾਜ, ਜਤਿੰਦਰ ਸਿੰਘ ਸਹਿਮੀ, ਰਜਿੰਦਰ ਜੰਬਾ, ਮਲਕੀਤ ਸਿੰਘ, ਨਿੱਕੂ ਹੰਸ ਪਾਲ, ਗਗਨ ਬਟਾਲਾ  ਮਾਨਕ ਮਹਿਤਾ, ਹਰਪ੍ਰੀਤ ਸਿੰਘ ਮਾਨ ਆਦਿ ਹਾਜ਼ਰ ਸਨ।

 

Tags: Shery Kalsi , Amansher Singh Shery Kalsi , Shery Kalsi , Batala , AAP , Aam Aadmi Party , Aam Aadmi Party Punjab , AAP Punjab , DC Gurdaspur , Himanshu Aggarwal , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD