Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਖੇਡਾਂ ਵਤਨ ਪੰਜਾਬ ਦੀਆਂ-2023 ਦੇ ਬਲਾਕ ਪੱਧਰੀ ਮੁਕਾਬਲਿਆਂ ਦੀ ਹੋਈ ਸ਼ੁਰੂਆਤ

ਆਨਲਾਈਨ ਰਜਿਸਟ੍ਰੇਸ਼ਨ ਨਾ ਕਰਵਾ ਸਕਣ ਵਾਲੇ ਖਿਡਾਰੀਆਂ ਨੂੰ ਵੀ ਮੌਕੇ ਉੱਤੇ ਪੁੱਜਣ ਉੱਤੇ ਹਿੱਸਾ ਲੈਣ ਦੀ ਦਿੱਤੀ ਇਜਾਜ਼ਤ: ਮੀਤ ਹੇਅਰ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Khedan Watan Punjab Diyan 2023

Web Admin

Web Admin

5 Dariya News

ਚੰਡੀਗੜ੍ਹ , 31 Aug 2023

Last updated on: Aug 31, 2023, 00:00 IST

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਉਦਘਾਟਨੀ ਸਮਾਰੋਹ ਦੌਰਾਨ ‘ਖੇਡਾਂ ਵਤਨ ਪੰਜਾਬ ਦੀਆਂ-2023’ (ਸੀਜ਼ਨ-2) ਦੇ ਸ਼ਾਨਦਾਰ ਆਗਾਜ਼ ਤੋਂ ਬਾਅਦ ਅੱਜ ਬਲਾਕ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ ਹੋ ਗਈ। ਅੱਜ ਸੂਬੇ ਭਰ ਦੇ 157 ਬਲਾਕਾਂ ਵਿੱਚ ਅੱਠ ਖੇਡਾਂ ਵਿੱਚ ਮੁਕਾਬਲੇ ਸ਼ੁਰੂ ਹੋ ਗਏ ਅਤੇ ਡੇਢ ਲੱਖ ਤੋਂ ਵੱਧ ਖਿਡਾਰੀ ਹਿੱਸਾ ਲੈ ਰਹੇ ਹਨ।

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਮੂਹ ਜ਼ਿਲਾ ਖੇਡ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ ਜਿਹੜੇ ਖਿਡਾਰੀ ਆਨਲਾਈਨ ਰਜਿਸਟ੍ਰੇਸ਼ਨ ਨਹੀਂ ਕਰਵਾ ਸਕੇ ਪਰ ਉਹ ਗਰਾਊਂਡ ਚ ਪੁੱਜਦੇ ਹਨ ਤਾਂ ਉਨ੍ਹਾਂ ਨੂੰ ਵੀ ਹਿੱਸਾ ਦਿਵਾਇਆ ਜਾਵੇ।ਕਈ ਖਿਡਾਰੀਆਂ ਵੱਲੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਉਹ ਕਿਸੇ ਕਾਰਨ ਰਜਿਸਟ੍ਰੇਸ਼ਨ ਨਹੀਂ ਕਰਵਾ ਸਕੇ, ਇਸ ਲਈ ਖੇਡ ਮੰਤਰੀ ਵੱਲੋਂ ਉਨ੍ਹਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਕੀਤਾ ਗਿਆ ਹੈ।

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਵਾਰ ਕੁੱਲ 35 ਖੇਡਾਂ ਵਿੱਚ ਅੱਠ ਉਮਰ ਵਰਗਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਨ੍ਹਾਂ ਵਿੱਚੋਂ ਅੱਠ ਖੇਡਾਂ ਦੇ ਮੁਕਾਬਲੇ ਬਲਾਕ ਪੱਧਰ ਤੋਂ ਸ਼ੁਰੂ ਹੋ ਗਏ ਹਨ।

ਅਥਲੈਟਿਕਸ, ਫੁਟਬਾਲ, ਵਾਲੀਬਾਲ (ਸਮੈਸ਼ਿੰਗ ਤੇ ਸ਼ੂਟਿੰਗ), ਕਬੱਡੀ (ਨੈਸ਼ਨਲ ਸਟਾਈਲ ਤੇ ਸਰਕਲ ਸਟਾਈਲ), ਖੋ ਖੋ ਅਤੇ ਰੱਸਾਕਸ਼ੀ ਖੇਡਾਂ ਵਿੱਚ ਮੁੰਡਿਆਂ ਤੇ ਕੁੜੀਆਂ ਦੇ ਅੱਠ ਉਮਰ ਵਰਗਾਂ ਅੰਡਰ 14, ਅੰਡਰ 17, ਅੰਡਰ 21, 21 ਤੋਂ 30 ਸਾਲ, 31 ਤੋਂ 40 ਸਾਲ, 41 ਤੋਂ 55 ਸਾਲ, 55 ਤੋਂ 65 ਸਾਲ ਅਤੇ 65 ਸਾਲ ਤੋਂ ਵੱਧ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਉਕਤ ਖੇਡਾਂ ਵਿੱਚ ਬਲਾਕ ਦੇ ਜੇਤੂ ਅਗਾਂਹ ਜ਼ਿਲਾ ਪੱਧਰੀ ਟੂਰਨਾਮੈਂਟਾਂ ਵਿੱਚ ਹਿੱਸਾ ਲੈਣਗੇ। 

ਮੀਤ ਹੇਅਰ ਨੇ ਦੱਸਿਆ ਕਿ ਜ਼ਿਲਾ ਪੱਧਰੀ ਮੁਕਾਬਲਿਆਂ ਵਿੱਚ ਉਕਤ ਅੱਠ ਖੇਡਾਂ ਦੇ ਜੇਤੂਆਂ ਤੋਂ ਇਲਾਵਾ ਬਾਕੀ ਹੋਰ ਨਵੀਆਂ ਖੇਡਾਂ ਦੇ ਸਿੱਧੇ ਮੁਕਾਬਲੇ ਹੋਣਗੇ ਅਤੇ ਫੇਰ ਅਕਤੂਬਰ ਮਹੀਨੇ ਰਾਜ ਪੱਧਰੀ ਮੁਕਾਬਲੇ ਹੋਣਗੇ। ਉਨ੍ਹਾਂ ਕਿਹਾ ਕਿ ਪਹਿਲੇ ਸੀਜ਼ਨ ਦੀ ਸਫਲਤਾ ਤੋਂ ਬਾਅਦ ਇਸ ਵਾਰ ਖਿਡਾਰੀਆਂ ਵਿੱਚ ਹੋਰ ਵੀ ਉਤਸ਼ਾਹ ਪਾਇਆ ਜਾ ਰਿਹਾ ਹੈ। 

ਰਾਜ ਪੱਧਰੀ ਜੇਤੂਆਂ ਨੂੰ 7 ਕਰੋੜ ਰੁਪਏ ਦੀ ਇਨਾਮ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਵੱਲੋਂ ਖਿਡਾਰੀਆਂ ਦੇ ਮੁਕਾਬਲਿਆਂ ਲਈ ਸੁਚੱਜੇ ਪ੍ਰਬੰਧ ਕੀਤੇ ਗਏ ਹਨ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Khedan Watan Punjab Diyan 2023

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD