Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਿਸਾਨਾਂ ਨੂੰ ਫਸਲੀ ਚੱਕਰ ਤੋਂ ਵੈਲਿਊ ਅਡੀਸ਼ਨ ਲਈ ਬਣਾਏ ਜਾਣਗੇ 6 ਐਫ.ਪੀ.ਓ.- ਡਿਪਟੀ ਕਮਿਸ਼ਨਰ ਵਿਨੀਤ ਕੁਮਾਰ

DC Faridkot, Vinit Kumar, Deputy Commissioner Faridkot, Faridkot

Web Admin

Web Admin

5 Dariya News

ਫਰੀਦਕੋਟ , 31 Aug 2023

Last updated on: Aug 31, 2023, 00:00 IST

ਜਿਲ੍ਹਾ ਫਰੀਦਕੋਟ ਵਿੱਚੋਂ ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ਤੋਂ ਇਲਾਵਾ ਫੂਡ ਪ੍ਰੋਸੈਸਿੰਗ ਅਤੇ ਆਮਦਨ ਦੇ ਸੋਰਸ ਵਧਾਉਣ ਲਈ ਅਤੇ ਸਰਕਾਰੀ ਸਕੀਮਾਂ ਦਾ ਲਾਭ ਲੈਂਦੇ ਹੋਏ ਕਿਸਾਨਾਂ ਨੂੰ ਐਗਰੋ ਇੰਡਸਟਰੀਜ ਦਾ ਹਿੱਸਾ ਬਣਾਉਣ ਵਿੱਚ ਸਪੀਕਰ ਵਿਧਾਨ ਸਭਾ ਸ੍ਰੀ ਕੁਲਤਾਰ ਸਿੰਘ ਸੰਧਵਾਂ ਵੱਲੋਂ ਮੀਟਿੰਗ ਕੀਤੀ ਗਈ ਸੀ। 

ਮੀਟਿੰਗ ਵਿੱਚ ਲਏ ਗਏ ਫੈਸਲੇ ਦੀ ਸਮੀਖਿਆ ਲੈਣ ਲਈ ਅਤੇ ਇਸ ਨੂੰ ਅਮਲੀ ਰੂਪ ਦੇਣ ਹਿੱਤ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਆਈ.ਏ.ਐਸ. ਵੱਲੋਂ ਸਮੂਹ ਸਬੰਧਤ ਵਿਭਾਗ ਚੀਫ ਐਗਰੀਕਲਚਰ ਅਫਸਰ ਫਰੀਦਕੋਟ, ਪ੍ਰੋਜੈਕਟ ਡਾਇਰੈਕਟਰ ਆਤਮਾ, ਜਿਲ੍ਹਾ ਇੰਚਾਰਜ ਕ੍ਰਿਸ਼ੀ ਵਿਗਿਆਨ ਕੇਂਦਰ, ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਫਰੀਦਕੋਟ, ਡਿਪਟੀ ਡਾਇਰੈਕਟਰ ਬਾਗਬਾਨੀ ਵਿਭਾਗ, ਸਹਾਇਕ ਕਮਿਸ਼ਨਰ ਫੂਡ ਸੇਫਟੀ ਅਫਸਰ ਫਰੀਦਕੋਟ, ਕੇ.ਐਮ.ਜੀ.ਪੀ ਦਫਤਰ, ਐਨ.ਆਰ.ਐਚ.ਐਮ. ਫਰੀਦਕੋਟ ਦੇ ਅਤੇ ਕਿਸਾਨ ਜੱਥੇਬੰਦੀਆਂ ਨਾਲ ਅਸ਼ੋਕ ਚੱਕਰ ਹਾਲ ਡੀ.ਸੀ. ਕੰਪਲੈਕਸ ਫਰੀਦਕੋਟ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ ।

ਮੀਟਿੰਗ ਦੌਰਾਨ ਕਿ ਨਾਬਾਰਡ ਵੱਲੋਂ ਆਏ ਅਧਿਕਾਰੀ ਸ਼੍ਰੀ ਅਸ਼ਵਨੀ ਕੁਮਾਰ ਨੇ ਦੱਸਿਆ  ਕਿ 1000 ਐਫ.ਪੀ.ਓ. ਸਕੀਮ ਅਧੀਨ ਹਰੇਕ ਐਫ.ਪੀ.ਓ. ਨੂੰ ਕੈਪਸਿਟੀ ਬਿਲਡਿੰਗ ਲਈ 18.00 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾ ਸਕਦੀ ਹੈ। ਜਿਸ ਸਬੰਧੀ ਫੈਸਲਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਵੱਲੋਂ ਆਦੇਸ਼ ਦਿੱਤੇ ਗਏ ਕਿ ਲਾਈਨ ਵਿਭਾਗ ਜਿਵੇਂ ਕਿ ਡਿਪਟੀ ਡਾਇਰੈਕਟਰ ਆਤਮਾ, ਮੱਛੀ ਪਾਲਣ ਦਫਤਰ, ਐਨ.ਆਰ.ਐਲ.ਐਮ. ਪਸ਼ੂ ਪਾਲਣ ਵਿਭਾਗ, ਡੇਅਰੀ ਵਿਭਾਗ, ਐਗਰੀਕਲਚਰ ਵਿਭਾਗ ਨੂੰ ਇੱਕ ਇੱਕ ਐਫ.ਪੀ.ਓ. ਬਣਾਉਣ ਦੀ ਜਿੰਮੇਵਾਰੀ ਦਿੱਤੀ ਜਾਵੇ ਅਤੇ ਇਸ ਦੇ ਨਾਲ ਵਿਸ਼ੇਸ਼ ਤੌਰ ਤੇ ਐਨ.ਆਰ.ਐਚ.ਐਮ. ਨਾਲ ਚਰਚਾ ਕਰਕੇ 800 ਵਿੱਚੋਂ 53 ਗਰੁੱਪ ਬਣਾਏ ਜਾਣਗੇ। 

ਇਸ ਸਬੰਧੀ ਉਨ੍ਹਾਂ ਵੱਲੋਂ ਡੀ.ਡੀ.ਐਫ. ਨੂੰ ਵਿਸ਼ੇਸ਼ ਤੌਰ ਤੇ ਕੋਆਰਡੀਨੇਟ ਕਰਨ ਲਈ ਸੈਕਟਰੀਏਟ ਵਜੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ। ਉਕਤ ਤੋਂ ਇਲਾਵਾ ਨਾਬਾਰਡ ਵੱਲੋਂ ਈ-ਮਾਰਕਿਟ ਬਣਾਉਣ ਲਈ 2.00 ਲੱਖ ਪ੍ਰਤੀ ਐਸ.ਐਚ.ਜੀ. ਕੀਤੀ ਗਈ।

ਇਸ ਦੀ ਵੱਧ ਤੋਂ ਵੱਧ ਪ੍ਰੋਪੋਸਲ ਲਿਆਂਦੀ ਜਾਣ। ਜਿਸ ਸਬੰਧੀ ਜਨਰਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ ਫਰੀਦਕੋਟ ਨੇ ਦੱਸਿਆ ਕਿ ਜੋ ਸਰਕਾਰੀ ਸੰਸਥਾਵਾਂ ਨੂੰ ਇੰਕੁਬੇਸ਼ਨ ਸੈਂਟਰ ਲਾਉਣਾ ਚਾਹੁੰਦੀਆਂ ਹਨ ਤਾਂ ਵਿਭਾਗ ਵੱਲੋਂ 1 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਜਾਂਦੀ ਹੈ। ਡਿਪਟੀ ਕਮਿਸ਼ਨਰ ਵੱਲੋਂ ਡਿਪਟੀ ਡਾਇਰਕੈਟਰ ਆਤਮਾ ਨੂੰ ਪ੍ਰੋਪੋਸਲ ਤਿਆਰ ਕਰਨ ਲਈ ਹੁਕਮ ਦਿੱਤੇ ਅਤੇ ਕਿਸਾਨ ਜੱਥੇਬੰਦੀਆਂ ਨੂੰ ਆਪਣੇ ਆਪ ਨੂੰ ਆਰਗੇਨਾਈਸਡ ਕਰਨ ਲਈ ਪ੍ਰੇਰਿਤ ਕੀਤਾ।

 

Tags: DC Faridkot , Vinit Kumar , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD