Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਜਨ ਸੁਣਵਾਈ ਕੈਂਪ ਲਗਾ ਪਿੰਡ ਗੱਗੋ, ਮੁੰਡੀਆ ਤੇ ਡਹਿਰ ਦੇ ਲੋਕਾਂ ਦੀ ਸਮੱਸਿਆਵਾਂ ਦਾ ਕੀਤਾ ਨਿਪਟਾਰਾ

Punjab Admin, Shri Chamkaur Sahib

Web Admin

Web Admin

5 Dariya News

ਸ਼੍ਰੀ ਚਮਕੌਰ ਸਾਹਿਬ , 31 Aug 2023

Last updated on: Aug 31, 2023, 00:00 IST

ਪੰਜਾਬ ਸਰਕਾਰ ਦੇ ਆਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਵਿੱਚ ਜ਼ਿਲ੍ਹੇ ਅੰਦਰ ਲਗਾਤਾਰ ‘ਜਨ ਸੁਣਵਾਈ ਕੈਂਪਾਂ’ ਦਾ ਆਯੋਜਨ ਕਰਕੇ ਲੋਕਾਂ ਦੀਆਂ ਸਮਸਿਆਵਾਂ ਨੂੰ ਉਨ੍ਹਾਂ ਦੀਆਂ ਬਰੂਹਾਂ ਤੇ ਜਾ ਕੇ ਹੱਲ ਕੀਤਾ ਜਾ ਰਿਹਾ ਹੈ ਲੋਕਾਂ ਨੂੰ ਇਸ ਮੌਕੇ ਦਾ ਵੱਧ ਤੋਂ ਵੱਧ ਫਾਇਦਾ ਲੈਣਾ ਚਾਹੀਦਾ ਹੈ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਬ ਡਵੀਜ਼ਨਲ ਮੈਜਿਸਟ੍ਰੇਟ ਸ਼੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ ਸਿੱਧੂ ਨੇ ਪਿੰਡ ਗੱਗੋ ਵਿਖੇ ਜਨ ਸੁਣਵਾਈ ਕੈਂਪ ਦੌਰਾਨ ਕੀਤਾ। ਇਸ ਕੈਂਪ ਵਿਚ ਉਨ੍ਹਾਂ ਪਿੰਡ ਗੱਗੋ, ਮੁੰਡੀਆ ਤੇ ਡਹਿਰ ਦੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਚਲ ਰਹੇ ਕਾਰਜਾਂ ਦੀ ਸਮੀਖਿਆ ਵੀ ਕੀਤੀ।

ਇਸ ਕੈਂਪ ਦੌਰਾਨ ਪਿੰਡ ਮੁੰਡੀਆ ਦੇ ਸਰਪੰਚ ਸੋਮ ਸਿੰਘ, ਪਿੰਡ ਗੱਗੋ ਦੇ ਸਰਪੰਚ ਸੰਦੀਪ ਕੌਰ ਅਤੇ ਪਿੰਡ ਡਹਿਰ ਦੀ ਸਰਪੰਚ ਪਰਮਿੰਦਰ ਕੌਰ ਨੇ ਆਪਣੇ-ਆਪਣੇ ਪਿੰਡ ਦੀਆਂ ਮੁੱਖ ਸਮੱਸਿਆਵਾਂ ਉਤੇ ਚਾਨਣਾ ਪਾਇਆ ਜਿਸ ਵਿਚ ਸੜਕਾਂ ਦੀ ਸਮਸਿਆ, ਪਿੰਡ ਵਿੱਚ ਪਾਣੀ ਦੇ ਨਿਕਾਸ, ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਹੋਰ ਬੁਨਿਆਦੀ ਢਾਂਚੇ ਵਿਚ ਸੁਧਾਰ ਦੀ ਮੰਗ ਕੀਤੀ ਜਿਸ ਤੇ ਸੁਣਵਾਈ ਕਰਦਿਆਂ ਐੱਸ.ਡੀ.ਐਮ ਨੇ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ।

ਐਸ.ਡੀ.ਐਮ ਸ਼੍ਰੀ ਚਮਕੌਰ ਸਾਹਿਬ ਨੇ ਦੱਸਿਆ ਕਿ ਜਨ ਸੁਣਵਾਈ ਕੈਂਪ ਦੌਰਾਨ ਇਨ੍ਹਾਂ ਪਿੰਡਾਂ ਦੇ ਲੋਕਾਂ ਨੇ ਸ਼ਿਰਕਤ ਕਰਦਿਆਂ ਆਪਣੀਆਂ ਪ੍ਰੇਸ਼ਾਨੀਆਂ ਦੱਸੀਆਂ, ਜਿੰਨ੍ਹਾਂ ਵਿਚੋਂ ਬਹੁਤੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਗਿਆ ਅਤੇ ਬਾਕੀ ਰਹਿੰਦੀਆਂ ਦਰਖ਼ਾਸਤਾਂ ਮੌਕੇ ’ਤੇ ਹਾਜ਼ਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਹਦਾਇਤਾਂ ਕੀਤੀਆਂ ਗਈਆਂ ਹਨ।

ਇਸ ਮੌਕੇ ਵੱਖ-ਵੱਖ ਵਿਭਾਗਾਂ ਜਿਵੇਂ ਰੋਜ਼ਗਾਰ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ, ਜ਼ਿਲ੍ਹਾ ਉਦਯੋਗ ਕੇਂਦਰ, ਜਲ ਸਪਲਾਈ ਵਿਭਾਗ,ਪੰਜਾਬ ਰਾਜ ਦਿਹਾਤੀ ਅਜੀਵਿਕਾ ਮਿਸ਼ਨ, ਖੇਤੀਬਾੜੀ ਵਿਭਾਗ ਅਤੇ ਹੋਰਨਾਂ ਵਿਭਾਗਾਂ ਵੱਲੋਂ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਬਾਰੇ ਜਾਗਰੂਕ ਵੀ ਕੀਤਾ ਗਿਆ। ਇਸ ਮੌਕੇ ਨਾਇਬ ਤਹਿਸੀਲਦਾਰ ਸ ਦਲਵਿੰਦਰ ਸਿੰਘ, ਸ਼੍ਰੀ ਚਮਕੌਰ ਸਾਹਿਬ ਐਸ.ਐਮ.ਓ ਸ਼੍ਰੀ ਚਮਕੌਰ ਸਾਹਿਬ ਡਾ. ਰਾਜੀਵ ਟੰਡਨ ਅਤੇ ਹੋਰ ਵੱਖ-ਵੱਖ ਵਿਭਾਗਾਂ ਤੋਂ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

Tags: Punjab Admin , Shri Chamkaur Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD