Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਸਰਕਾਰੀ ਕਾਲਜ ਡੇਰਾਬੱਸੀ ਵਿਖੇ ਐੱਨ. ਐੱਸ. ਐੱਸ. ਅਤੇ ਸਰੀਰਕ ਸਿੱਖਿਆ ਵਿਭਾਗ ਵੱਲੋਂ ਰਾਸ਼ਟਰੀ ਖੇਡ ਦਿਵਸ ਮੌਕੇ ਵੱਖ ਵੱਖ ਕਰਵਾਏ ਖੇਡ ਮੁਕਾਬਲੇ

Sports News, National Sports Day, Kamana Gupta, Government College Derabassi

Web Admin

Web Admin

5 Dariya News

ਐਸ.ਏ.ਐਸ.ਨਗਰ , 29 Aug 2023

Last updated on: Aug 29, 2023, 00:00 IST

ਸਰਕਾਰੀ ਕਾਲਜ ਡੇਰਾਬੱਸੀ ਵਿਖੇ ਅੱਜ ਪ੍ਰਿੰਸੀਪਲ ਸ੍ਰੀਮਤੀ ਕਾਮਨਾ ਗੁਪਤਾ ਦੀ ਸਰਪ੍ਰਸਤੀ ਹੇਠ ਐੱਨ. ਐੱਸ. ਐੱਸ. ਅਤੇ ਸਰੀਰਕ ਸਿੱਖਿਆ ਵਿਭਾਗ ਵੱਲੋਂ ਰਾਸ਼ਟਰੀ ਖੇਡ ਦਿਵਸ' ਮੌਕੇ ਵੱਖ ਵੱਖ ਖੇਡ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਲਈ ਕਾਲਜ ਦੇ ਸਮੂਹ ਵਿਦਿਆਰਥੀਆਂ ਨੂੰ ਚਾਰ ਹਾਊਸ ਪਦਮ ਸ੍ਰੀ ਮਿਲਖਾ ਸਿੰਘ ਹਾਊਸ, ਮੇਜਰ ਧਿਆਨ ਚੰਦ ਹਾਊਸ, ਪੀ. ਵੀ. ਸਿੰਧੂ ਹਾਊਸ, ਮੈਰੀ ਕੌਮ ਹਾਊਸ ਵਿਚ ਵੰਡਿਆ ਗਿਆ। ਅੱਜ ਦੇ ਇਸ ਖੇਡ ਦਿਹਾੜੇ ਦੀ ਸ਼ੁਰੂਆਤ ਪ੍ਰਿੰਸੀਪਲ ਸ੍ਰੀਮਤੀ ਕਾਮਨਾ ਗੁਪਤਾ ਵੱਲੋਂ ਝੰਡਾ ਲਹਿਰਾ ਕੇ ਕੀਤੀ ਗਈ। 

ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਰਾਸ਼ਟਰੀ ਖੇਡ ਦਿਵਸ ਦੀ ਵਧਾਈ ਦਿੰਦਿਆਂ ਇਸ ਦਿਨ ਦੇ ਇਤਿਹਾਸ ਅਤੇ ਮਹੱਤਵ ਬਾਰੇ ਦੱਸਿਆ। ਇਸ ਤੋਂ ਬਾਅਦ ਖੇਡ ਮੁਕਾਬਲੇ ਸ਼ੁਰੂ ਹੋਏ। ਇਸ ਦੌਰਾਨ ਖੋ-ਖੋ, ਵਾਲੀਬਾਲ, ਸੈਕ-ਰੇਸ ਅਤੇ ਰੱਸਾ-ਕੱਸੀ ਦੇ ਮੁਕਾਬਲੇ ਕਰਵਾਏ ਗਏ। ਖੇਡਾਂ ਦੌਰਾਨ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ। ਅੱਜ ਦੇ ਇਸ ਰਾਸ਼ਟਰੀ ਖੇਡ ਦਿਵਸ ਦੇ ਸਾਰੇ ਮੁਕਾਬਲੇ ਕਨਵੀਨਰ ਪ੍ਰੋ. ਅਮਰਜੀਤ ਕੌਰ ਅਤੇ ਕੋ-ਕਨਵੀਨਰ ਪ੍ਰੋ. ਗੁਰਪ੍ਰੀਤ ਕੌਰ ਜੀ ਦੀ ਦੇਖ ਰੇਖ ਹੇਠ ਕਰਵਾਏ ਗਏ। 

ਪਦਮ ਸ੍ਰੀ ਮਿਲਖਾ ਸਿੰਘ ਹਾਊਸ ਦੇ ਇੰਚਾਰਜ ਪ੍ਰੋ. ਅੰਸ਼ੂਲ ਭਾਟੀਆ ਅਤੇ ਪ੍ਰੋ. ਰਵਿੰਦਰ ਸਿੰਘ, ਮੇਜਰ ਧਿਆਨ ਚੰਦ ਹਾਊਸ ਦੇ ਇੰਚਾਰਜ ਪ੍ਰੋ. ਮੋਹਨੀਸ਼ ਆਰੀਆ ਤੇ ਪ੍ਰੋ ਮੇਘਾ ਗੋਇਲ, ਪੀ. ਵੀ. ਸਿੰਧੂ ਹਾਊਸ ਦੇ ਇੰਚਾਰਜ ਪ੍ਰੋ. ਬਲਜਿੰਦਰ ਸਿੰਘ ਤੇ ਪ੍ਰੋ. ਅਮਰਿੰਦਰ ਕੌਰ, ਮੈਰੀ ਕੌਮ ਹਾਊਸ ਦੇ ਇੰਚਾਰਜ ਪ੍ਰੋ. ਕਿਰਨਪ੍ਰੀਤ ਕੌਰ ਤੇ ਪ੍ਰੋ. ਗੁਰਮੀਤ ਸਿੰਘ ਸਨ। ਇਹਨਾਂ ਮੁਕਾਬਲਿਆਂ ਵਿਚ ਮੇਜਰ ਧਿਆਨ ਚੰਦ ਹਾਊਸ ਨੇ ਓਵਰਆਲ ਪਹਿਲਾ, ਪਦਮ ਸ੍ਰੀ ਮਿਲਖਾ ਸਿੰਘ ਹਾਊਸ ਨੇ ਦੂਜਾ ਤੇ ਪੀ. ਵੀ. ਸਿੰਧੂ ਹਾਊਸ ਨੇ ਤੀਜਾ ਸਥਾਨ ਹਾਸਲ ਕੀਤਾ।

 

Tags: Sports News , National Sports Day , Kamana Gupta , Government College Derabassi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD