Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕਿਆ

ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਕੀਤੀ ਅਰਦਾਸ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਬਾਬਾ ਬਕਾਲਾ (ਅੰਮ੍ਰਿਤਸਰ) , 30 Aug 2023

Last updated on: Aug 30, 2023, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਤਰੱਕੀ ਤੇ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਪੂਰੀ ਨਿਮਰਤਾ ਅਤੇ ਸਮਰਪਣ ਨਾਲ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਪਰਮਾਤਮਾ ਤੋਂ ਉਨ੍ਹਾਂ ਨੂੰ ਬਲ ਬਖ਼ਸ਼ਣ ਦੀ ਅਰਦਾਸ ਕੀਤੀ। 

ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਜਾਤ, ਰੰਗ, ਨਸਲ ਅਤੇ ਧਰਮ ਦੇ ਵਖਰੇਵੇਂ ਰਹਿਤ ਸਮਾਜ ਦੀ ਸਿਰਜਣਾ ਲਈ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਨ ਗੁਰੂਆਂ ਵੱਲੋਂ ਸਿਖਾਏ ਗਏ ਰਸਤੇ ਉਤੇ ਚੱਲਦਿਆਂ ਸਮਾਜ ਵਿਚ ਪਿਆਰ, ਭਾਈਚਾਰਕ ਸਾਂਝ ਤੇ ਸਦਭਾਵਨਾ ਦੇ ਸਿਧਾਂਤ ਨੂੰ ਹਰ ਕੀਮਤ 'ਤੇ ਬਰਕਰਾਰ ਰੱਖਿਆ ਜਾਵੇਗਾ ਅਤੇ ਇਹ ਸੂਬਾ ਸਰਕਾਰ ਦੀ ਹਮੇਸ਼ਾ ਪਹਿਲੀ ਤਰਜੀਹ ਰਹੇਗੀ।

ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਦੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪਣ ਲਈ ਪਰਮਾਤਮਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਇਨ੍ਹਾਂ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਨਾ ਹਮੇਸ਼ਾ ਹੀ ਵਿਲੱਖਣ ਅਨੁਭਵ ਹੁੰਦਾ ਹੈ, ਜੋ ਦੁਨੀਆ ਭਰ ਦੇ ਲੱਖਾਂ ਲੋਕਾਂ ਲਈ ਪ੍ਰੇਰਨਾ ਅਤੇ ਸਕਾਰਾਤਮਕਤਾ ਦੇ ਸੋਮੇ ਹਨ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਰਮਾਤਮਾ ਦੀ ਮਿਹਰ ਸਦਕਾ ਉਨ੍ਹਾਂ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰ੍ਹਾ ਉਤਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਅਤੇ ਸਰਕਾਰ ਵੱਲੋਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਲਾਗੂ ਕਰਨ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ। ਰਕਸ਼ਾ ਬੰਧਨ (ਰੱਖੜੀ) ਤੇ ਰੱਖੜ ਪੁੰਨਿਆ ਦੇ ਸ਼ੁਭ ਮੌਕੇ 'ਤੇ ਦੁਨੀਆ ਭਰ ਦੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਤਿਉਹਾਰ ਭੈਣ-ਭਰਾ ਦੇ ਪਿਆਰ, ਦੇਖਭਾਲ ਅਤੇ ਸੁਰੱਖਿਆ ਦੇ ਮਜ਼ਬੂਤ ਬੰਧਨ ਨੂੰ ਦਰਸਾਉਂਦਾ ਹੈ। 

ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਪਿਆਰ, ਸ਼ਾਂਤੀ ਅਤੇ ਸਦਭਾਵਨਾ ਦੀਆਂ ਰਵਾਇਤੀ ਸਮਾਜਿਕ ਕਦਰਾਂ-ਕੀਮਤਾਂ ਨੂੰ ਮੁੜ ਦ੍ਰਿੜ੍ਹ ਕਰਨ ਦਾ ਮੌਕਾ ਹੈ, ਜੋ ਸਾਨੂੰ ਬਿਹਤਰ ਇਨਸਾਨ ਬਣਾਉਂਦੀਆਂ ਹਨ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਰੱਖੜੀ ਦਾ ਤਿਉਹਾਰ ਪੂਰੇ ਧੂਮ-ਧਾਮ ਨਾਲ ਮਨਾਉਣ ਦਾ ਸੱਦਾ ਦਿੰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਹ ਤਿਉਹਾਰ ਸਮਾਜ ਵਿੱਚ ਸ਼ਾਂਤੀ, ਪਿਆਰ ਅਤੇ ਸਦਭਾਵਨਾ ਲੈ ਕੇ ਆਵੇ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD