Saturday, 18 May 2024

 

 

ਖ਼ਾਸ ਖਬਰਾਂ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ

 

ਪੁਰਾਣੇ ਹਸਪਤਾਲ ਗਹੂੰਣ ਰੋਡ ਬਲਾਚੌਰ ‘ਤੇ ਜਲਦ ਬਣੇਗਾ ਮਹੱਲਾ ਕਲੀਨਿਕ : ਸੰਤੋਸ਼ ਕਟਾਰੀਆ

Santosh Kataria, Blachaur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬਲਾਚੌਰ , 31 Aug 2023

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ ਤਹਿਤ ਲੋੜ ਅਨੁਸਾਰ ਪਿੰਡ ਤੇ ਸ਼ਹਿਰ ਵਿੱਚ ਮਹੁੱਲਾ ਕਲੀਨਿਕ ਬਣਾਏ ਜਾ ਰਹੇ ਹਨ। ਉਸੇ ਲੜੀ ਤਹਿਤ ਬਲਾਚੌਰ ਸ਼ਹਿਰ ਵਾਸੀਆਂ ਦੀ ਪੁਰਜੋਰ ਮੰਗ ‘ਤੇ ਪੁਰਾਣੇ ਹਸਪਤਾਲ ਗਹੂੰਣ ਰੋਡ ਬਲਾਚੌਰ ਵਿਖੇ ਮੁਹੱਲਾ ਕਲੀਨਿਕ ਦੀ ਇਮਾਰਤ ਦਾ ਕੰਮ ਸਤੰਬਰ ਮਹੀਨੇ ਸ਼ੁਰੂ ਕਰ ਦਿੱਤਾ ਜਾਵੇਗਾ ਅਤੇ ਅਕਤੂਬਰ ਮਹੀਨੇ ਤੱਕ ਇਸ ਦੇ ਚਾਲੂ ਕਰਨ ਦੀ ਯੋਜਨਾ ਬਣਾਈ ਗਈ ਹੈ।

ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਬਲਾਚੌਰ ਬੀਬੀ ਸੰਤੋਸ਼ ਕਟਾਰੀਆ ਨੇ ਪੁਰਾਣੇ ਹਸਪਤਾਲ ਗਹੂੰਣ ਰੋਡ ਬਲਾਚੌਰ ਵਿਖੇ ਹਸਪਤਾਲ ਦੀ ਇਮਾਰਤ ਦਾ ਨਿਰੀਖਣ ਕਰਨ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਪਹਿਲਾਂ ਜੋ ਸਿਆਣੇ ਵਿਖੇ ਹਸਪਤਾਲ ਹੈ, ਉਹ ਸ਼ਹਿਰ ਤੋਂ 2 ਤੋਂ 3 ਕਿਲੋਮੀਟਰ ਦੂਰ ਹੈ ਸ਼ਹਿਰ ਵਾਸੀਆਂ ਨੂੰ ਉੱਥੇ ਇਲਾਜ ਕਰਵਾਉਣ ਜਾਣ ਲਈ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। 

ਇਸ ਕਰਕੇ ਮੁੱਖ ਮੰਤਰੀ ਦੇ ਧਿਆਨ ਵਿੱਚ ਇਸ ਸਮੱਸਿਆ ਨੂੰ ਲਿਆਉਣ ਉਪਰੰਤ ਇਸ ਮਹੁੱਲਾ ਕਲੀਨਿਕ ਵਾਸਤੇ 25 ਲੱਖ ਰੁਪਏ ਦੀ ਗਰਾਂਟ ਜਾਰੀ ਕਰ ਦਿੱਤੀ ਗਈ ਹੈ। ਇਸ ਮੌਕੇ ਸੀਨੀਅਰ ਨੇਤਾ ਅਸ਼ੋਕ ਕਟਾਰੀਆ ਨੇ ਕਿਹਾ ਕਿ ਵਿਧਾਇਕ ਸੰਤੋਸ਼ ਕਟਾਰੀਆ ਹਰ ਸਮੇਂ ਹਲਕੇ ਦੇ ਵਿਕਾਸ ਬਾਰੇ ਸੋਚਦੇ ਹਨ, ਤਾਂ ਜੋ ਹਲਕਾ ਵਾਸੀਆਂ ਨੂੰ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਸ ਮਹੱਲਾ ਕਲੀਨਿਕ ਵਿੱਚ ਸਾਰੇ ਟੈਸਟ ਤੇ ਇਲਾਜ ਮੁਫਤ ਹੋਣਗੇ।

ਇਸ ਦੌਰਾਨ ਚੰਦਰ ਮੋਹਨ ਜੇਡੀ ਹਲਕਾ ਬਲਾਚੌਰ ਤੇ ਜਿਲ੍ਹਾ ਮੀਡੀਆ ਇੰਚਾਰਜ ਨੇ ਵੀ ਵਿਧਾਇਕ ਦੇ ਇਸ ਕੰਮ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਲੰਬੇ ਸਮੇਂ ਤੋਂ ਆਮ ਆਦਮੀ ਕਲੀਨਿਕ ਖੋਲ੍ਹਣ ਸਬੰਧੀ ਸ਼ਹਿਰ ਵਾਸੀਆਂ ਦੀ ਮੰਗ ਸੀ।  ਬਲਾਚੌਰ ਦਾ ਸਿਵਲ ਹਸਪਤਾਲ ਸ਼ਹਿਰ ਤੋਂ ਬਾਹਰ ਹੋਣ ਕਰਕੇ ਮਰੀਜ਼ਾਂ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਕਰਵਾਉਣਾ ਪੈਂਦਾ ਸੀ ਜੋ ਕਿ ਬਹੁਤ ਮਹਿੰਗਾ ਹੋਣ ਕਰਕੇ ਲੋਕਾਂ ਦੀ ਪਹੁੰਚ ਤੋਂ ਬਾਹਰ ਸੀ ਅਤੇ ਬੀਬੀ ਸੰਤੋਸ਼ ਕਟਾਰੀਆ ਦੇ ਯਤਨਾਂ ਸਦਕਾ ਲੋਕਾਂ ਨੂੰ ਇਹ ਤੌਹਫਾ ਮਿਲਣ ਜਾ ਰਿਹਾ ਹੈ।

 

Tags: Santosh Kataria , Blachaur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD