Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਿਵਲ ਸਰਜਨ ਵਲੋਂ ਸ਼ਹਿਰ ਦੇ ਆਮ ਆਦਮੀ ਕਲੀਨਿਕਾਂ ਦਾ ਦੌਰਾ

ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ

Health, Civil Surgeon, S.A.S Nagar, Mohali

Web Admin

Web Admin

5 Dariya News

ਐਸ.ਏ.ਐਸ.ਨਗਰ , 28 Aug 2023

Last updated on: Aug 28, 2023, 00:00 IST

ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ ਨੇ ਸ਼ਹਿਰ ਦੇ ਫੇਜ਼ 7 ਅਤੇ 9 ਵਿਖੇ ਆਮ ਆਦਮੀ ਕਲੀਨਿਕਾਂ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ।ਡਾ. ਮਹੇਸ਼ ਨੇ ਕਲੀਨਿਕ ਵਿਚ ਆਏ ਹੋਏ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਕੋਲੋਂ ਕਲੀਨਿਕ ਵਿਚ ਹੋਰ ਸੁਧਾਰ ਲਈ ਸੁਝਾਅ ਵੀ ਲਏ। 

ਉਨ੍ਹਾਂ ਕਲੀਨਿਕ ਦੇ ਵੱਖ-ਵੱਖ ਕਮਰਿਆਂ ਵਿਚ ਫੇਰੀ ਪਾਈ ਅਤੇ ਓ.ਪੀ.ਡੀ. ਸੇਵਾਵਾਂ, ਸਾਫ਼-ਸਫ਼ਾਈ, ਡਾਕਟਰੀ ਸਾਜ਼ੋ-ਸਮਾਨ ਦਾ ਵੀ ਨਿਰੀਖਣ ਕੀਤਾ। ਸਿਵਲ ਸਰਜਨ ਨੇ ਆਖਿਆ ਕਿ ਉਨ੍ਹਾਂ ਦੇ ਦੌਰੇ ਦਾ ਮੰਤਵ ਆਮ ਆਦਮੀ ਕਲੀਨਿਕ ਦੀ ਕਾਰਜ ਪ੍ਰਣਾਲੀ ਅਤੇ ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਨਿਰੀਖਣ ਕਰਨਾ ਸੀ। 

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਵੱਖ-ਵੱਖ ਥਾਈਂ ਖੁਲ੍ਹੇ ਆਮ ਆਦਮੀ ਕਲੀਨਿਕ ਮਿਆਰੀ ਤੇ ਸੁਚੱਜੀਆਂ ਸਿਹਤ ਸਹੂਲਤਾਂ ਦੇਣ ਪੱਖੋਂ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੇਂਦਰਾਂ ਪ੍ਰਤੀ ਲੋਕ ਕਾਫ਼ੀ ਉਤਸ਼ਾਹਤ ਹਨ ਅਤੇ ਵੱਧ ਤੋਂ ਵੱਧ ਗਿਣਤੀ ਵਿਚ ਜਾਂਚ ਅਤੇ ਇਲਾਜ ਲਈ ਆ ਰਹੇ ਹਨ। 

ਉਨ੍ਹਾਂ ਕਿਹਾ ਕਿ ਇਸ ਕਲੀਨਿਕ ਵਿਚਲੀ ਸਾਫ਼-ਸਫ਼ਾਈ ਤੋਂ ਉਹ ਕਾਫ਼ੀ ਪ੍ਰਭਾਵਤ ਹਨ ਅਤੇ ਲੋਕਾਂ ਨੇ ਉਨ੍ਹਾਂ ਨਾਲ ਗੱਲਬਾਤ ਕਰਦਿਆਂ ਇਥੇ ਦਿਤੀਆਂ ਜਾ ਰਹੀਆਂ ਡਾਕਟਰੀ ਸਹੂਲਤਾਂ ’ਤੇ ਤਸੱਲੀ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿਚ ਜਾਂਚ, ਇਲਾਜ ਅਤੇ ਦਵਾਈਆਂ ਦੀ ਵੰਡ ਆਦਿ ਸਾਰੀਆਂ ਸਹੂਲਤਾਂ ਬਿਲਕੁਲ ਮੁਫ਼ਤ ਹਨ ਅਤੇ ਕਈ ਤਰ੍ਹਾਂ ਦੇ ਡਾਕਟਰੀ ਟੈਸਟ ਵੀ ਕੀਤੇ ਜਾ ਰਹੇ ਹਨ।

ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਮ ਆਦਮੀ ਕਲੀਨਿਕਾਂ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਹੋਣੀ ਚਾਹੀਦੀ ਅਤੇ ਗੰਭੀਰ ਅਤੇ ਬਜ਼ੁਰਗ ਮਰੀਜ਼ਾਂ ਨੂੰ ਪਹਿਲ ਦਿਤੀ ਜਾਵੇ।

 

Tags: Health , Civil Surgeon , S.A.S Nagar , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD