Thursday, 16 May 2024

 

 

ਖ਼ਾਸ ਖਬਰਾਂ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ

 

ਕੇਂਦਰੀ ਸਪਾਂਸਰ ਸਕੀਮਾਂ ਦਾ ਹੇਠਲੇ ਪੱਧਰ ਤੱਕ ਲਾਭ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾਵੇ : ਡਾ: ਅਮਰ ਸਿੰਘ

ਪੀ.ਐਮ. ਅਵਾਸ ਯੋਜਨਾ ਗ੍ਰਾਮੀਣ ਦੇ 4451 ਲਾਭਪਾਤਰੀਆਂ ਨੂੰ 44 ਕਰੋੜ 60 ਲੱਖ 95 ਹਜ਼ਾਰ ਰੁਪਏ ਦਿੱਤੇ ਗਏ : ਪਰਨੀਤ ਸ਼ੇਰਗਿੱਲ

Dr Amar Singh, Dr. Amar Singh, Punjab Congress, Congress, Fatehgarh Sahib, DC Fatehgarh Sahib, Parneet Shergill, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 29 Aug 2023

ਸਮੂਹ ਅਧਿਕਾਰੀ ਕੇਂਦਰੀ ਸਪਾਂਸਰ ਸਕੀਮਾਂ ਦਾ ਹੇਠਲੇ ਪੱਧਰ ਤੱਕ ਹਰੇਕ ਯੋਗ ਲਾਭਪਾਤਰੀ ਨੂੰ ਲਾਭ ਪਹੁੰਚਾਉਣ ਨੂੰ ਯਕੀਨੀ ਬਣਾਉਣ ਤਾਂ ਜੋ ਲੋੜਵੰਦ ਇਨ੍ਹਾਂ ਸਕੀਮਾਂ ਤੋਂ ਲਾਭ ਲੈ ਸਕਣ। ਇਹ ਪ੍ਰਗਟਾਵਾ ਮੈਂਬਰ ਲੋਕ ਸਭਾ ਡਾ: ਅਮਰ ਸਿੰਘ ਨੇ ਅੱਜ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਮੋਨੀਟਰਿੰਗ ਕਮੇਟੀ (ਦਿਸ਼ਾ) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। 

ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਆਪਣੇ ਰੋਜਮੱਰਾ ਦੇ ਕੰਮਾਂ ਲਈ ਆਉਣ ਵਾਲੇ ਲੋਕਾਂ ਵਿਸ਼ੇਸ਼ ਤੌਰ ਤੇ ਦਿਵਿਆਂਗਜਨਾਂ ਦੀ ਸਹੂਲਤ ਲਈ ਅੜਚਣ ਫਰੀ ਮਾਹੌਲ ਤਿਆਰ ਕੀਤਾ ਜਾਵੇ ਅਤੇ ਦਫ਼ਤਰਾਂ ਵਿੱਚ ਰੈਂਪ ਅਤੇ ਰੇਲਿੰਗ ਦਾ ਪ੍ਰਬੰਧ ਵੀ ਕੀਤਾ ਜਾਵੇ ਤਾਂ ਜੋ ਦਫ਼ਤਰਾਂ ਵਿੱਚ ਆਉਣ ਵਾਲੇ ਦਿਵਿਆਂਗਜਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। 

ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਕੇਂਦਰ ਦੀ ਭਾਈਵਾਲੀ ਨਾਲ ਕਰਵਾਏ ਜਾ ਰਹੇ ਵਿਕਾਸ ਕੰਮਾਂ ਵਿੱਚ ਜੇਕਰ ਕਿਸੇ ਕਿਸਮ ਦੀ ਕੋਈ ਅੜਚਣ ਆਉਂਦੀ ਹੈ ਤਾਂ ਉਸ ਦੀ ਰਿਪੋਰਟ ਉਨ੍ਹਾਂ ਨੂੰ ਦਿੱਤੀ ਜਾਵੇ ਤਾਂ ਜੋ ਕੇਂਦਰ ਸਰਕਾਰ ਨਾਲ ਗੱਲ ਕਰਕੇ ਲੋੜੀਂਦੇ ਪ੍ਰਬੰਧ ਕੀਤੇ ਜਾ ਸਕਣ। ਡਾ: ਅਮਰ ਸਿੰਘ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਕੰਮਾਂ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਅਤੇ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਦੀ ਅਗਵਾਈ ਹੇਠ ਸਮੁੱਚੀ ਟੀਮ ਦੇ ਕੰਮਾਂ ਦੀ ਸ਼ਲਾਘਾ ਕੀਤੀ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਦਿਨੋਂ ਦਿਨ ਹੇਠਾਂ ਜਾ ਰਹੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਇਸ ਸਾਲ ਜ਼ਿਲ੍ਹੇ ਅੰਦਰ 75 ਫੀਸਦੀ ਰਕਬੇ ਵਿੱਚ ਝੋਨੇ ਦੀਆਂ ਘੱਟ ਪਾਣੀ ਲੈਣ ਵਾਲੀਆਂ ਕਿਸਮਾਂ ਦੀ ਬਿਜਾਈ ਕੀਤੀ ਗਈ ਹੈ। 

ਉਨ੍ਹਾਂ ਹੋਰ ਦੱਸਿਆ ਕਿ ਧਰਤੀ ਹੇਠਲੇ ਪਾਣੀ ਦੀ ਬੱਚਤ ਵਾਸਤੇ ਮਾਈਕਰੋ ਸਿੰਚਾਈ ਤੇ ਅੰਡਰ ਗਰਾਊਂਡ ਪਾਇਪ ਲਾਇਨ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਜਿਨ੍ਹਾਂ ਵਿੱਚੋਂ ਮਾਈਕਰੋ ਸਿੰਚਾਈ ਲਈ ਜਨਰਲ ਵਰਗ ਦੇ ਕਿਸਾਨਾਂ ਨੂੰ 80 ਫੀਸਦੀ ਅਤੇ ਔਰਤਾਂ ਤੇ ਅਨੁਸੂਚਿਤ ਜਾਤੀ ਦੇ ਕਿਸਾਨਾਂ ਨੂੰ 90 ਫੀਸਦੀ ਸਬਸਿਡੀ ਦਿੱਤੀ ਜਾਂਦੀ ਹੈ।  ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਪਿਛਲੇ ਤਿੰਨ ਮਹੀਨਿਆਂ ਦੌਰਾਨ ਮਾਈਕਰੋ ਇਰੀਗੇਸ਼ਨ ਸਕੀਮ ਅਧੀਨ 15 ਹੈਕਟੇਅਰ ਰਕਬਾ ਕਵਰ ਕਰਕੇ 10 ਲਾਭਪਾਤਰੀ ਕਿਸਾਨਾਂ ਨੂੰ 12.29 ਲੱਖ ਰੁਪਏ ਦੀ ਸਬਸਿਡੀ ਦਿੱਤੀ ਗਈ ਹੈ।

ਸ਼੍ਰੀਮਤੀ ਸ਼ੇਰਗਿੱਲ ਨੇ ਹੋਰ ਦੱਸਿਆ ਕਿ ਜ਼ਿਲ੍ਹੇ ਦੇ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਉਣ ਵਿੱਚ ਮਗਨਰੇਗਾ ਸਕੀਮ ਕਾਫੀ ਕਾਰਗਾਰ ਸਾਬਤ ਹੋ ਰਹੀ ਹੈ ਅਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਮਗਨਰੇਗਾ ਸਕੀਮ ਅਧੀਨ ਜਾਬ ਕਾਰਡ ਧਾਰਕਾਂ ਨੂੰ 100 ਦਿਨ ਦਾ ਸ਼ਰਤੀਆ ਰੋਜ਼ਗਾਰ ਮੁਹੱਈਆ ਕਰਵਾਉਣ ਵਿੱਚ ਪੰਜਾਬ ਭਰ ਵਿੱਚੋਂ ਪਹਿਲੇ ਨੰਬਰ ਤੇ ਹੈ। ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹੇ ਦੀਆਂ 428 ਪੰਚਾਇਤਾਂ ਵਿੱਚ 54105 ਜਾਬ ਕਾਰਡ ਅਤੇ 80408 ਰਜਿਸਟਰਡ ਮਨਰੇਗਾ ਕਾਮੇ ਇਸ ਸਕੀਮ ਤੋਂ ਲਾਭ ਲੈ ਰਹੇ ਹਨ। 

ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਅਧੀਨ ਜ਼ਿਲ੍ਹੇ ਵਿੱਚ ਹੁਣ ਤੱਕ 4451 ਲਾਭਪਾਤਰਾਂ ਨੂੰ 44 ਕਰੋੜ 60 ਲੱਖ 95 ਹਜ਼ਾਰ ਰੁਪਏ ਪਹਿਲੀ, ਦੂਜੀ ਤੇ ਤੀਜੀ ਕਿਸ਼ਤ ਵਜੋਂ ਦਿੱਤੇ ਜਾ ਚੁੱਕੇ ਹਨ। ਡਿਪਟੀ ਕਮਿਸ਼ਨਰ ਨੇ ਮੈਂਬਰ ਲੋਕ ਸਭਾ ਡਾ: ਅਮਰ ਸਿੰਘ ਨੂੰ ਭਰੋਸਾ ਦਿੱਤਾ ਕਿ ਮੀਟਿੰਗ ਵਿੱਚ ਉਨ੍ਹਾਂ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਦੀ ਸਮੂਹ ਅਧਿਕਾਰੀਆਂ ਵੱਲੋਂ ਇੰਨ-ਬਿੰਨ ਰੂਪ ਵਿੱਚ ਪਾਲਣਾ ਕੀਤੀ ਜਾਵੇਗੀ ਅਤੇ ਕੇਂਦਰੀ ਸਪਾਂਸਰ ਸਕੀਮਾਂ ਦਾ ਹਰੇਕ ਯੋਗ ਲਾਭਪਾਤਰੀ ਤੱਕ ਲਾਭ ਪਹੁੰਚਾਉਣ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਨਹੀਂ ਵਿਖਾਈ ਜਾਵੇਗੀ। 

ਉਨ੍ਹਾਂ ਡਾ: ਅਮਰ ਸਿੰਘ ਨੂੰ ਕਿਹਾ ਕਿ ਡੇਂਗੂ ਦੇ ਖਾਤਮੇ ਲਈ ਪਿੰਡਾਂ ਵਿੱਚ ਫੌਗਿੰਗ ਕਰਵਾਉਣ ਵਾਸਤੇ ਬਲਾਕ ਪੱਧਰ ਤੇ ਫੌਗਿੰਗ ਮਸ਼ੀਨਾਂ ਦੀ ਲੋੜ ਹੈ ਤਾਂ ਐਮ.ਪੀ. ਨੇ ਕਿਹਾ ਕਿ ਇਸ ਸਬੰਧੀ ਉਨ੍ਹਾਂ ਨੂੰ ਰਿਪੋਰਟ ਬਣਾ ਕੇ ਦਿੱਤੀ ਜਾਵੇ ਅਤੇ ਉਹ ਇਸ ਤੇ ਛੇਤੀ ਹੀ ਕਾਰਵਾਈ ਕਰਨਗੇ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸੁਰਿੰਦਰ ਸਿੰਘ ਧਾਲੀਵਾਲ, ਐਸ.ਪੀ. (ਐਚ) ਸ. ਰਮਿੰਦਰ ਸਿੰਘ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀ ਹਰਪ੍ਰੀਤ ਸਿੰਘ ਅਟਵਾਲ, ਐਸ.ਡੀ.ਐਮ. ਖਮਾਣੋਂ ਤੇ ਬਸੀ ਪਠਾਣਾ ਡਾ: ਸੰਜੀਵ ਕੁਮਾਰ, ਐਸ.ਡੀ.ਐਮ. ਅਮਲੋਹ ਸ਼੍ਰੀ ਗੁਰਵਿੰਦਰ ਸਿੰਘ ਜੋਹਲ, ਸਹਾਇਕ ਕਮਿਸ਼ਨਰ (ਜ) ਸ਼੍ਰੀ ਅਭਿਸ਼ੇਕ ਸ਼ਰਮਾ, ਡੀ.ਡੀ.ਪੀ.ਓ. ਸ਼੍ਰੀ ਹਿਤੇਨ ਕਪਿਲਾ, ਜ਼ਿਲ੍ਹਾ ਮਾਲ ਅਫਸਰ ਸ਼੍ਰੀ ਸੰਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

 

Tags: Dr Amar Singh , Dr. Amar Singh , Punjab Congress , Congress , Fatehgarh Sahib , DC Fatehgarh Sahib , Parneet Shergill , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD