Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨਸ਼ਿਆਂ ਦੇ ਖਾਤਮੇ ਲਈ ਪੂਰੀ ਸੁਹਿਰਦਤਾ ਨਾਲ ਕੰਮ ਕੀਤਾ ਜਾਵੇ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ

ਡਿਪਟੀ ਕਮਿਸ਼ਨਰ ਵੱਲੋਂ ਨਸ਼ਾ ਮੁਕਤ ਭਾਰਤ ਮੁਹਿੰਮ ਤਹਿਤ ਜ਼ਿਲ੍ਹੇ ‘ਚ ਕੰਮਕਾਜ ਦੀ ਸਮੀਖਿਆ

DC SBS Nagar, Navjot Pal Singh Randhawa, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 29 Aug 2023

Last updated on: Aug 29, 2023, 00:00 IST

ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਐੱਸ.ਐੱਸ.ਪੀ. ਡਾ ਅਖਿਲ ਚੌਧਰੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਨਸ਼ਾ ਮੁਕਤ ਭਾਰਤ ਮੁਹਿੰਮ ਤਹਿਤ ਕੀਤੇ ਜਾ ਰਹੇ ਕੰਮਕਾਜ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਇਕ ਪ੍ਰਭਾਵਸ਼ਾਲੀ ਭਵਿੱਖੀ ਰਣਨੀਤੀ ਉਲੀਕਣ ’ਤੇ ਵਿਚਾਰ-ਚਰਚਾ ਕੀਤੀ। ਇਸ ਤੋਂ ਇਲਾਵਾ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਹੌਟ ਸਪਾਟ ਇਲਾਕਿਆਂ ਵਿਚ ਨੌਜਵਾਨਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਬਾਰੇ ਜਾਣਕਾਰੀ ਮੁਹੱਈਆ ਕਰਵਾਉਣ ਦੇ ਨਾਲ-ਨਾਲ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। 

ਉਨ੍ਹਾਂ ਨੇ ਸਿਹਤ ਵਿਭਾਗ, ਪੁਲਿਸ ਵਿਭਾਗ, ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਸਮਾਜ ਵਿੱਚੋਂ ਨਸ਼ੇ ਦੀ ਸਮੱਸਿਆ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਉਪਰਾਲੇ ਤੇਜ਼ ਕੀਤੇ ਜਾਣ। ਇਸ ਲਈ ਹਰ ਵਿਭਾਗ ਅਤੇ ਅਧਿਕਾਰੀ ਆਪਣੇ ਪੱਧਰ ’ਤੇ ਉਪਰਾਲੇ ਕਰੇ। 

ਉਨ੍ਹਾਂ ਕਿਹਾ ਕਿ ਜੋ ਵੀ ਨਸ਼ਾ ਰੋਗੀ ਨਸ਼ੇ ਨੂੰ ਛੱਡ ਕੇ ਆਪਣਾ ਜੀਵਨ ਨਵੇਂ ਸਿਰੇ ਤੋਂ ਸ਼ੁਰੂ ਕਰਨਾ ਚਾਹੁੰਦਾ ਹੈ, ਉਸ ਨਾਲ ਹਰ ਪੱਖੋਂ ਸਹਿਯੋਗ ਕਰਕੇ ਉਸ ਦੀ ਮਦਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਨਸ਼ਾ ਛੁਡਾਊ ਕੇਂਦਰਾਂ ਰਾਹੀਂ ਨਸ਼ਾ ਛੁਡਾਉਣ ਲਈ ਮੁਫ਼ਤ ਸਿਹਤ ਸਹੂਲਤਾਂ ਬਾਰੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ, ਤਾਂ ਜੋ ਉਹ ਨਸ਼ੇ ਨੂੰ ਤਿਆਗ ਕੇ ਸਮਾਜ ਦੀ ਮੁੱਖਧਾਰਾ ਵਿਚ ਸ਼ਾਮਲ ਹੋਣ ਅਤੇ ਆਪਣੇ ਸੂਬੇ ਅਤੇ ਮੁਲਕ ਦੀ ਤਰੱਕੀ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਉਣ।

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇ। ਨਸ਼ਿਆਂ ਦੇ ਖਾਤਮੇ ਲਈ ਸਾਂਝੇ ਯਤਨ ਕੀਤੇ ਜਾਣ, ਤਾਂ ਜੋ ਇਸ ਸਮਾਜਿਕ ਬੁਰਾਈ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ। 

ਉਨ੍ਹਾਂ ਨੇ ਨਸ਼ਾ ਛੁਡਾਊ ਕੇਂਦਰਾਂ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਜਨਤਕ ਹਿੱਤਾਂ ਦੇ ਮੱਦੇਨਜ਼ਰ ਨਸ਼ਿਆਂ ਦੇ ਖਾਤਮੇ ਲਈ ਪੂਰੀ ਸੁਹਿਰਦਤਾ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਨਸ਼ਾ ਮੁਕਤ ਭਾਰਤ ਮੁਹਿੰਮ ਵਿਚ ਮੋਹਤਵਰ ਲੋਕਾਂ ਨੂੰ ਸਰਗਰਮ ਭਾਈਵਾਲ਼ ਬਣਦਿਆਂ ਇਸ ਮਹਤੱਵਪੂਰਨ ਕਾਰਜ ਵਿਚ ਆਪਣਾ ਬਣਦਾ ਯੋਗਦਾਨ ਪਾਉਣ ਲਈ ਅੱਗੇ ਆਉਣਾ ਚਾਹੀਦਾ ਹੈ। 

ਉਨ੍ਹਾਂ ਨੇ ਸਿਹਤ ਵਿਭਾਗ ਨੂੰ ਨਸ਼ਾ ਰੋਗੀਆਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਕਾਊਂਸਲਿੰਗ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਨਸ਼ਾ ਰੋਗੀਆਂ ਦੀ ਕਾਊਂਸਲਿੰਗ ਕਰਕੇ ਉਨ੍ਹਾਂ ਨੂੰ ਹੌਲੀ-ਹੌਲੀ ਡੋਜ ਘੱਟ ਕਰਨ ਲਈ ਪ੍ਰੇਰਿਤ ਕੀਤਾ ਜਾਵੇ, ਤਾਂ ਜੋ ਉਨ੍ਹਾਂ ਦੀ ਨਸ਼ੇ ਵੱਲ ਦਿਲਚਸਪੀ ਨੂੰ ਖ਼ਤਮ ਕੀਤਾ ਜਾ ਸਕੇ। 

ਉਨ੍ਹਾਂ ਇਹ ਵੀ ਕਿਹਾ ਕਿ ਨਸ਼ਾ ਰੋਗੀਆਂ ਦੀ ਫੋਲੋਅੱਪ ਪ੍ਰਕ੍ਰਿਆ ਨੂੰ ਬਿਹਤਰ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸਿਹਤ ਵਿਭਾਗ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਕੈਮਿਸਟ ਸਟੋਰਾਂ ਦੀ ਨਿਰੰਤਰ ਜਾਂਚ ਯਕੀਨੀ ਬਣਾਈ ਜਾਵੇ। 

ਨਸ਼ੇ ਦੀਆਂ ਗੋਲੀਆਂ ਦੀ ਵਿਕਰੀ ’ਤੇ ਨਕੇਲ ਕੱਸਣ ਲਈ ਜ਼ਿਲ੍ਹੇ ਦੇ ਕੈਮਿਸਟ ਸਟੋਰਾਂ ਦੀ ਇੰਸਪੈਕਸ਼ਨ ਹੋਰ ਸਖਤ ਕੀਤੀ ਜਾਵੇ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਜ਼ਿਲ੍ਹਾ ਮਨੋਵਿਗਿਆਨੀ ਡਾ. ਰਾਜਨ ਸਾਸ਼ਤਰੀ, ਜ਼ਿਲ੍ਹਾ ਡਰੱਗ ਇੰਸਪੈਕਟਰ ਮਨਪ੍ਰੀਤ ਸਿੰਘ, ਪੰਜਾਬ ਗੁਡ ਗਵਰਨਸ ਫੈਲੋ ਸੰਜਨਾ ਸਕਸੈਨਾ, ਬੀ.ਡੀ.ਪੀ.ਓਜ਼ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ।

 

Tags: DC SBS Nagar , Navjot Pal Singh Randhawa , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD