Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਥੀ ਅਧਿਆਪਕ ਦੀ ਬਦਲੀ ਕਰਵਾਉਣ ਬਦਲੇ 1.16 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਸਰਕਾਰੀ ਸਕੂਲ ਲੈਕਚਰਾਰ ਗ੍ਰਿਫ਼ਤਾਰ

ਮੁਲਜ਼ਮ ਲੈਕਚਰਾਰ ਨੇ ਬਦਲੀ ਕਰਵਾਉਣ ਲਈ ਮੰਗੇ ਸਨ 2 ਲੱਖ ਰੁਪਏ

Vigilance Bureau, Crime News Punjab, Punjab Police, Police, Crime News, State Vigilance Bureau, Lalru

Web Admin

Web Admin

5 Dariya News

ਲਾਲੜੂ , 29 Aug 2023

Last updated on: Aug 29, 2023, 00:00 IST

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਲੜੂ ਵਿਖੇ ਤਾਇਨਾਤ ਲੈਕਚਰਾਰ ਉਮੇਸ਼ ਕੁਮਾਰ ਮੁੰਜਾਲ ਨੂੰ ਪੀ. ਰੰਜਨ ਵਾਸੀ ਨਾਨਕ ਨਗਰੀ ਅਬੋਹਰ (ਫਾਜ਼ਿਲਕਾ) ਤੋਂ 1.16 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੀ. ਰੰਜਨ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਪਤਨੀ ਪ੍ਰਿਆ ਮਿਗਲਾਨੀ, ਜੋ ਸਰਕਾਰੀ ਅਧਿਆਪਕ ਹੈ, ਫਿਰੋਜ਼ਪੁਰ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਸੂਵਾਲ ਵਿਖੇ ਤਾਇਨਾਤ ਸੀ। 

ਇਹ ਸਕੂਲ ਉਨ੍ਹਾਂ ਦੇ ਘਰ ਤੋਂ ਲਗਭਗ 180 ਕਿਲੋਮੀਟਰ ਦੂਰ ਸੀ। ਉਮੇਸ਼ ਕੁਮਾਰ ਨੇ ਉਸ ਦੀ ਪਤਨੀ ਦੀ ਘਰ ਦੇ ਨੇੜੇ ਬਦਲੀ ਕਰਵਾਉਣ ਲਈ ਉਸ ਨਾਲ ਸੰਪਰਕ ਕੀਤਾ ਸੀ। ਉਹ (ਸ਼ਿਕਾਇਤਕਰਤਾ) 26-10-2021 ਨੂੰ ਉਕਤ ਲੈਕਚਰਾਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਮਿਲਿਆ ਅਤੇ ਮੁਲਜ਼ਮ ਲੈਕਚਰਾਰ ਨੇ ਬਦਲੀ ਕਰਵਾਉਣ ਬਦਲੇ ਉਸ ਕੋਲੋਂ 2 ਲੱਖ ਰੁਪਏ ਰਿਸ਼ਵਤ ਮੰਗੀ ਸੀ। 

ਮੁਲਜ਼ਮ ਲੈਕਚਰਾਰ ਨੇ ਸ਼ਿਕਾਇਤਕਰਤਾ ਤੋਂ ਵੱਖ-ਵੱਖ ਮਿਤੀਆਂ 'ਤੇ ਰਿਸ਼ਵਤ ਵਜੋਂ 1.16 ਲੱਖ ਰੁਪਏ ਲਏ ਅਤੇ ਫਿਰ ਰਿਸ਼ਵਤ ਦੀ ਬਾਕੀ ਰਕਮ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ ਪਰ ਸ਼ਿਕਾਇਤਕਰਤਾ ਵੱਲੋਂ ਰਿਸ਼ਵਤ ਦੀ ਬਾਕੀ ਰਕਮ ਨਾ ਦੇਣ ਕਾਰਨ ਉਸਦੀ ਪਤਨੀ ਦੀ ਬਦਲੀ ਨਾ  ਹੋ ਸਕੀ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਪੰਜਾਬ ਸਿੱਖਿਆ ਵਿਭਾਗ ਨੇ 10-06-2022 ਨੂੰ ਆਨਲਾਈਨ ਬਦਲੀਆਂ ਲਈ ਪੋਰਟਲ ਖੋਲ੍ਹਿਆ ਸੀ ਅਤੇ ਦਰਖਾਸਤ ਦੇ ਆਧਾਰ 'ਤੇ ਪ੍ਰਿਆ ਮਿਗਲਾਨੀ ਦੀ ਬਦਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੀਟੀਵਾਲਾ ਤਹਿਸੀਲ ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੋ ਗਈ ਸੀ ਅਤੇ ਉਸ ਨੇ 16-06-2022 ਨੂੰ ਨਵੇਂ ਤਾਇਨਾਤੀ ਸਥਾਨ ‘ਤੇ ਡਿਊਟੀ ਜੁਆਇਨ ਕਰ ਲਈ। 

ਪਰ ਮੁਲਜ਼ਮ ਲੈਕਚਰਾਰ ਨੇ ਰਿਸ਼ਵਤ ਦੀ ਬਾਕੀ ਰਕਮ ਲਈ ਉਨ੍ਹਾਂ ਨੂੰ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਇਸ ਉੱਤੇ ਉਨ੍ਹਾਂ ਨੇ ਵਿਜੀਲੈਂਸ ਨੂੰ ਸ਼ਿਕਾਇਤ ਕਰ ਦਿੱਤੀ।ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਯੂਨਿਟ ਫਾਜ਼ਿਲਕਾ ਦੀ ਟੀਮ ਨੇ ਅੱਜ ਲੈਕਚਰਾਰ ਉਮੇਸ਼ ਕੁਮਾਰ ਮੁੰਜਾਲ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਮਿਤੀ 29-08-2023 ਨੂੰ ਥਾਣਾ ਵਿਜੀਲੈਂਸ ਬਿਊਰੋ, ਫਿਰੋਜ਼ਪੁਰ ਰੇਂਜ ਵਿਖੇ ਐਫ.ਆਈ.ਆਰ. ਨੰਬਰ 21 ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Lalru

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD