Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਿਸ਼ਨ ਇੰਦਰਧਨੁਸ਼ ਅਧੀਨ 5 ਸਾਲ ਤੱਕ ਦੇ ਬੱਚਿਆਂ ਦਾ ਨਿਯਮਿਤ ਟੀਕਾਕਰਨ ਕੀਤਾ ਜਾਏਗਾ ਪੂਰਾ: ਸਿਵਲ ਸਰਜਨ

ਮਿਸ਼ਨ ਅਧੀਨ ਜ਼ਿਲ੍ਹੇ ਵਿੱਚ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ, ਬੱਚਿਆਂ ਦੇ ਮੁਕੰਮਲ ਟੀਕਾਕਰਨ ਵਿਚ ਪਏ ਪਾੜੇ ਨੂੰ ਭਰੇਗਾ ਮਿਸ਼ਨ ਇੰਦਰਧਨੁਸ਼ : ਡਾ ਮੀਨਾਕਸ਼ੀ

Health, Civil Surgeon Ferozpur, Ferozpur

Web Admin

Web Admin

5 Dariya News

ਫਿਰੋਜ਼ਪੁਰ , 30 Aug 2023

Last updated on: Aug 30, 2023, 00:00 IST

ਸਿਹਤ ਵਿਭਾਗ ਵੱਲੋਂ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਮਾਰੂ ਬੀਮਾਰੀਆਂ ਤੋਂ ਬਚਾਉਣ ਲਈ ਰੁਟੀਨ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ। ਰੂਟੀਨ ਟੀਕਾਕਰਨ ਦੋਰਾਨ ਵਾਂਝੇ ਰਹਿ ਗਏ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਨ ਲਈ ਤੀਬਰ ਮਿਸ਼ਨ ਇੰਦਰਧਨੁਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਹ ਪ੍ਰਗਟਾਵਾ ਫਿਰੋਜ਼ਪੁਰ ਦੇ ਪ੍ਰਭਾਰੀ ਸਿਵਲ ਸਰਜਨ ਡਾ. ਮੀਨਾਕਸ਼ੀ ਅਬਰੋਲ ਨੇ ਮੁਹਿੰਮ ਸਬੰਧੀ ਜਾਗਰੂਕਤਾ ਸਮੱਗਰੀ ਰਿਲੀਜ਼ ਕਰਨ ਮੌਕੇ ਕੀਤਾ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ. ਮੀਨਾਕਸ਼ੀ ਨੇ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਇਹ ਹਦਾਇਤ ਕੀਤੀ ਗਈ ਹੈ ਕਿ ਆਪਣੇ-ਆਪਣੇ ਏਰੀਏ ਵਿਚ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਦੀ ਪਛਾਣ ਕਰਕੇ ਲਿਸਟਾਂ ਤਿਆਰ ਕੀਤੀਆਂ ਜਾਣ ਅਤੇ ਉਨ੍ਹਾ ਲਈ ਸੈਸ਼ਨ ਪਲਾਨ ਕਰਕੇ ਐਕਸ਼ਨ ਪਲਾਨ ਤਿਆਰ ਕੀਤਾ ਜਾਵੇ।

ਉਨ੍ਹਾਂ ਦੱਸਿਆ ਕਿ ਇਸ ਮਿਸ਼ਨ ਦਾ ਮਕਸਦ 5 ਸਾਲ ਤੋਂ ਛੋਟੇ ਬੱਚਿਆਂ ਦੇ ਨਿਯਮਿਤ ਟੀਕਾਕਰਨ ਵਿਚ ਪਏ ਪਾੜੇ ਨੂੰ ਭਰ ਕੇ ਮੁਕੰਮਲ ਟੀਕਾਕਰਨ ਕਰਨਾ ਹੈ। ਇਹ ਮੁਹਿੰਮ ਜ਼ਿਲ੍ਹੇ ਅੰਦਰ ਤਿੰਨ ਗੇੜਾਂ ਵਿਚ ਇੱਕ-ਇੱਕ ਹਫ਼ਤਾ ਚੱਲੇਗੀ ਅਤੇ ਇਸ ਮਿਸ਼ਨ ਅਧੀਨ ਬੱਚਿਆਂ ਅਤੇ ਗਰਭਵਤੀ ਮਾਵਾਂ ਦੇ 100 ਪ੍ਰਤੀਸ਼ਤ ਟੀਕਾਕਰਨ ਨੂੰ ਯਕੀਨੀ ਬਨਾਇਆ ਜਾਵੇਗਾ ਤਾਂ ਜ਼ੋ ਗਰਭਵਤੀਆਂ ਅਤੇ ਨਵ ਜਨਮੇ ਬੱਚਿਆਂ ਦੀ ਮੌਤ ਦਰ ਨੂੰ ਘਟਾਇਆ ਜਾ ਸਕੇ। 

ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਤਿੰਨ ਗੇੜਾਂ ਵਿੱਚ ਚਲਾਈ ਜਾਵੇਗੀ ਜਿਸਦਾ ਪਹਿਲਾ ਗੇੜ 11 ਸਤੰਬਰ ਤੋਂ 16 ਸਤੰਬਰ ਤੱਕ, ਦੂਜਾ ਗੇੜ 09 ਅਕਤੂਬਰ ਤੋਂ 14 ਅਕਤੂਬਰ ਤੱਕ ਅਤੇ ਤੀਜਾ ਗੇੜ 20 ਨਵੰਬਰ ਤੋਂ 25 ਨਵੰਬਰ ਤੱਕ ਚਲਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜ ਸਾਲ ਤੱਕ ਦੇ ਜਿਹੜੇ ਬੱਚੇ ਕਿਸੇ ਕਾਰਣ ਟੀਕਾਕਰਣ ਤੋਂ ਵਾਂਝੇ ਰਹਿ ਗਏ ਜਾਂ ਫਿਰ ਅਧੂਰਾ ਟੀਕਾਕਰਨ ਹੋਇਆ ਹੈ, ਉਨ੍ਹਾਂ ਦਾ ਵਿਸ਼ੇਸ਼ ਕੈਂਪਾਂ ਰਾਹੀਂ ਟੀਕਾਕਰਨ ਕੀਤਾ ਜਾਵੇਗਾ। 

ਇਸ ਮੁਹਿੰਮ ਵਿੱਚ ਟੀਕਾਕਰਣ ਤੋਂ ਛੁੱਟ ਗਏ ਏਰੀਏ, ਹਾਈ ਰਿਸਕ ਏਰੀਏ, ਸਲੱਮ ਏਰੀਏ, ਮਾਈਗ੍ਰੇਟਰੀ ਆਬਾਦੀ, ਝੁੱਗੀਆਂ ਝੌਂਪੜੀਆਂ, ਭੱਠੇ, ਪਹੁੰਚ ਤੋਂ ਦੂਰ ਆਬਾਦੀ, ਅਤੇ ਹੋਰ ਮੁਸ਼ਕਿਲ ਏਰੀਏ ਕਵਰ ਕੀਤੇ ਜਾਣਗੇ। ਡਾ. ਮੀਨਾਕਸ਼ੀ ਨੇ ਦੱਸਿਆ ਕਿ ਗਰਭਵਤੀ ਮਾਂਵਾਂ ਨੂੰ ਟੈਟਨਸ ਦੇ ਦੋ ਟੀਕੇ ਅਤੇ ਬੱਚਿਆਂ ਨੂੰ ਪੋਲੀਓ, ਤਪਦਿਕ, ਗਲਘੋਟੂ, ਦਸਤ, ਖਸਰਾ ਅਤੇ ਰੂਬੇਲਾ, ਦਿਮਾਗੀ ਬੁਖਾਰ, ਪੀਲੀਆ, ਕਾਲੀ ਖੰਘ, ਨਿਮੋਨੀਆ ਅਤੇ ਅੰਧਰਾਤੇ ਵਰਗੀਆਂ ਜਾਨਲੇਵਾ ਬਿਮਾਰੀਆਂ ਤੋਂ ਬਚਾਅ ਲਈ ਸੰਪੂਰਨ ਟੀਕਾਕਰਨ ਕਰਵਾਉਣਾ ਜਰੂਰੀ ਹੈ। 

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਮੁਹਿੰਮ ਸੰਪੂਰਣ ਟੀਕਾਕਰਨ ਲਈ ਹੈ ਅਤੇ ਜ਼ਿਲਾ ਨਿਵਾਸੀ ਇਸ ਮੁਹਿੰਮ ਦਾ ਪੂਰਾ ਲਾਭ ਉਠਾਉਣ।ਇਸ ਮੌਕੇ ਜ਼ਿਲ੍ਹਾ ਸਿਹਤ ਅਫਸਰ ਡਾ. ਹਰਕੀਰਤ ਸਿੰਘ,ਅਕਾਊਂਟ ਅਫਸਰ ਹਰਜਸਦੀਪ ਸਿੰਘ ਸਿੱਧੂ, ਸੁਪਰਡੈਂਟ ਪਰਮਵੀਰ ਸਿੰਘ ਮੌਂਗਾ, ਮਾਸ ਮੀਡੀਆ ਅਫਸਰ ਰੰਜੀਵ, ਵਿਕਾਸ ਕਾਲੜਾ, ਹਰੀਸ਼ ਕਟਾਰੀਆ ਅਤੇ ਜੋਤੀ ਮੌਂਗਾ ਵੀ ਹਾਜ਼ਰ ਸਨ।

 

Tags: Health , Civil Surgeon Ferozpur , Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD