Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਪਰਾਲੀ ਪ੍ਰਬੰਧਨ ਲਈ ਏ ਡੀ ਸੀ ਵੱਲੋਂ ਵੱਖ ਵੱਖ ਮਹਿਕਮਿਆਂ ਨਾਲ ਸਮੀਖਿਆ ਮੀਟਿੰਗ

ਸਰਕਾਰੀ ਤੇ ਅਰਧ ਸਰਕਾਰੀ ਅਦਾਰਿਆਂ, ਚੁਣੇ ਪ੍ਰਤੀਨਿਧਾਂ, ਨੰਬਰਦਾਰਾਂ ਨੂੰ ਵਿਸ਼ੇਸ਼ ਤੌਰ ਤੇ ਜਾਗਰੂਕ ਕੀਤਾ ਜਾਵੇ

Punjab Admin, ADC Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 29 Aug 2023

Last updated on: Aug 29, 2023, 00:00 IST

ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਐੱਸ.ਏ.ਐੱਸ.ਨਗਰ ਮਿਸ ਗੀਤੀਕਾ ਸਿੰਘ ਨੇ ਸਾਲ 2023 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ, ਇਸ ਦੇ ਸੁਚੱਜੇ ਪ੍ਰਬੰਧਨ ਲਈ ਮੁੱਖ ਖੇਤੀਬਾੜੀ ਅਫ਼ਸਰ, ਸਮੂਹ ਉਪ ਮੰਡਲ ਮੈਜਿਸਟਰੇਟ, ਸਹਿਕਾਰਤਾ ਵਿਭਾਗ, ਪ੍ਰਦੂਸ਼ਣ ਰੋਕਥਾਮ ਬੋਰਡ, ਫੂਡ ਤੇ ਸਪਲਾਈ ਵਿਭਾਗ ਅਤੇ  ਉਦਯੋਗ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। 

ਉਨ੍ਹਾਂ ਨੇ ਜਿਲ੍ਹੇ ਦੇ ਉੱਪ ਮੰਡਲ ਮੈਜਿਸਟਰੇਟਸ ਨੂੰ ਕਿਹਾ ਕਿ ਬਲਾਕ ਪੱਧਰ ਤੇ ਕਿਸਾਨ ਸਿਖਲਾਈ ਕੈਂਪ ਅਯੋਜਿਤ ਕੀਤੇ ਜਾਣ ਅਤੇ ਉਹਨਾਂ ਕੈਂਪਾਂ ਵਿੱਚ ਨਿੱਜੀ ਤੌਰ ਤੇ ਹਿਸਾ ਲਿਆ ਜਾਵੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜਿਨ੍ਹਾਂ ਪਿੰਡਾਂ ਵਿੱਚ ਆਲੂ ਦੀ ਕਾਸ਼ਤ ਕੀਤੀ ਜਾਂਦੀ ਹੈ, ਉਨ੍ਹਾਂ ਪਿੰਡਾਂ ਵਿੱਚ ਝੋਨੇ ਦੀ ਅਗੇਤੀ ਕਟਾਈ ਹੁੰਦੀ ਹੈ, ਇਸ ਲਈ ਇਨ੍ਹਾਂ ਪਿੰਡਾਂ ਵਿੱਚ ਪਰਾਲੀ ਦੀਆਂ ਗੰਢਾਂ ਤਿਆਰ ਕਰਨ ਲਈ ਬੇਲਰ ਮਾਲਕਾਂ ਅਤੇ ਸਬੰਧਤ ਇੰਡਸਟਰੀ ਨਾਲ ਤਾਲਮੇਲ ਕਰਕੇ ਪਰਾਲੀ ਦੀਆਂ ਗੰਢਾਂ ਤਿਆਰ ਕਰਵਾਈਆਂ ਜਾਣ। 

ਉਨ੍ਹਾਂ ਨੇ ਸਖ਼ਤ ਹਦਾਇਤ ਕੀਤੀ ਕਿ ਖੇਤੀ ਕਰਦੇ ਸਰਕਾਰੀ ਮੁਲਾਜਮ, ਸਰਪੰਚ, ਪੰਚਾਇਤ ਮੈਂਬਰ, ਨੰਬਰਦਾਰ ਅਤੇ ਸਾਹਿਕਾਰਤਾ ਵਿਭਾਗ ਦੇ ਸਮੂਹ ਸਕੱਤਰ ਅਤੇ ਸੇਲਜਮੈਨ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ ਅਤੇ ਇਸਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣਗੇ। ਜਿਹੜੇ ਪਿੰਡਾਂ ਵਿੱਚ ਪਿਛਲੇ ਸਾਲਾਂ ਦੌਰਾਨ ਪਰਾਲੀ ਨੂੰ ਅੱਗ ਨਹੀਂ ਲਗਾਈ ਗਈ ਉਨ੍ਹਾਂ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਅਤੇ ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਕੀਤੇ ਜਾਣ ਕਿਹਾ ਅਤੇ ਇਹ ਵੀ ਕਿਹਾ ਕਿ ਗ੍ਰਾਮ ਪੰਚਾਇਤਾਂ/ਸਾਹਿਕਾਰੀ ਸਭਾਵਾਂ ਰਾਹੀਂ ਕਿਸਾਨਾਂ ਦੇ ਪ੍ਰਣ ਸਮਾਗਮ ਕਰਵਾ ਕੇ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਜਾਵੇ। 

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ ਵੱਲੋਂ ਸਰਫੇਸ ਸੀਡਰ ਨਾਂ ਦੀ ਮਸ਼ੀਨ ਇਸ ਸਾਲ ਸਬਸਿਡੀ ਤੇ ਕਿਸਾਨਾਂ ਨੂੰ ਮੁਹੱਈਆਂ ਕਰਵਾਈ ਜਾ ਰਹੀ ਹੈ। ਇਹ ਮਸ਼ੀਨ ਘੱਟ ਪਾਵਰ ਵਾਲੇ ਟਰੈਕਟਰ ਨਾਲ ਬੜੀ ਅਸਾਨੀ ਨਾਲ ਚੱਲ ਸਕਦੀ ਹੈ ਅਤੇ 2 ਏਕੜ ਪ੍ਰਤੀ ਘੰਟਾ ਬਿਜਾਈ ਕਰਨ ਨਾਲ 15 ਤੋਂ 16 ਏਕੜ ਪ੍ਰਤੀ ਦਿਨ ਕਣਕ ਦੀ ਬਿਜਾਈ ਕਰਨ ਦੇ ਸਮੱਰਥ ਹੈ।

ਇਸ ਮਸ਼ੀਨ ਦੀ ਖਰੀਦ ਲਈ ਘੱਟ ਅਰਜੀਆਂ ਪ੍ਰਾਪਤ ਹੋਣ ਕਰਕੇ ਮਸ਼ੀਨ ਦੀ ਸਬਸਿਡੀ ਤੇ ਖਰੀਦ ਕਰਨ ਲਈ ਸਰਕਾਰ ਪਾਸੋਂ ਆਨ-ਲਾਈਨ ਅਰਜੀਆਂ ਪ੍ਰਾਪਤ ਕਰਨ ਲਈ ਸਮੇਂ ਵਿੱਚ ਵਾਧਾ ਕੀਤੇ ਜਾਣ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਇਸ ਦੀ ਖਰੀਦ ਲਈ ਅਰਜੀਆਂ ਦੇਣ ਸਬੰਧੀ ਤਾਰੀਖ ਬਾਰੇ ਜਲਦ ਹੀ ਅਖਬਾਰਾਂ ਰਾਹੀਂ ਸੂਚਨਾਂ ਮੁਹੱਈਆਂ ਕਰਨ ਬਾਰੇ ਵੀ ਦੱਸਿਆ।

 

 

Tags: Punjab Admin , ADC Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD