Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਵਧੀਕ ਡਿਪਟੀ ਕਮਿਸ਼ਨਰ ਮਿਸ ਗੀਤਿਕਾ ਸਿੰਘ ਵੱਲੋਂ ਪੇਂਡੂ ਵਿਕਾਸ ਕਾਰਜਾਂ ਦੀ ਸਮੀਖਿਆ

ਵੱਖ ਵੱਖ ਪ੍ਰੋਜੈਕਟਾਂ ਨੂੰ ਜਲਦੀ ਮੁਕੰਮਲ ਕਰਨ ਦੇ ਨਿਰਦੇਸ਼, ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਕਿਹਾ

Punjab Admin, ADC Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ. ਨਗਰ , 30 Aug 2023

Last updated on: Aug 30, 2023, 00:00 IST

ਵਧੀਕ ਡਿਪਟੀ ਕਮਿਸ਼ਨਰ ਮਿਸ ਗੀਤਿਕਾ ਸਿੰਘ ਨੇ ਪੇਂਡੂ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਨੂੰ ਨਿਰਧਾਰਤ ਸਮੇਂ ’ਚ ਬਿਨਾਂ ਦੇਰੀ ਦੇ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੇ ਆਖਿਆ ਕਿ ਕਿਹਾ ਕਿ ਸਰਕਾਰੀ ਪ੍ਰੋਜੈਕਟਾਂ ਦੇ ਚੱਲ ਰਹੇ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਜਿਹਾ ਵਤੀਰਾ ਅਪਣਾਉਣ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। 

ਵਧੀਕ ਡਿਪਟੀ ਕਮਿਸ਼ਨਰ ਨੇ ਖੇਡ ਮੈਦਾਨਾਂ, ਪਖਾਨਿਆਂ, ਛੱਪੜਾਂ ਦੀ ਸਾਫ਼-ਸਫਾਈ, ਪੀਣ ਵਾਲੇ ਪਾਣੀ  ਦੇ ਪ੍ਰੋਜੈਕਟਾਂ, ਨਜ਼ਾਇਜ ਕਬਜ਼ਿਆਂ ਨੂੰ ਛੁਡਵਾਉਣ, ਪਿੰਡ ਦੀ ਦਿੱਖ ਨੂੰ ਸੁਧਾਰਨ ਹਿੱਤ ਕੀਤੇ ਜਾਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਵਧੀਕ ਡਿਪਟੀ ਕਮਿਸ਼ਨਰ ਨੇ ਮਹਾਤਮਾ ਗਾਂਧੀ ਦਿਹਾਤੀ ਰੋਜ਼ਗਾਰ ਗਾਰੰਟੀ ਕਾਨੂੰਨ (ਮਗਨਰੇਗਾ) ਹੇਠ ਮਗਨਰੇਗਾ ਵਰਕਰਾਂ ਤੋਂ ਵੱਧ ਤੋਂ ਵੱਧ ਵੱਖ-ਵੱਖ ਕਾਰਜ ਕਰਵਾਉਣ ਦੇ ਨਿਰਦੇਸ਼ ਦਿੱਤੇ। 

ਉਨ੍ਹਾਂ ਕਿਹਾ ਕਿ ਮਗਨਰੇਗਾ ਦਿਹਾਤੀ ਖੇਤਰਾਂ ਵਿਚ ਨਾ ਕੇਵਲ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਂਦਾ ਹੈ ਸਗੋਂ ਇਸ ਨਾਲ ਦਿਹਾਤੀ ਖੇਤਰਾਂ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਨਾਲ-ਨਾਲ ਲੋਕਾਂ ਦਾ ਆਰਥਿਕ ਪੱਧਰ ਵੀ ਉਚਾ ਹੋ ਰਿਹਾ ਹੈ। ਮਿਸ ਗੀਤਿਕਾ ਸਿੰਘ  ਨੇ ਮਗਨਰੇਗਾ ਤਹਿਤ ਪਿੰਡਾਂ ਵਿਚ ਬੂਟੇ ਲਾਉਣ, ਸਾਂਝਾ ਜਲ ਤਾਲਾਬ ਸਕੀਮ ਤਹਿਤ ਹੋਰ ਤਾਲਾਬ ਬਣਾਉਣ, ਸਕੂਲਾਂ ਵਿਚ ਮੀਂਹ ਦੇ ਪਾਣੀ ਦੀ ਸੰਭਾਲ ਲਈ ਢਾਂਚਾ ਵਿਕਸਤ ਕਰਨ, ਖੇਡ ਮੈਦਾਨ ਬਣਾਉਣ, ਛੱਪੜਾਂ ਨੂੰ ਸਾਫ਼ ਕਰਨ ਤੇ ਗਾਰ ਕੱਢਣ ਲਈ ਮਗਨਰੇਗਾ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਕਿਹਾ। 

ਉਨ੍ਹਾਂ ਨੇ ਪੇਂਡੂ ਵਿਕਾਸ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਖੁਦ ਫੀਲਡ ਵਿਚ ਜਾ ਕੇ ਪ੍ਰੋਜੈਕਟਾਂ ਦੀ ਖੁਦ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਬਾਰੇ ਜਾਗਰੂਕ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਬਿਊਰੋ ਨੂੰ ਪਿੰਡਾਂ ਵਿੱਚ ਜਾ ਕੇ ਕੈਂਪ ਲਾਉਣ ਲਈ ਵੀ ਕਿਹਾ ਤਾਂ ਜੋ ਵੱਧ ਤੋਂ ਵੱਧ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ ਅਤੇ ਇਸ ਸਬੰਧੀ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਨੂੰ ਵੀ ਸੂਚਿਤ ਕਰਨ ਲਈ ਕਿਹਾ। ਏ ਡੀ ਸੀ ਨੇ ਕਿਹਾ ਕਿ ਕੋਈ ਵੀ ਬੱਚਾ ਪੜ੍ਹਾਈ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। 

ਉਨ੍ਹਾਂ ਨੇ ਬੱਚਿਆਂ ਦੇ ਮਾਪਿਆਂ ਨੂੰ ਸਿੱਖਿਆ ਪ੍ਰਤੀ ਜਾਗਰੂਕ ਕਰਨ ਲਈ ਸਵੈ ਸਹਾਇਤਾ ਗਰੁੱਪਾਂ ਦੀ ਮਦਦ ਲੈਣ ਦੀ ਗੱਲ ਆਖੀ। ਰੋਡ ਸੇਫਟੀ ਨਾਲ ਸਬੰਧਿਤ ਅਧਿਕਾਰੀਆਂ ਨੂੰ ਵਧੀਕ ਡਿਪਟੀ ਕਮਿਸ਼ਨਰ ਨੇ ਆਦੇਸ਼ ਦਿੰਦਿਆ ਕਿਹਾ ਕਿ ਜ਼ਿਲ੍ਹੇ ਅੰਦਰ ਸ਼ਨਾਖਤ ਕੀਤੇ ਗਏ ਬਲੈਕ-ਸਪੋਟਾਂ ਨੂੰ ਛੇਤੀ ਤੋਂ ਛੇਤੀ ਠੀਕ ਕੀਤਾ ਜਾਵੇ ਤਾਂ ਜੋ ਕੋਈ ਵੀ ਦੁਰਘਟਨਾ ਨਾ ਵਾਪਰੇ। 

ਉਨ੍ਹਾਂ ਕਿਹਾ ਕਿ  ਹੜ੍ਹਾਂ ਦੌਰਾਨ ਖਰਾਬ ਹੋਈਆਂ ਸੜਕਾਂ ਦੀ ਮੁਰੰਮਤ ਜਲਦੀ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਡਰੇਨਜ਼ ਦੇ ਅਧਿਕਾਰੀਆਂ ਨੂੰ ਡਰੇਨਜ਼ ਦੀ ਸਫਾਈ ਵੱਲ ਵਿਸ਼ੇਸ਼ ਤੌਰ ਤੇ ਧਿਆਨ ਦੇਣ ਲਈ ਕਿਹਾ ਤਾਂ ਜੋ ਪਹਿਲਾਂ ਵਾਂਗ ਹੜ੍ਹਾਂ ਦੀ ਸਥਿਤੀ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਵਿਚਾਰੇ ਗਏ ਕੰਮਾਂ ਨੂੰ ਅਗਲੀ ਮੀਟਿੰਗ ਤੱਕ ਮੁਕੰਮਲ ਕਰਨ ਨੂੰ ਵੀ ਯਕੀਨੀ ਬਣਾਇਆ ਜਾਵੇ।  

ਮਿਸ ਗੀਤਿਕਾ ਸਿੰਘ ਨੇ ਕਿਹਾ ਕਿ ਪਿੰਡਾਂ ਦੀ ਸਾਫ਼-ਸਫਾਈ ਦਾ ਸਬੰਧੀ ਜ਼ਿਲ੍ਹੇ ਦੇ ਬੀ.ਡੀ.ਪੀ.ਓਜ਼ ਖੁਦ ਨਿਰੀਖਣ ਕਰਨ। ਵਧੀਕ ਡਿਪਟੀ ਕਮਿਸ਼ਨਰ ਨੇ ਬੀ.ਡੀ.ਪੀ.ਓਜ਼ ਸਮੇਤ ਸਮੂਹ ਅਧਿਕਾਰੀਆਂ ਨੂੰ ਵਿਕਾਸ ਕੰਮਾਂ ਵਿਚ ਤੇਜ਼ੀ ਲਿਆਉਣ ਅਤੇ ਚੱਲ ਰਹੇ ਕੰਮਾਂ ਲਈ ਨਿਜੀ ਤੌਰ ਤੇ ਦੌਰਾ ਕਰਕੇ ਧਿਆਨ ਦੇਣ ਲਈ ਕਿਹਾ। ਉਨ੍ਹਾਂ ਨੇ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਵਾਸਤੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੰਮਾਂ ਦੀ ਸਮੇਂ-ਸਮੇਂ ਤੇ ਪ੍ਰਗਤੀ ਰਿਪੋਰਟ ਪੇਸ਼ ਕਰਨ ਲਈ ਆਖਿਆ। 

ਇਸ ਮੌਕੇ ਐੱਸ.ਡੀ.ਐੱਮ. ਮੋਹਾਲੀ ਚੰਦਰ ਜੋਤੀ ਸਿੰਘ, ਐੱਸ.ਡੀ.ਐੱਮ. ਡੇਰਾਬਸੀ ਹਿਮਾਂਸ਼ੂ ਗੁਪਤਾ, ਐੱਸ.ਡੀ.ਐੱਮ. ਖਰੜ ਰਵਿੰਦਰ ਸਿੰਘ, ਡੈਵੀ ਗੋਇਲ ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ), ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਰਿੰਦਰ ਪਾਲ ਸਿੰਘ ਚੌਹਾਨ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

 

 

Tags: Punjab Admin , ADC Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD