Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਸ਼ੁਰੂ ਕਰਵਾਇਆ ਪੰਜ ਰੋਜਾ ਬੱਕਰੀ ਪਾਲਣ ਦਾ ਕੋਰਸ ਸਫ਼ਲਤਾਪੂਰਵਕ ਸੰਪੰਨ

ਬਹੁ ਗਿਣਤੀ ਵਿੱਚ ਨੌਜਵਾਨਾਂ, ਕਿਸਾਨਾਂ, ਕਿਸਾਨ ਬੀਬੀਆਂ ਨੇ ਕੀਤੀ ਸ਼ਮੂਲੀਅਤ

Agriculture, Krishi Vigyan Kendra, Buddha Singh Walla, Moga

Web Admin

Web Admin

5 Dariya News

ਮੋਗਾ , 28 Aug 2023

Last updated on: Aug 28, 2023, 00:00 IST

ਕ੍ਰਿਸ਼ੀ ਵਿਗਿਆਨ ਕੇਂਦਰ ਬੁੱਧ ਸਿੰਘ ਵਾਲਾ ਮੋਗਾ ਵੱਲੋਂ ਸ਼ੁਰੂ ਕਰਵਾਏ ਗਏ ਪੰਜ ਰੋਜਾ ਬੱਕਰੀ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਦਾ ਸਫ਼ਲਤਾਪੂਰਵਕ ਸਮਾਪਨ ਹੋ ਗਿਆ ਹੈ। ਇਹ ਸਿਖਲਾਈ ਕੋਰਸ ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ) ਡਾ. ਅਮਨਦੀਪ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਕਰਵਾਇਆ। 

ਇਸ ਟ੍ਰੇਨਿੰਗ ਕੋਰਸ ਦਾ ਬਹੁਤ ਗਿਣਤੀ ਵਿੱਚ ਨੌਜਵਾਨਾਂ, ਕਿਸਾਨਾਂ, ਕਿਸਾਨ ਬੀਬੀਆਂ ਨੇ ਲਾਹਾ ਪ੍ਰਾਪਤ ਕੀਤਾ। ਕੋਰਸ ਦਾ ਲਾਹਾ ਮੋਗਾ ਤੋਂ ਇਲਾਵਾ ਫਰੀਦਕੋਟ, ਫਿਰੋਜ਼ਪੁਰ ਦੇ ਕਿਸਾਨਾਂ ਵੱਲੋਂ ਵੀ ਲਿਆ ਗਿਆ। ਜਾਣਕਾਰੀ ਦਿੰਦਿਆਂ ਡਾ. ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਕੋਰਸ ਤੋਂ ਇਲਾਵਾ ਭਾਗੀਦਾਰਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਮੋਗਾ ਦੀਆਂ ਗਤੀਵਿਧੀਆਂ ਤੋਂ ਜਾਣੂੰ ਕਰਵਾਇਆ ਅਤੇ ਨਾਲ ਹੀ ਬੇਰੋਜ਼ਗਾਰ ਨੌਜਵਾਨਾਂ ਨੂੰ ਇਸ ਕਿੱਤੇ ਨਾਲ ਜੁੜਨ ਲਈ ਪ੍ਰੇਰਿਆ ਤਾਂ ਜੋ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ।

ਅਸਿਸਟੈਂਟ ਪ੍ਰੋਫਸਰ (ਐਨੀਮਲ ਸਾਇੰਸ) ਡਾ. ਪ੍ਰਭਜੋਤ ਕੌਰ ਸਿੱਧੂ ਵੱਲੋਂ ਬੱਕਰੀਆਂ ਦੀਆਂ ਨਸਲਾਂ, ਸਾਂਭ-ਸੰਭਾਲ, ਸੈੱਡਾਂ ਦੀ ਬਣਤਰ, ਫੀਡਿੰਗ ਅਤੇ ਬਿਮਾਰੀਆਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਮੁਹੱਈਆ ਕਰਵਾਈ ਗਈ। ਇਸ ਮੌਕੇ ਬੈਂਕ ਵੱਲੋਂ ਲੋਨ ਅਤੇ ਬੀਮਾ ਪਾਲਿਸੀ ਸਹੂਲਤਾਂ ਸਬੰਧੀ ਜਾਣਕਾਰੀ ਜ਼ਿਲ੍ਹਾ ਲੀਡ ਮੈਨੇਜਰ ਮੋਗਾ ਸਰਿਤਾ ਜੈਸਵਾਲ ਵੱਲੋਂ ਮੁਹੱਈਆ ਕਰਵਾਈ ਗਈ ਅਤੇ ਕਿਸਾਨਾਂ ਨੇ ਇਸ ਟ੍ਰੇਨਿੰਗ ਨੂੰ ਭਰਵਾਂ ਹੁੰਗਾਰਾ ਵੀ ਦਿੱਤਾ।

ਸ੍ਰੀ ਸ਼ਿਵਮ ਭੱਲਾ ਅਤੇ ਸ੍ਰੀ ਹਰਜੀਤ ਸਿੰਘ ਐਕਸਟੇਸ਼ਨ ਆਫਿਸਰਜ਼, ਜ਼ਿਲ੍ਹਾ ਉਦਯੋਗ ਕੇਂਦਰ ਮੋਗਾ ਵੱਲੋਂ ਵੀ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਗਈ ਅਤੇ ਉਨ੍ਹਾਂ ਵੱਲੋਂ ਵਿਭਾਗ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਕੀਮਾਂ ਅਤੇ ਸਬਸਿਡੀਆਂ ਤੋਂ ਕਿਸਾਨਾਂ ਨੂੰ ਜਾਣੂੰ ਕਰਵਾਇਆ ਅਤੇ ਭਵਿੱਖ ਵਿੱਚ ਹਰ ਸੰਭਵ ਕਿਸਾਨਾਂ ਦੀ ਮੱਦਦ ਕਰਨ ਦਾ ਦਾਅਵਾ ਕੀਤਾ।

ਅੰਤ ਵਿੱਚ ਇਸ ਟ੍ਰੇਨਿੰਗ ਪ੍ਰੋਗਰਾਮ ਵਿੱਚ ਸ਼ਾਮਿਲ ਸਮੂਹ ਭਾਗੀਦਾਰਾਂ ਅਤੇ ਵੱਖ ਵੱਖ ਵਿਭਾਗ ਵੱਲੋਂ ਪਹੁੰਚੇ ਮੁਖੀਆਂ ਦਾ ਧੰਨਵਾਦ ਡਾ. ਪ੍ਰਭਜੋਤ ਕੌਰ ਸਿੱਧੂ ਵੱਲੋਂ ਕੀਤਾ ਗਿਆ।

 

Tags: Agriculture , Krishi Vigyan Kendra , Buddha Singh Walla , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD