Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

'ਖੇਡਾਂ ਵਤਨ ਪੰਜਾਬ ਦੀਆਂ ' ਨੌਜਵਾਨਾਂ ਲਈ ਸੁਨਹਿਰੀ ਭਵਿੱਖ ਦੇ ਰਾਹ ਖੋਲ੍ਹਣਗੀਆਂ- ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ

ਮਸ਼ਾਲ ਮਾਰਚ ਦਾ ਬਾਘਾਪੁਰਾਣਾ ਪਹੁੰਚਣ ਉੱਤੇ ਸ਼ਾਨਦਾਰ ਸਵਾਗਤ

Amritpal Singh Sukhanand, Bhagha Purana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬਾਘਾਪੁਰਾਣਾ/ਮੋਗਾ , 28 Aug 2023

Last updated on: Aug 28, 2023, 00:00 IST

ਸੂਬੇ ਵਿੱਚ 29 ਅਗਸਤ ਤੋਂ  'ਖੇਡਾਂ ਵਤਨ ਪੰਜਾਬ ਦੀਆਂ 2023 ' ਸੀਜ਼ਨ 2 ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਜਾਵੇਗੀ। 'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ 1 ਦੀ ਸਫਲਤਾ ਤੋਂ ਬਾਅਦ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਯੋਗ ਅਗਵਾਈ ਹੇਠ 'ਖੇਡਾਂ ਵਤਨ ਪੰਜਾਬ ਦੀਆਂ ' ਸੀਜ਼ਨ 2 ਦੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। 

ਇਹ ਖੇਡਾਂ ਨੌਜਵਾਨਾਂ ਲਈ ਸੁਨਹਿਰੀ ਭਵਿੱਖ ਦੇ ਰਾਹ ਖੋਲ੍ਹਣਗੀਆਂ। ਇਹ ਵਿਚਾਰ ਅੱਜ ਹਲਕਾ ਬਾਘਾਪੁਰਾਣਾ ਦੇ ਵਿਧਾਇਕ ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਅੱਜ ਬਾਘਾਪੁਰਾਣਾ ਵਿਖੇ ਪਹੁੰਚੇ ਮਸ਼ਾਲ ਮਾਰਚ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।

ਉਹਨਾਂ ਕਿਹਾ ਕਿ ਅੱਜ ਤੱਕ ਦੀਆਂ ਸਰਕਾਰਾਂ ਨੇ ਸੂਬੇ ਦੀ ਨੌਜਵਾਨ ਸ਼ਕਤੀ ਨੂੰ ਆਪਣੇ ਸਵਾਰਥਾਂ ਲਈ ਵਰਤਿਆ। ਉਹਨਾਂ ਨੂੰ ਪੜ੍ਹਾਈ ਅਤੇ ਨੌਕਰੀਆਂ ਦੇਣ ਦੀ ਬਜਾਏ ਉਹਨਾਂ ਨੂੰ ਨਸ਼ਿਆਂ ਦੇ ਦਰਿਆ ਵਿੱਚ ਰੋੜ੍ਹ ਦਿੱਤਾ। 

ਪਰ ਹੁਣ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨੌਜਵਾਨਾਂ ਦੇ ਭਵਿੱਖ ਨੂੰ ਚਮਕਾਉਣ ਲਈ ਉਹਨਾਂ ਨੂੰ ਨਸ਼ਿਆਂ ਨਾਲੋਂ ਨਿਖੇੜ ਕੇ ਖੇਡਾਂ ਅਤੇ ਪੜ੍ਹਾਈ ਵਾਲੇ ਪਾਸੇ ਲਗਾਉਣ ਦਾ ਨਿਸ਼ਚਾ ਕੀਤਾ ਹੈ। ਉਹਨਾਂ ਨੇ ਕਿਹਾ ਕਿ 'ਖੇਡਾਂ ਵਤਨ ਪੰਜਾਬ ਦੀਆਂ' ਦੇ  ਬਲਾਕ ਪੱਧਰੀ ਖੇਡਾਂ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ, ਜੋ ਕਿ 30 ਸਤੰਬਰ ਤੱਕ ਜਾਰੀ ਰਹੇਗੀ। 

ਉਨ੍ਹਾਂ ਦੱਸਿਆ ਕਿ ਬਲਾਕ ਪੱਧਰ ਦੀਆਂ ਖੇਡਾਂ ਮਿਤੀ 1-9-2023 ਤੋਂ 10-9-2023 ਤੱਕ ਅਤੇ ਜ਼ਿਲ੍ਹਾ ਪੱਧਰੀ ਖੇਡਾਂ ਮਿਤੀ 16-9-2023 ਤੋਂ 26-9-2023 ਅਤੇ ਰਾਜ ਪੱਧਰੀ ਖੇਡ  ਦੇ ਮੁਕਾਬਲੇ ਮਿਤੀ 1-10-2023 ਤੋਂ 20-10-2023 ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਦੀ ਉਮਰ ਰੂਲ ਅਤੇ ਰੈਗੂਲੇਸ਼ਨ ਅਤੇ ਹੋਰ ਜਾਣਕਾਰੀ ਪੋਰਟਲ

www.khedanwatanpunjabdia.com ਤੋਂ ਹਾਸਲ ਕੀਤੀ ਜਾ ਸਕਦੀ ਹੈ। ਉਹਨਾਂ ਨੇ ਖੇਡਾਂ ਸਬੰਧੀ ਮੋਗਾ ਜਿਲ੍ਹੇ ਦੇ ਨੌਜਵਾਨਾਂ, ਆਮ ਲੋਕਾਂ ਤੇ ਵਿਸ਼ੇਸ਼ ਤੌਰ ਤੇ ਲੜਕੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਆਪਣੇ ਆਪ ਨੂੰ ਪੋਰਟਲ ਤੇ ਰਜਿਸਟ੍ਰੇਸ਼ਨ ਕਰਵਾਉਣ ਤਾਂ ਕਿ ਸਾਰੇ ਇਹਨਾਂ ਖੇਡਾਂ ਵਿੱਚ ਭਾਗ ਲੈ ਸਕਣ। ਇਸ ਦੌਰਾਨ ਉਹਨਾਂ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀਆਂ ਨੇ ਸ਼ਹਿਰ ਵਿੱਚ ਮਸ਼ਾਲ ਮਾਰਚ ਵਿੱਚ ਭਾਗ ਲਿਆ। 

ਇਸ ਮੌਕੇ ਵੱਡੀ ਗਿਣਤੀ ਵਿੱਚ ਸਕੂਲੀ ਬੱਚੇ ਵੀ ਹਾਜ਼ਰ ਸਨ। ਇਸ ਮੌਕੇ ਐੱਸ ਡੀ ਐੱਮ ਸ੍ਰ ਹਰਕੰਵਲਜੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Amritpal Singh Sukhanand , Bhagha Purana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD