Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਵਿਜੀਲੈਂਸ ਵੱਲੋਂ 5 ਲੱਖ ਰੁਪਏ ਰਿਸ਼ਵਤ ਲੈਂਦੇ ਮਾਈਨਿੰਗ ਵਿਭਾਗ ਦਾ ਐਕਸੀਅਨ ਅਤੇ ਐਸ.ਡੀ.ਓ. ਕਾਬੂ

ਮੁਲਜ਼ਮ ਅਧਿਕਾਰੀਆਂ ਨੇ ਰਾਇਲਟੀ ਟਰਾਂਸਫਰ ਕਰਨ ਬਦਲੇ ਮੰਗੇ ਸਨ 12 ਲੱਖ ਰੁਪਏ

Vigilance Bureau, Crime News Punjab, Punjab Police, Police, Crime News, Hoshiarpur Police, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 31 Aug 2023

Last updated on: Aug 31, 2023, 00:00 IST

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਈਨਿੰਗ ਵਿਭਾਗ ਦੇ ਇੱਕ ਕਾਰਜਕਾਰੀ ਇੰਜਨੀਅਰ (ਐਕਸੀਅਨ) ਅਤੇ ਇੱਕ ਉਪ ਮੰਡਲ ਅਫ਼ਸਰ (ਐਸ.ਡੀ.ਓ.) ਨੂੰ 5 ਲੱਖ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹੁਸ਼ਿਆਰਪੁਰ ਵਿਖੇ ਤਾਇਨਾਤ ਐਕਸੀਅਨ ਸਰਤਾਜ ਸਿੰਘ ਰੰਧਾਵਾ ਅਤੇ ਦਸੂਹਾ ਦੇ ਐਸ.ਡੀ.ਓ. ਹਰਜਿੰਦਰ ਸਿੰਘ ਵਜੋਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜਗਰਾਉਂ ਤਹਿਸੀਲ ਦੇ ਪਿੰਡ ਢੋਲਣ ਵਾਸੀ ਜਸਪ੍ਰੀਤ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹ ਰੀਗਲ ਇੰਟਰਪ੍ਰਾਈਜਿਜ਼ ਕੰਪਨੀ ਵਿੱਚ ਸਾਈਟ ਕੰਟਰੋਲਰ ਵਜੋਂ ਕੰਮ ਕਰਦਾ ਹੈ। ਕੰਪਨੀ ਨੂੰ ਮੁਕੇਰੀਆਂ-ਤਲਵਾੜਾ ਰੇਲਵੇ ਲਾਈਨ 'ਤੇ ਮਿੱਟੀ ਪਾਉਣ ਦਾ ਠੇਕਾ ਮਿਲਿਆ ਸੀ ਅਤੇ ਕੰਪਨੀ ਨੇ ਦਸੂਹਾ ਤਹਿਸੀਲ ਦੇ ਪਿੰਡ ਘਗਵਾਲ ਤੋਂ ਮਿੱਟੀ ਚੁੱਕਣ ਲਈ ਸਬੰਧਤ ਵਿਭਾਗ ਕੋਲ ਸਰਕਾਰ ਵੱਲੋਂ ਨਿਰਧਾਰਤ ਫੀਸ 41,10,117 ਰੁਪਏ ਵੀ ਜਮ੍ਹਾਂ ਕਰਵਾ ਦਿੱਤੀ ਸੀ। 

ਇਸ ਉਪਰੰਤ ਉਨ੍ਹਾਂ ਦੇ ਧਿਆਨ ਵਿੱਚ ਆਇਆ ਕਿ ਜਿਸ ਜ਼ਮੀਨ ਲਈ ਉਨ੍ਹਾਂ ਨੇ ਫੀਸ ਅਦਾ ਕੀਤੀ ਗਈ ਹੈ, ਉਹ ਜ਼ਮੀਨ ਜੰਗਲਾਤ ਵਿਭਾਗ ਦੀ ਧਾਰਾ 4 ਅਤੇ 5 ਅਧੀਨ ਆਉਂਦੀ ਹੈ। ਕੰਪਨੀ ਨੇ ਮਾਰਚ 2023 ਵਿੱਚ ਰਾਇਲਟੀ ਤਬਦੀਲ ਕਰਨ ਲਈ ਅਰਜ਼ੀ ਦਿੱਤੀ ਸੀ। ਸ਼ਿਕਾਇਤਕਰਤਾ ਆਪਣੇ ਸੀਨੀਅਰ ਜਤਿੰਦਰ ਸਿੰਘ ਨੂੰ ਨਾਲ ਲੈ ਕੇ 20 ਜੁਲਾਈ ਨੂੰ ਉਕਤ ਐਕਸੀਅਨ ਤੇ ਐਸ.ਡੀ.ਓ ਨੂੰ ਦਫ਼ਤਰ ਵਿੱਚ ਮਿਲੇ। 

ਐਕਸੀਅਨ ਸਰਤਾਜ ਰੰਧਾਵਾ ਨੇ ਕਿਹਾ ਕਿ ਰਾਇਲਟੀ ਟਰਾਂਸਫਰ ਨਹੀਂ ਕੀਤੀ ਜਾ ਸਕਦੀ ਪਰ ਵਾਰ-ਵਾਰ ਬੇਨਤੀ ਕਰਨ ਉੱਤੇ ਐਕਸੀਅਨ ਨੇ ਕਿਹਾ ਕਿ ਇਸ ਸਬੰਧੀ ਐਸ.ਡੀ.ਓ. ਹਰਜਿੰਦਰ ਸਿੰਘ ਉਨ੍ਹਾਂ ਨਾਲ ਗੱਲ ਕਰੇਗਾ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਕੁਝ ਦਿਨਾਂ ਉਪਰੰਤ ਮੁਲਜ਼ਮ ਐਸ.ਡੀ.ਓ. ਨੇ ਜਤਿੰਦਰ ਸਿੰਘ ਨੂੰ ਦਸੂਹਾ ਸਥਿਤ ਆਪਣੇ ਦਫ਼ਤਰ ਬੁਲਾਇਆ ਅਤੇ ਦੱਸਿਆ ਕਿ ਐਕਸੀਅਨ ਸਰਤਾਜ ਰੰਧਾਵਾ ਨੇ ਰਾਇਲਟੀ ਟਰਾਂਸਫਰ ਕਰਨ ਬਦਲੇ 12 ਲੱਖ ਰੁਪਏ ਰਿਸ਼ਵਤ ਮੰਗੀ ਹੈ। 

ਬਾਅਦ ਵਿੱਚ ਮੁਲਜ਼ਮ ਐਸ.ਡੀ.ਓ. 8 ਲੱਖ ਰੁਪਏ ਵਿੱਚ ਰਾਜ਼ੀ ਹੋ ਗਿਆ। ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਯੂਨਿਟ, ਹੁਸ਼ਿਆਰਪੁਰ ਦੀ ਟੀਮ ਨੇ ਟਰੈਪ ਲਗਾ ਕੇ ਦੋਵਾਂ ਮੁਲਜ਼ਮਾਂ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5 ਲੱਖ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਐਕਸੀਅਨ ਸਰਤਾਜ ਰੰਧਾਵਾ ਅਤੇ ਐਸ.ਡੀ.ਓ. ਹਰਜਿੰਦਰ ਸਿੰਘ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਤੇ ਆਈ.ਪੀ.ਸੀ ਦੀ ਧਾਰਾ 34 ਅਧੀਨ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਮਿਤੀ 31-08-2023 ਨੂੰ ਐਫ.ਆਈ.ਆਰ ਨੰ. 22 ਤਹਿਤ ਦਰਜ ਕੀਤੀ ਗਈ ਹੈ। ਦੋਵਾਂ ਮੁਲਜ਼ਮਾਂ ਨੂੰ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Hoshiarpur Police , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD