Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰੀ ਵਿਕਾਸ ਕਾਰਜਾਂ ਸਬੰਧੀ ਸਮੀਖਿਆ

ਦਮਨਜੀਤ ਸਿੰਘ ਮਾਨ ਵੱਲੋਂ ਲੰਬਿਤ ਪਏ ਕੰਮਾਂ ਨੂੰ ਜਲਦੀ ਨਿਪਟਾਉਣ ਦੇ ਆਦੇਸ਼

Punjab Admin, ADC Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ ਨਗਰ , 30 Aug 2023

Last updated on: Aug 30, 2023, 00:00 IST

ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਦਮਨਜੀਤ ਸਿੰਘ ਮਾਨ ਨੇ ਜ਼ਿਲ੍ਹੇ ਦੇ  ਵੱਖ- ਵੱਖ ਥਾਵਾਂ ਤੇ  ਚਲ ਰਹੇ ਸ਼ਹਿਰੀ ਖੇਤਰਾਂ ਵਿੱਚ ਵਿਕਾਸ ਕਾਰਜ ਜਲਦੀ ਮੁਕੰਮਲ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਹਿਰੀ ਵਿਕਾਸ ਕਾਰਜਾਂ ਦੀ ਸਮੀਖਿਆ  ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਚੱਲ ਰਹੇ ਵੱਖ ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਇਨ੍ਹਾਂ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਂਦੇ ਹੋਏ ਮਿੱਥੇ ਸਮੇਂ ਵਿੱਚ ਮੁਕੰਮਲ ਕਰਨ ਲਈ ਕਿਹਾ। 

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਨਗਰ ਕੌਸਲਾਂ ਦੇ ਅਧਿਕਾਰੀਆਂ ਨੂੰ ਆਪਣੇ-ਆਪਣੇ ਖੇਤਰ ਵਿੱਚ ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਵੱਲ ਖ਼ਾਸ ਧਿਆਨ ਦੇਣ ਲਈ ਨਿਰਦੇਸ਼ ਦਿੱਤੇ ਅਤੇ ਉਪ ਮੰਡਲ ਮੈਜਿਸਟ੍ਰੇਟਸ ਨੂੰ ਟਿਊਬਵੈਲ ਲਗਾਉਣ ਸਬੰਧੀ ਲੰਬਿਤ ਪਏ ਕੰਮ ਨਿਜੀ ਤੌਰ ਤੇ ਧਿਆਨ ਦੇ ਕੇ ਜਲਦੀ ਨਿਪਟਾਉਣ ਦੇ ਆਦੇਸ਼ ਦਿੱਤੇ। 

ਇਸ ਤੋਂ ਇਲਾਵਾ ਸ਼ਹਿਰੀ ਖੇਤਰਾਂ ਵਿਚ ਸਾਫ਼ ਸਫਾਈ ਕਰਵਾਉਣ ਲਈ ਵਿਸ਼ੇਸ ਧਿਆਨ ਦੇਣ ਲਈ ਜ਼ੋਰ ਦਿੰਦੇ ਹੋਏ ਸ੍ਰੀ ਮਾਨ ਨੇ ਕਿਹਾ ਕਿ ਇਸ ਕਾਰਜ ਵਿਚ ਰੈਜ਼ੀਡੈਂਟ ਵੈਲਫੇਅਰ ਐਸੋਸ਼ੀਏਸ਼ਨਾਂ ਅਹਿਮ ਭੂਮਿਕਾ ਨਿਭਾਅ ਸਕਦੀਆਂ ਹਨ । ਇਸ ਦੇ ਨਾਲ ਨਾਲ ਉਹਨਾਂ ਨੇ ਸੌਲਿਡ ਵੇਸਟ ਮੈਨੇਜਮੈਂਟ ਦੇ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਦੇ ਨਾਲ ਨਾਲ ਬਲਕ ਵੇਸਟ ਜਨਰੇਟਰਜ਼ ਸਬੰਧੀ ਵੀ ਦਿਸ਼ਾ ਨਿਰਦੇਸ਼ ਦਿੱਤੇ।

ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਲੰਬਿਤ ਪਏ ਕੰਮਾਂ ਨੂੰ ਮਿੱਥੇ ਸਮੇਂ ਵਿਚ ਨਿਪਟਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੰਮ ਕਰਨ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਆ ਰਹੀ ਹੈ ਤਾਂ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹਨਾਂ ਕਾਰਜਾਂ ਦੀ ਗੁਣਵੱਤਾ ਸਬੰਧੀ ਕਿਸੇ ਕਿਸਮ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। 

ਉਹਨਾਂ ਨੇ ਪੰਜਾਬ ਅਰਬਨ ਇਨਵਾਇਰਨਮੈਂਟ ਇੰਪਰੂਵਮੈਂਟ ਪਲਾਨ ਅਧੀਨ ਆਉਂਦੇ ਪ੍ਰੋਜੈਕਟਾਂ ਦੀ ਸਮੀਖਿਆ ਵੀ ਕੀਤੀ ਤੇ ਪ੍ਰੋਜੈਕਟਾਂ ਨੂੰ ਤੈਅ ਸਮੇਂ ਵਿਚ ਮੁਕੰਮਲ ਕਰਨ ਲਈ ਕਿਹਾ ਅਤੇ ਅਲਾਟ ਕੀਤੇ ਗਏ ਕੰਮਾਂ ਨੂੰ ਸ਼ੁਰੂ ਕਰਨ ਦੇ ਨਿਰਦੇਸ਼ ਵੀ ਦਿੱਤੇ।ਸ. ਦਮਨਜੀਤ ਸਿੰਘ ਮਾਨ ਨੇ ਨਗਰ ਨਿਗਮ ਮੋਹਾਲੀ ਅਤੇ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣ ਤੇ ਇਸ ਸਬੰਧੀ ਵੱਧ ਤੋਂ ਵੱਧ ਚੈਕਿੰਗ ਯਕੀਨੀ ਬਣਾ ਕੇ ਕਾਨੂੰਨ ਮੁਤਾਬਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। 

ਉਨ੍ਹਾ ਕਿਹਾ ਕਿ ਜ਼ਿਲ੍ਹੇ ਵਿੱਚ ਵੱਖੋ-ਵੱਖ ਥਾਈਂ ਸੀਵਰੇਜ ਟ੍ਰੀਟਮੈਂਟ ਪਲਾਂਟ (ਐੱਸ.ਟੀ.ਪੀ.) ਲਾਉਣ ਦੀ ਪ੍ਰਕਿਰਿਆ ਜਾਰੀ ਹੈ ਤੇ ਇਨ੍ਹਾਂ ਪ੍ਰੋਜੈਕਟਾਂ ਨੂੰ ਜ਼ਮੀਨੀ ਪੱਧਰ ਉੱਤੇ ਤਿਆਰ ਕਰਵਾਉਣ ਬਾਬਤ ਜੋ ਵੀ ਕਾਰਜ ਲੋੜੀਂਦੇ ਹਨ, ਉਹ ਲਗਾਤਾਰ ਪੂਰੇ ਕੀਤੇ ਜਾ ਰਹੇ ਹਨ। ਤੈਅ ਪ੍ਰੋਜੈਕਟਾਂ ਦੀ ਪੂਰਤੀ ਨਾਲ ਨਾ ਕੇਵਲ ਸੀਵਰੇਜ ਦੇ ਪਾਣੀ ਦਾ ਢੁਕਵਾਂ ਪ੍ਰਬੰਧਨ ਹੋਵੇਗਾ ਸਗੋਂ ਹੜ੍ਹਾਂ ਵਰਗੀ ਸਥਿਤੀ ਨੂੰ ਨਜਿੱਠਣ ਵਿਚ ਮਦਦ ਮਿਲੇਗੀ। ਟ੍ਰੀਟ ਕੀਤਾ ਪਾਣੀ ਵੱਖੋ-ਵੱਖ ਥਾਂ ਸਿੰਜਾਈ ਕਾਰਜਾਂ ਲਈ ਵਰਤਿਆ ਜਾਵੇਗਾ। 

ਉਨ੍ਹਾ ਨੇ ਖੁੱਲ੍ਹੇ ਵਿੱਚ ਸ਼ਰਾਬ ਪੀਕੇ ਗੱਡੀ ਚਲਾਉਣ ਵਾਲੇ ਲੋਕਾਂ ਦੇ ਚਾਲਾਨ ਕੱਟਣ ਲਈ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਤਾਂ ਜੋ ਦੁਰਘਟਨਾਵਾ ਤੋ ਬਚਿਆ ਜਾ ਸਕੇ। ਇਸ ਮੌਕੇ ਮੀਟਿੰਗ, ਐੱਸ.ਡੀ.ਐੱਮ. ਮੋਹਾਲੀ ਚੰਦਰ ਜੋਤੀ ਸਿੰਘ, ਐੱਸ.ਡੀ.ਐੱਮ. ਡੇਰਾਬਸੀ ਹਿਮਾਂਸ਼ੂ ਗੁਪਤਾ, ਐੱਸ.ਡੀ.ਐੱਮ. ਖਰੜ ਰਵਿੰਦਰ ਸਿੰਘ ਸਮੇਤ ਜ਼ਿਲ੍ਹੇ ਵਿਚਲੇ ਸਾਰੇ ਕਾਰਜਸਾਧਕ ਅਫ਼ਸਰ ਤੇ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

 

Tags: Punjab Admin , ADC Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD