Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਵਿਜੀਲੈਂਸ ਵੱਲੋਂ ਕਣਕ ਵਿੱਚ 1.24 ਕਰੋੜ ਰੁਪਏ ਤੋਂ ਵੱਧ ਦਾ ਗਬਨ ਕਰਨ ਦੇ ਦੋਸ਼ ਵਿੱਚ ਪਨਗ੍ਰੇਨ ਦਾ ਇੰਸਪੈਕਟਰ ਗ੍ਰਿਫ਼ਤਾਰ

ਖਡੂਰ ਸਾਹਿਬ ਵਿਖੇ ਪਨਗ੍ਰੇਨ ਗੋਦਾਮ ਦੀ ਅਚਨਚੇਤ ਚੈਕਿੰਗ ਦੌਰਾਨ 989 ਕੁਇੰਟਲ ਕਣਕ ਪਾਈ ਗਈ ਗਾਇਬ

Vigilance Bureau, Crime News Punjab, Punjab Police, Police, Crime News, Tarn Taran Police, Tarn Taran

Web Admin

Web Admin

5 Dariya News

ਤਰਨ ਤਾਰਨ , 30 Aug 2023

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਨਗ੍ਰੇਨ ਦੇ ਇੰਸਪੈਕਟਰ (ਗਰੇਡ-1) ਬਿਕਰਮਜੀਤ ਸਿੰਘ ਨੂੰ ਖਡੂਰ ਸਾਹਿਬ, ਜ਼ਿਲ੍ਹਾ ਤਰਨ ਤਾਰਨ ਵਿਖੇ ਪਨਗ੍ਰੇਨ ਗੋਦਾਮਾਂ ਦੇ ਇੰਚਾਰਜ ਵਜੋਂ ਆਪਣੀ ਤਾਇਨਾਤੀ ਦੌਰਾਨ ਕਣਕ ਵਿੱਚ ਗਬਨ ਕਰਨ ਅਤੇ ਸਰਕਾਰੀ ਖ਼ਜ਼ਾਨੇ ਨੂੰ 1.24 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। 

ਉਕਤ ਇੰਸਪੈਕਟਰ ਹੁਣ ਗੁਰਦਾਸਪੁਰ ਵਿਖੇ ਤਾਇਨਾਤ ਹੈ ਅਤੇ ਉਸ ਨੂੰ ਮੁਅੱਤਲ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਤਰਨ ਤਾਰਨ ਯੂਨਿਟ ਨੇ ਤਕਨੀਕੀ ਟੀਮ ਨਾਲ ਮਿਲ ਕੇ ਖਡੂਰ ਸਾਹਿਬ ਵਿਖੇ ਪਨਗ੍ਰੇਨ ਦੇ ਗੋਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ ਸੀ ਅਤੇ ਗੋਦਾਮਾਂ ਵਿੱਚ ਸਟੋਰ ਕੀਤੇ ਸਟਾਕ ਵਿੱਚੋਂ ਕ੍ਰਮਵਾਰ 2019-2020 ਅਤੇ 2020-2021 ਦੌਰਾਨ 760 ਕੁਇੰਟਲ ਅਤੇ 229 ਕੁਇੰਟਲ ਕਣਕ ਗਾਇਬ ਪਾਈ ਗਈ, ਜਿਸਦੀ ਕੁੱਲ ਮਾਰਕੀਟ ਕੀਮਤ 1,24,93,709 ਰੁਪਏ ਬਣਦੀ ਹੈ।

ਉਨ੍ਹਾਂ ਦੱਸਿਆ ਕਿ ਜਾਂਚ ਉਪਰੰਤ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਇੰਸਪੈਕਟਰ ਬਿਕਰਮਜੀਤ ਸਿੰਘ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਏ), 13 (2) ਅਤੇ ਆਈ.ਪੀ.ਸੀ. ਦੀ ਧਾਰਾ 409 ਤਹਿਤ ਮਿਤੀ 30-08-2023 ਨੂੰ ਐਫ.ਆਈ.ਆਰ. ਨੰ. 30 ਦਰਜ ਕੀਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਇੰਸਪੈਕਟਰ ਦੀਆਂ ਚੱਲ-ਅਚੱਲ ਜਾਇਦਾਦਾਂ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।

 

Tags: Vigilance Bureau , Crime News Punjab , Punjab Police , Police , Crime News , Tarn Taran Police , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD