Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਵੱਲੋਂ ‘ਰਾਸ਼ਟਰੀ ਖੇਡ ਦਿਵਸ’ ਮਨਾਇਆ ਗਿਆ

Sports News, Maharaja Bhupinder Singh Punjab Sports University, Patiala

Web Admin

Web Admin

5 Dariya News

ਪਟਿਆਲਾ , 29 Aug 2023

Last updated on: Aug 29, 2023, 00:00 IST

‘ਰਾਸ਼ਟਰੀ ਖੇਡ ਦਿਵਸ’ਹਰ ਸਾਲ 29 ਅਗਸਤ ਨੂੰ ਮਨਾਇਆ ਜਾਂਦਾ ਹੈ।ਇਹ ਪੂਰੇ ਦੇਸ਼ ਲਈ ਬਹੁਤ ਮਾਣ ਅਤੇ ਪ੍ਰੇਰਣਾ ਦਾ ਦਿਨ ਹੁੰਦਾ ਹੈ।। ਇਹ ਉਹ ਦਿਨ ਹੈ ਜਦੋਂ ਅਸੀਂ ਮਹਾਨ ਖਿਡਾਰੀ ਮੇਜਰ ਧਿਆਨ ਚੰਦ ਨੂੰ ਯਾਦ ਕਰਦੇ ਹਾਂ, ਜਿਨ੍ਹਾਂ ਦੇ ਬੇਮਿਸਾਲ ਹੁਨਰ ਅਤੇ ਹਾਕੀ ਦੀ ਖੇਡ ਪ੍ਰਤਿ ਸਮਰਪਣ ਨੇ ਸਾਡੇ ਦੇਸ਼ ਦਾ ਨਾਮ ਰੌਸ਼ਨ ਕੀਤਾ।

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵੱਲੋਂ ‘ਰਾਸ਼ਟਰੀ ਖੇਡ ਦਿਵਸ’ ਦੀ ਡੂੰਘੀ ਮਹੱਤਤਾ ਨੂੰ ਸਵੀਕਾਰ ਕਰਦਿਆਂ ਰੋਮਾਂਚਕ ਖੇਡ ਸਮਾਗਮਾਂ ਦੀ ਲੜੀ ਦਾ ਆਯੋਜਨ ਕੀਤਾ ਗਿਆ, ਜਿਨ੍ਹਾਂਦਾ ਉਦੇਸ਼ ਵਿਦਿਆਰਥੀਆਂ ਵਿਚ ਖੇਡ ਭਾਵਨਾ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਪੈਦਾਕਰਨਾ ਸੀ।

ਇਸ ਲੜੀ ਤਹਿਤ ਪਹਿਲੇ ਸਮਾਗਮ ਵਿਚ 25 ਅਗਸਤ 2023 ਨੂੰ ਯੂਨੀਵਰਸਿਟੀ ਕੈਂਪਸ ਦੇ ਵਿਦਿਆਰਥੀਆਂ ਨੇ ਪ੍ਰੋਫੈਸਰ ਗੁਰਸੇਵਕ ਸਿੰਘ ਕਾਲਜ ਆਫ ਫਿਜ਼ੀਕਲ ਐਜੂਕੇਸ਼ਨ, ਪਟਿਆਲਾ ਦੇ ਨਾਲ ਮਿਲ ਕੇ ਲੜਕੇ ਅਤੇ ਲੜਕੀਆਂ ਦੇ ਬਾਸਕਟਬਾਲ ਦੇ ਫਰੈਂਡਲੀ ਮੈਚ ਖੇਡੇ ਅਤੇ ਰੱਸਾਕੱਸੀ ਦੇ ਮੁਕਾਬਲੇ ਹੋਏ। ਵਿਦਿਆਰਥੀਆਂ ਨੇ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ ਅਤੇ ਇਸ ਵੱਕਾਰੀ ਜਿੱਤ ਲਈ ਮੁਕਾਬਲਾ ਕੀਤਾ। 

ਵਿਸ਼ੇਸ਼ ਪਤਵੰਤਿਆਂ ਵਿੱਚ ਸੁਰੇਸ਼ ਕੁਮਾਰ ਅੰਤਰਰਾਸ਼ਟਰੀ ਬੈਡਮਿੰਟਨ ਖਿਡਾਰੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਹਾਦਰਗੜ੍ਹ ਦੇ ਪ੍ਰਿੰਸੀਪਲ, ਰੂਪੇਸ਼ ਦੀਵਾਨ (ਰਾਸ਼ਟਰੀ ਖੋ-ਖੋ ਅਤੇ ਫੈਂਸਿੰਗ ਖਿਡਾਰੀ) ਸ਼ਾਮਲ ਸਨ। ਅਜਿਹੇ ਸਤਿਕਾਰਯੋਗ ਪਤਵੰਤਿਆਂ ਦੀ ਮੌਜੂਦਗੀ ਨੇ ਇਸ ਮੌਕੇ 'ਤੇ ਮਾਣ ਵਧਾਇਆ ਅਤੇ ਖਿਡਾਰੀਆਂ ਨੂੰ ਆਪਣੇ ਪ੍ਰਦਰਸ਼ਨ ਵਿੱਚ ਉੱਤਮਤਾ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ।

ਯੂਨੀਵਰਸਿਟੀ ਦੇ ਵਾਇਸ ਚਾਂਸਲਰ ਲੈਫ਼ਟੀਨੈੱਟ ਜਨਰਲ (ਡਾ.) ਜੇ. ਐੱਸ. ਚੀਮਾ ਨੇ ਜੇਤੂ ਖਿਡਾਰੀਆਂ ਦੀ ਹੌਸਲਾ ਅਫਜਾਈ ਕੀਤੀ।ਯੂਨੀਵਰਸਿਟੀ ਰਜਿਸਟਰਾਰ ਕਰਨਲ ਨਵਜੀਤ ਸੰਧੂ ਅਤੇ ਗੁਰਸੇਵਕ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਦੇ ਪ੍ਰਿੰਸੀਪਲ ਡਾ. ਅਨੁਭਵ ਵਾਲੀਆ ਵੀ ਇਹਨਾਂ ਸਮਾਂਗਮਾਂ ਵਿਚ ਉਚੇਚੇ ਤੌਰ ’ਤੇ ਸ਼ਾਮਿਲ ਸਨ।

ਦੂਜੇ ਸਮਾਗਮ ਵਿਚ 26ਅਗਸਤ ਨੂੰਮੁੰਡੇਅਤੇਕੁੜੀਆਂਦੀਰਿਲੇਅਦੌੜਸਰੀਰਕ ਤੰਦਰੁਸਤੀ ਅਤੇ ਸਮੁੱਚੀ ਤੰਦਰੁਸਤੀ ਦੀ ਮਹੱਤਤਾ ਨੂੰ ਉਤਸ਼ਾਹਤ ਕਰਨ ਲਈ ਆਯੋਜਿਤ ਕੀਤੀਗਈ। ਤੀਜੇ ਸਮਾਗਮ ਤਹਿਤ 29 ਅਗਸਤ ਨੂੰ ਰਾਸ਼ਟਰੀ ਖੇਡ ਦਿਵਸ ਦੇ ਦਿਨ ਸਰੀਰਕ ਤੰਦਰੁਸਤੀ ਦੀ ਮਹੱਤਤਾ ਨੂੰ ਉਤਸ਼ਾਹਤ ਕਰਨ ਅਤੇ ਵਿਦਿਆਰਥੀਆਂ ਦੀਆਂ ਅਥਲੈਟਿਕ ਯੋਗਤਾਵਾਂਨੂੰ ਪ੍ਰਦਰਸ਼ਿਤ ਕਰਨ ਲਈ ਇੱਕ ਰੋਮਾਂਚਕ ਦੌੜ/ਵਾਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। 

ਵਿਦਿਆਰਥੀਆਂ ਨੇ ਖੇਡਾਂ ਦੀ ਮਹੱਤਤਾ ਨੂੰ ਦਰਸਾਉਂਦੇ ਬੈਨਰ ਅਤੇ ਤਖ਼ਤੀਆਂ ਲੈ ਕੇ ਆਮ ਲੋਕਾਂ ਵਿੱਚ ਇਸ ਦਿਨ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕੀਤੀ। ਯੂਨੀਵਰਸਿਟੀ ਦੇ ਮਾਣਯੋਗ ਰਜਿਸਟਰਾਰ ਕਰਨਲ ਨਵਜੀਤ ਸੰਧੂ ਨੇ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।

ਫੈਕਲਟੀ, ਸਟਾਫ ਅਤੇ ਵਿਦਿਆਰਥੀਆਂ ਨੇ ਇਨ੍ਹਾਂ ਸਮਾਗਮਾਂ ਵਿੱਚ ਸਰਗਰਮੀ ਨਾਲ ਹਿੱਸਾ ਲਿਆ। ਇਹ ਵੀ ਜ਼ਿਕਰਯੋਗ ਹੈ ਕਿ ਆਉਣ ਵਾਲੀ 31 ਅਗਸਤ ਨੂੰ ਰਾਸ਼ਟਰੀ ਖੇਡ ਦਿਵਸ ਦੇ ਮੌਕੇ ’ਤੇ ਯੂਨੀਵਰਸਿਟੀ ਕੈਂਪਸ ਅਤੇਪ੍ਰੋਫੈਸਰ ਗੁਰਸੇਵਕ ਸਿੰਘ ਕਾਲਜ ਆਫ ਫਿਜ਼ੀਕਲ ਐਜੂਕੇਸ਼ਨ, ਪਟਿਆਲਾਦੇ ਵਿਦਿਆਰਥੀਆਂ ਵਿਚਕਾਰ ਖੇਡ-ਕੁਇਜ਼ ਮੁਕਾਬਲੇ ਵੀ ਕਰਵਾਏ ਜਾਣਗੇ।

 

Tags: Sports News , Maharaja Bhupinder Singh Punjab Sports University , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD