Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਪੰਜਾਬ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ਹੈਲੀਕਾਪਟਰ ਦੇ ਝੂਟੇ ਦੇ ਸਕਦੇ ਹਨ ਪਰ ਗਰੀਬ ਕਿਸਾਨਾਂ ਨੂੰ ਮੁਆਵਜ਼ਾ ਨਹੀਂ: ਰਵਿੰਦਰ ਸਿੰਘ ਬ੍ਰਹਮਪੁਰਾ

ਪੰਚਾਇਤੀ ਚੋਣਾਂ ਤੇ ਹਾਈਕੋਰਟ ਦੀ ਫਟਕਾਰ ਮਾਨ ਸਰਕਾਰ ਦੇ ਬਦਲਾਖੋਰੀ ਏਜੰਡੇ ਦਾ ਪਰਦਾਫਾਸ਼ ਹੋਇਆ: ਬ੍ਰਹਮਪੁਰਾ

Ravinder Singh Brahmpura, Chairman Punjab Rural Development Society, Tarn Taran

Web Admin

Web Admin

5 Dariya News

ਤਰਨ ਤਾਰਨ , 31 Aug 2023

Last updated on: Aug 31, 2023, 00:00 IST

ਆਪ ਸਰਕਾਰ ਤੇ ਵਰ੍ਹਦਿਆਂ ਸ੍ਰ. ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਇਹ ਚੁੱਟਕਲੇ , ਨਾਟਕਕਾਰ ਜੋਕਰਾਂ ਅਤੇ ਗੈਰ ਜ਼ਿੰਮੇਵਾਰ ਲੋਕਾਂ ਦੀ ਸਰਕਾਰ ਹੈ ਅਤੇ ਕਿਸਾਨਾਂ ਨੂੰ ਅਜਿਹੀ ਸਰਕਾਰ ਤੋਂ ਕਿਸੇ ਵੀ ਤਰ੍ਹਾਂ ਦੇ ਮੁਆਵਜ਼ੇ ਦੀ ਉਮੀਦ ਨਹੀਂ ਹੈ। ਪੰਜਾਬ ਰੂਰਲ ਡਿਵੈਲਪਮੈਂਟ ਸੋਸਾਇਟੀ ਦੇ ਚੇਅਰਮੈਨ ਅਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਸ੍ਰ. ਰਵਿੰਦਰ ਸਿੰਘ ਬ੍ਰਹਮਪੁਰਾ ਨੇ ਤਰਨ ਤਾਰਨ ਦੇ ਪਿੰਡ ਚੋਹਲਾ ਸਾਹਿਬ ਅਤੇ ਆਪਣੇ ਹਲਕੇ ਦੇ ਪਿੰਡਾਂ ਦੇ ਦੌਰੇ ਦੌਰਾਨ ਹੜ

ਪ੍ਰਭਾਵਿਤ ਕਿਸਾਨਾਂ ਦੇ ਹਾਲਾਤਾਂ ਦਾ ਜਾਇਜ਼ਾ ਲਿਆ।

ਉਥੇ, ਉਹ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੇ ਸੰਦਰਭ ਵਿੱਚ ਬੋਲ ਰਹੇ ਸਨ। ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਹਿੰਦੇ ਸਨ ਕਿ ‘ਆਪ’ ਦੀ ਸਰਕਾਰ ਆਉਣ ’ਤੇ ਉਹ ਤੁਰੰਤ 20000 ਰੁਪਏ ਪ੍ਰਤੀ ਏਕੜ ਫ਼ਸਲ ਦਾ ਮੁਆਵਜ਼ਾ ਜਾਰੀ ਕਰਨਗੇ ਅਤੇ ਗਿਰਦਾਵਰੀ ਵੀ ਬਾਅਦ ਵਿੱਚ ਕਰਵਾਈ ਜਾਵੇਗੀ। ਪਰ ਹੁਣ ਉਨ੍ਹਾਂ ਦੀ ਸਰਕਾਰ ਨੇ ਫ਼ਸਲਾਂ ਦੇ ਨੁਕਸਾਨ ਲਈ 6800 ਰੁਪਏ ਪ੍ਰਤੀ ਏਕੜ ਤੱਕ ਆ ਗਈ ਹੈ। 

ਇੱਥੇ ਇਹ ਵੀ ਦੱਸਣਯੋਗ ਹੈ ਕਿ ਉਹ ਰਕਮ ਵੀ ਫ਼ਿਲਹਾਲ ਆਉਣੀ ਬਾਕੀ ਹੈ ਅਤੇ ਅਜੇ ਤੱਕ ਕੋਈ ਗਿਰਦਾਵਰੀ ਨਹੀਂ ਕਰਵਾਈ ਗਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਨਾਂ ਲੈ ਕੇ ਆਲੋਚਨਾ ਕਰਦੇ ਹੋਏ ਬ੍ਰਹਮਪੁਰਾ ਨੇ ਦੋਸ਼ ਲਾਇਆ ਕਿ ਜਦੋਂ ਸੂਬਾ ਹੜ੍ਹਾਂ ਦੀ ਮਾਰ ਹੇਠ ਹੈ ਤਾਂ ਉਹ ਪੰਜਾਬ ਸਰਕਾਰ ਦੇ ਹੈਲੀਕਾਪਟਰ ਸੁਪਰੀਮੋ ਦੇ ਦੌਰੇ ਦੀ ਸਹੂਲਤ ਦੇਣ ਲਈ ਕੁਝ ਚੋਣਾਂ ਵਾਲੇ ਸੂਬਿਆਂ ਖੁਦ ਵੀ ਜਾ ਰਹੇ ਹਨ। 

ਲੋਕ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਬਾਦਲ ਅਤੇ ਬ੍ਰਹਮਪੁਰਾ ਦੀ ਸਰਕਾਰ ਨੂੰ ਯਾਦ ਕਰ ਰਹੇ ਹਨ ਜਦੋਂ ਉਨ੍ਹਾਂ ਨੂੰ ਸਰਕਾਰ ਤੋਂ ਤੁਰੰਤ ਮੁਆਵਜ਼ਾ ਮਿਲਦਾ ਸੀ। ਸ੍ਰ. ਬ੍ਰਹਮਪੁਰਾ ਨੇ ਸੂਬੇ ਵਿੱਚ ਪੰਚਾਇਤਾਂ ਦੀ ਬਰਖਾਸਤਗੀ ਦੀ ਗੱਲ ਕਰਦਿਆਂ ਦੋਸ਼ ਲਾਇਆ ਕਿ ਸੂਬਾ ਸਰਕਾਰ ਕਰੀਬ 5 ਮਹੀਨੇ ਪਹਿਲਾਂ ਹੀ ਚੁਣੀਆਂ ਹੋਈਆਂ ਪੰਚਾਇਤਾਂ ਨੂੰ ਭੰਗ ਕਰਕੇ ਹੋਸ਼ੀ ਰਾਜਨੀਤੀ ਕਰ ਰਹੀ ਸੀ।

ਸ੍ਰ. ਬ੍ਰਹਮਪੁਰਾ ਨੇ ਆਪਣੇ ਹਲਕੇ ਖਡੂਰ ਸਾਹਿਬ ਦੇ ਪਿੰਡ ਧੁੰਨ ਢਾਏ ਵਾਲਾ ਦੇ ਪਿੰਡ ਦਾ ਦੌਰਾ ਕਰਦਿਆਂ ਕਿਹਾ ਕਿ ਉਹ ਪੰਚਾਇਤੀ ਚੋਣਾਂ ਲੜਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿੱਚ ਕਾਫ਼ੀ ਉਤਸ਼ਾਹ ਅਤੇ ਜੋਸ਼ ਵੇਖ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਪੰਚਾਇਤੀ ਚੋਣਾਂ ਲੜਾਂਗੇ ਵੀ ਅਤੇ ਜਿੱਤਾਂਗੇ ਵੀ।

ਸ੍ਰ. ਬ੍ਰਹਮਪੁਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਨੂੰ ਭੰਗ ਕਰਨ ਦੇ ਕੋਝੇ ਕਾਰੇ ਤੇ ਟਿੱਪਣੀ ਕਰਦਿਆਂ ਕਿਹਾ ਕਿ ਇੱਕ ਜਨਹਿਤ ਪਟੀਸ਼ਨ (ਪੀ.ਆਈ.ਐਲ.) 'ਤੇ ਮੁੜ ਸ਼ੁਰੂ ਹੋਈ ਸੁਣਵਾਈ ਦੌਰਾਨ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਹੈ, ਇਹ ਆਮ ਆਦਮੀ ਦੀ ਜਿੱਤ ਹੈ। ਪਰ ਆਮ ਆਦਮੀ ਪਾਰਟੀ ਦੀਆਂ ਸਰਗਰਮੀਆਂ ‘ਬਦਲਾਖੋਰੀ’ ਦਾ ਸਪਸ਼ਟ ਸੰਕੇਤ ਦੇ ਰਹੀਆਂ ਹਨ।

ਹੁਣ ਸੂਬੇ ਦੇ ਲੋਕਾਂ ਨੂੰ ਅਹਿਸਾਸ ਹੋ ਗਿਆ ਹੈ ਕਿ ਉਨ੍ਹਾਂ ਨੇ ਆਮ ਆਦਮੀ ਨੂੰ ਵੋਟਾਂ ਪਾ ਕੇ ਗ਼ਲਤ ਹੱਥਾਂ ਵਿੱਚ ਸਰਕਾਰ ਦੀ ਵਾਗ ਡੋਰ ਸੌਂਪ ਦਿੱਤੀ ਹੈ ਅਤੇ ਪੰਜਾਬ ਵਿੱਚ ਰਾਜ ਕਰ ਰਹੀ ਭਗਵੰਤ ਮਾਨ ਦੀ ਸਰਕਾਰ ਨੂੰ ਪੰਜਾਬ ਵਾਸੀਆਂ ਦੇ ਮਸਲੇ ਹੱਲ ਕਰਨ ਵਿੱਚ ਕੋਈ ਵੀ ਦਿਲਚਸਪੀ ਨਹੀਂ ਹੈ। ਹੁਣ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਪਛਤਾ ਰਹੇ ਹਨ।

ਇਸ ਮੌਕੇ ਸ੍ਰ. ਸਤਿਨਾਮ ਸਿੰਘ ਸੱਤਾ ਬਲਾਕ ਸੰਮਤੀ ਮੈਂਬਰ ਚੋਹਲਾ ਸਾਹਿਬ, ਸ੍ਰ. ਦਿਲਬਾਗ ਸਿੰਘ ਸਾਬਕਾ ਸਰਪੰਚ ਕਾਹਲਵਾਂ, ਸ੍ਰ. ਬਲਬੀਰ ਸਿੰਘ ਬੱਲੀ, ਜੋਤਾ ਸਿੰਘ ਸਾਬਕਾ ਸਰਪੰਚ ਧੁੰਨ ਢਾਏ ਵਾਲਾ, ਮਾਸਟਰ ਗੁਰਨਾਮ ਸਿੰਘ ਧੁੰਨ ਢਾਏ ਵਾਲਾ , ਪਰਮਜੀਤ ਸਿੰਘ ਸਾਬਕਾ ਸਰਪੰਚ ਧੁੰਨ ਢਾਏ ਵਾਲਾ, ਗਿਆਨ ਸਿੰਘ ਸਾਬਕਾ ਸਰਪੰਚ ਧੁੰਨ, ਖਜਾਨ ਸਿੰਘ ਸਾਬਕਾ ਸਰਪੰਚ ਢਾਏ ਵਾਲਾ, ਗੁਰਮੇਜ ਸਿੰਘ ਦੋਧੀ ਸਾਬਕਾ ਸਰਪੰਚ ਧੁੰਨ ਢਾਏ ਵਾਲਾ ਸ੍ਰ. ਜਗਰੂਪ ਸਿੰਘ ਸੀਨੀਅਰ ਯੂਥ ਅਕਾਲੀ ਆਗੂ ਅਤੇ ਓਐਸਡੀ ਸ੍ਰ. ਦਮਨਜੀਤ ਸਿੰਘ ਸਮੇਤ ਭਾਰੀ ਅਕਾਲੀ ਵਰਕਰ ਇਕੱਠ ਵਿੱਚ ਹਾਜ਼ਰ ਸਨ ਸਨ ।

 

Tags: Ravinder Singh Brahmpura , Chairman Punjab Rural Development Society , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD