Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਸੁਖਵਿੰਦਰ ਸਿੰਘ ਬਿੰਦਰਾ ਨੇ ਸੰਤ ਬਾਬਾ ਈਸ਼ਰ ਸਿੰਘ ਜੀ ਦੀ 48ਵੀਂ ਬਰਸੀ ਮੌਕੇ ਖੂਨ ਦਾਨ ਕੈੰਪ ਵਿੱਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਗੁਰਦੁਆਰਾ ਰਾੜਾ ਸਾਹਿਬ ਲੁਧਿਆਣਾ ਵਿਖੇ ਮਾਨਵਤਾ ਦੀ ਭਲਾਈ ਲਈ ਸੈਂਕੜੇ ਨੌਜਵਾਨਾਂ ਨੇ ਕੀਤਾ ਖੂਨਦਾਨ

Sukhwinder Singh Bindra, Bharatiya Janata Party, BJP, BJP Punjab, Blood Camp, Blood Donation Camp

Web Admin

Web Admin

5 Dariya News

ਲੁਧਿਆਣਾ , 29 Aug 2023

ਗੁਰਦੁਆਰਾ ਰਾੜਾ ਸਾਹਿਬ, (ਪਾਇਲ) ਲੁਧਿਆਣਾ ਵਿਖੇ ਸੰਤ ਬਾਬਾ ਈਸ਼ਰ ਸਿੰਘ ਜੀ ਦੀ 48ਵੀਂ ਬਰਸੀ ਮੌਕੇ ਮਾਨਵਤਾ ਦੀ ਭਲਾਈ ਲਈ ਖੂਨਦਾਨ ਕੈੰਪ ਲਗਾਇਆ ਗਿਆ। ਇਸ ਕੈੰਪ ਵਿੱਚ ਭਾਜਪਾ ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਬਿੰਦਰਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।

 ਉਨ੍ਹਾਂ ਕਿਹਾ ਕਿ ਸੰਤ ਬਾਬਾ ਈਸ਼ਰ ਸਿੰਘ ਜੀ ਮਹਾਨ ਸ਼ਖ਼ਸੀਅਤ ਦੇ ਮਾਲਕ ਸਨ। ਉਹ ਹਮੇਸ਼ਾ ਗਰੀਬਾਂ ਅਤੇ ਲੋੜਵੰਦਾਂ ਦੀ ਮਦਦ ਕਰਦੇ ਸੀ। 

ਬਿੰਦਰਾ ਨੇ ਕਿਹਾ ਕਿ ਖੂਨਦਾਨ ਸਭ ਤੋਂ ਮਹਾਨ ਦਾਨ ਹੈ। ਇਸ ਨਾਲ ਕਈ ਕੀਮਤੀ ਜਿੰਦਗੀਆਂ ਬਚਾਈਆਂ ਜਾ ਸਕਦੀਆਂ ਹਨ। 

ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਹਰ ਤਿੰਨ ਮਹੀਨੇ ਬਾਅਦ ਖੂਨ ਦਾਨ ਕਰਨਾ ਚਾਹੀਦਾ ਹੈ। ਬਿੰਦਰਾ ਨੇ ਖੂਨਦਾਨ ਕਰਨ ਵਾਲੇ ਨੌਜਵਾਨਾਂ ਦੀ ਹੌਸਲਾ ਅਫਜਾਈ ਕੀਤੀ। 

ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੌਜਵਾਨਾਂ ਦੇ ਵਿਕਾਸ ਲਈ ਬਹੁਤ ਕੰਮ ਕਰ ਰਹੀ ਹੈ। ਇਸ ਮੌਕੇ ਸੁਖਵਿੰਦਰ ਸਿੰਘ ਬਿੰਦਰਾ ਨੂੰ ਸਿੰਘ ਸਾਹਿਬ ਅਤੇ ਗੁਰਦੁਆਰਾ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ। 

ਕੈੰਪ ਵਿੱਚ ਸਮੂਹ ਗੁਰੂਦੁਆਰਾ ਪ੍ਰਬੰਧਕ ਰਾੜਾ ਸਾਹਿਬ, ਸ਼ਹੀਦ ਭਗਤ ਸਿੰਘ ਵੈਲਫੇਅਰ ਕਲੱਬ ਪਾਇਲ, ਭਾਈ ਘਨ੍ਹਈਆ ਜੀ ਵੈਲਫੇਅਰ ਸੋਸਾਇਟੀ, ਇੰਟਰਨੈਸ਼ਨਲ ਸਿੱਖ ਕੌਂਸਿਲ, ਗੁਰਮੇਲ ਕੂਹਲੀ ਯੂਥ ਆਗੂ, ਤਰਲੋਚਨ ਸਿੰਘ, ਰਿਮੀ ਘੁਡਾਣੀ, ਨਿਸ਼ੂ ਘੁਡਾਣੀ, ਗੋਪੀ ਬੱਸੀ, ਗੁਰਜੀਤ ਸਿੰਘ ਖਾਲਸਾ, ਗੋਪੀ ਪਾਇਲ, ਲੱਕੀ ਮਕਸੂਦੜਾ, ਸਤਿੰਦਰ ਭੰਡਾਲ ਅਤੇ ਹੋਰ ਹਾਜਿਰ ਰਹੇ।

 

Tags: Sukhwinder Singh Bindra , Bharatiya Janata Party , BJP , BJP Punjab , Blood Camp , Blood Donation Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD