Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਸ਼ਵ ਖੇਡ ਦਿਵਸ ਮੌਕੇ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਈਕੋ ਵਹੀਲਰ ਸਾਈਕਲ ਗਰੁੱਪ ਨਾਲ 30 ਕਿਲੋਮੀਟਰ ਸਾਈਕਲ ਰਾਈਡ ਲਗਾਈ

ਗਰੁੱਪ ਵਿਚ ਕੀਤੀ ਜਾਂਦੀ ਸਾਈਕਲ ਰਾਈਡ ਸਮਾਜ ਵਿਚ ਸਿਹਤ ਪ੍ਰਤੀ ਚੰਗਾ ਸੁਨੇਹਾ : ਡਿਪਟੀ ਕਮਿਸ਼ਨਰ ਪਰਮਵੀਰ ਸਿੰਘ

DC Mansa, Deputy Commissioner Mansa, Paramveer Singh

Web Admin

Web Admin

5 Dariya News

ਮਾਨਸਾ , 29 Aug 2023

Last updated on: Aug 29, 2023, 00:00 IST

ਵਿਸ਼ਵ ਖੇਡ ਦਿਵਸ ਮੌਕੇ ਈਕੋ ਵਹੀਲਰ ਸਾਈਕਲ ਗਰੁੱਪ ਵੱਲੋਂ ਮਾਨਸਾ ਤਿੰਨ ਕੋਨੀ ਤੋਂ ਪਿੰਡ ਭਾਈ ਦੇਸਾ ਤੱਕ ਲਗਭਗ 30 ਕਿਲੋਮੀਟਰ ਸਾਈਕਲ ਰਾਈਡ ਲਗਾਈ ਗਈ, ਜਿਸ ਵਿਚ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਕਲੱਬ ਦੇ ਕਰੀਬ 60 ਮੈਂਬਰਾਂ ਨਾਲ ਸਾਈਕਲ ਰਾਈਡ ਵਿਚ ਭਾਗ ਲਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਈਕÇਲੰਗ ਕਰਨਾ ਉਨ੍ਹਾਂ ਦਾ ਸ਼ੌਂਕ ਹੈ। ਸਾਈਕÇਲੰਗ ਕਰਨ ਨਾਲ  ਪੂਰੇ ਸਰੀਰ ਦੀ ਕਸਰਤ ਹੋ ਜਾਂਦੀ ਹੈ ਅਤੇ ਇਸ ਦੇ ਨਾਲ ਹੀ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਗੈਸ ਵਰਗੀਆਂ ਬਿਮਾਰੀਆਂ ਤੋਂ ਨਿਜਾਤ ਮਿਲਦੀ ਹੈ। 

ਉਨ੍ਹਾਂ ਕਿਹਾ ਕਿ ਹੋਰ ਸਪੋਰਟਸ ਜਾਂ ਸਰੀਰਿਕ ਗਤੀਵਿਧੀਆਂ ਦੇ ਮੁਕਾਬਲੇ ਸਾਈਕÇਲੰਗ ਕਰਨ ਦੀ ਕੋਈ ਉਮਰ ਨਹੀਂ ਹੁੰਦੀ, ਕਿਸੇ ਵੀ ਉਮਰ ਵਰਗ ਦੇ ਲੋਕ ਸਾਈਕÇਲੰਗ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਗਰੁੱਪ ਵਿਚ ਸਾਈਕÇਲੰਗ ਕਰਨੀ ਤੁਹਾਨੂੰ ਸਮੇਂ ਦੇ ਪਾਬੰਦ ਬਣਾਉਂਦੀ ਹੈ ਅਤੇ ਉਤਸ਼ਾਹ ਪੈਦਾ ਕਰਦੀ ਹੈ। ਉਨ੍ਹਾਂ ਈਕੋ ਵਹੀਲਰ ਸਾਈਕਲ ਗਰੁੱਪ ਮੈਂਬਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਸਮਾਜ ਵਿਚ ਬਹੁਤ ਵਧੀਆ ਸੁਨੇਹਾ ਦਿੱਤਾ ਜਾ ਰਿਹਾ ਹੈ। 

ਉਨ੍ਹਾਂ ਲੜਕਿਆਂ ਦੇ ਨਾਲ ਨਾਲ ਲੜਕੀਆਂ ਨੂੰ ਵੀ ਸਾਈਕÇਲੰਗ ਨਾਲ ਜੁੜਨ ਦੀ ਅਪੀਲ ਕੀਤੀ ਤਾਂ ਜੋ ਸਿਹਤ ਪ੍ਰਤੀ ਸਮਾਜ ਨੂੰ ਜਾਗਰੂਕ ਕੀਤਾ ਜਾ ਸਕੇ। ਈਕੋ ਵਹੀਲਰ ਸਾਈਕਲ ਗਰੁੱਪ ਦੇ ਸਰਪ੍ਰਸਤ ਡਾ. ਜਨਕ ਰਾਜ ਨੇ ਦੱਸਿਆ ਕਿ ਗਰੁੱਪ ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਮੈਂਬਰ ਗਰੁੱਪ ਨਾਲ ਜੁੜੇ ਹਨ ਅਤੇ ਅੱਗੇ ਵੀ ਆਸ ਕਰਦੇ ਹਾਂ ਕਿ ਸਾਡਾ ਗਰੁੱਪ ਸਮਾਜ ਵਿਚ ਇਕ ਚੰਗਾ ਸੁਨੇਹਾ ਫੈਲਾਅ ਕੇ ਹੋਰਨਾ ਲੋਕਾਂ ਨੂੰ ਵੀ ਨਾਲ ਜੋੜ ਕੇ ਇਕ ਸਿਹਤਮੰਦ ਸਮਾਜ ਦੀ ਸਿਰਜਣਾ ਵਿਚ ਅਹਿਮ ਰੋਲ ਅਦਾ ਕਰੇਗਾ।

ਇਸ ਮੌਕੇ ਪ੍ਰਧਾਨ ਈਕੋ ਵਹੀਲਰ ਸ੍ਰ ਬਲਵਿੰਦਰ ਸਿੰਘ ਕਾਕਾ ਨੇ ਡਿਪਟੀ ਕਮਿਸ਼ਨਰ ਨੂੰ ਈਕੋ ਵਹੀਲਰ ਗਰੁੱਪ ਮੈਂਬਰਾਂ ਦੀਆਂ ਸਾਈਕਲ ਰਾਈਡ ਵਿਚ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ। ਸੈਕਟਰੀ ਅਮਨ ਔਲਖ ਨੇ ਦੱਸਿਆ ਕਿ ਈਕੋ ਵਹੀਲਰ ਗਰੁੱਪ ਵੱਲੋਂ ਤਿੰਨ ਸਤੰਬਰ ਨੂੰ ਇਕ ਸਾਈਕਲ ਰੇਸ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿਚ ਮਾਨਸਾ ਜ਼ਿਲ੍ਹੇ ਦਾ ਕੋਈ ਵੀ ਸਾਈਕਲਿਸਟ ਭਾਗ ਲੈ ਸਕਦਾ ਹੈ। 

ਇਸ ਮੌਕੇ ਆਪ ਆਗੂ ਗੁਰਪ੍ਰੀਤ ਸਿੰਘ ਭੁੱਚਰ, ਡਾ. ਅਨੁਰਾਗਰਥ, ਬਲਜੀਤ ਸਿੰਘ ਬਾਜਵਾ, ਹਰਜੀਤ ਸੱਗੂ, ਅਮ੍ਰਿਤਪਾਲ ਸ਼ਰਮਾ, ਨਰਿੰਦਰ ਗੁਪਤਾ ਸਮੇਤ ਈਕੋ ਵਹੀਲਰ ਗਰੁੱਪ ਦੇ ਕਰੀਬ 60 ਮੈਂਬਰਾਂ ਨੇ ਸਾਈਕਲ ਰਾਈਡ ਵਿਚ ਭਾਗ ਲਿਆ।

 

Tags: DC Mansa , Deputy Commissioner Mansa , Paramveer Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD