Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਬਲਾਕ ਸ਼ਹਿਣਾ ਦੇ ਮੁਕਾਬਲੇ ਸ਼ੁਰੂ, ਖਿਡਾਰੀਆਂ ਨੇ ਉਤਸ਼ਾਹ ਨਾਲ ਲਿਆ ਭਾਗ

ਵਿਧਾਇਕ ਉੱਗੋਕੇ ਨੇ ਕੀਤੀ ਖਿਡਾਰੀਆਂ ਦੀ ਹੌਸਲਾ ਅਫਜ਼ਾਈ

Labh Singh Ugoke, Bhadaur, Barnala, AAP, Aam Aadmi Party, Aam Aadmi Party Punjab, AAP Punjab, Khedan Watan Punjab Diyan 2023

Web Admin

Web Admin

5 Dariya News

ਭਦੌੜ , 01 Sep 2023

Last updated on: Sep 01, 2023, 00:00 IST

ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਖੇਡ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਕਰਵਾਈਆਂ ਜਾ ਰਹੀਆਂ ' ਖੇਡਾਂ ਵਤਨ ਪੰਜਾਬ ਦੀਆਂ 2023 ' ਦੇ ਬਲਾਕ ਪੱਧਰੀ ਮੁਕਾਬਲੇ ਅੱਜ ਸ਼ੁਰੂ ਹੋ ਗਏ ਹਨ। ਅੱਜ ਤੋਂ ਬਲਾਕ ਸ਼ਹਿਣਾ ਦੀਆਂ ਬਲਾਕ ਪੱਧਰੀ ਖੇਡਾਂ ਅਥਲੈਟਿਕਸ, ਰੱਸਾਕਸ਼ੀ, ਵਾਲੀਬਾਲ (ਸ਼ੂਟਿੰਗ ਅਤੇ ਸਮੈਸ਼ਿੰਗ) ਅਤੇ ਕਬੱਡੀ (ਸਰਕਲ ਸਟਾਇਲ ਅਤੇ ਨੈਸ਼ਨਲ ਸਟਾਇਲ) ਪਬਲਿਕ ਸਟੇਡੀਅਮ, ਭਦੌੜ ਵਿਖੇ ਅਤੇ ਫੁੱਟਬਾਲ ਤੇ ਖੋ-ਖੋ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਭਦੌੜ ਵਿਖੇ ਸ਼ੁਰੂ ਹੋ ਗਏ ਹਨ, ਜੋ 2 ਸਤੰਬਰ ਤੱਕ ਚੱਲਣਗੇ। 

ਇਸ ਮੌਕੇ ਐਮ ਐਲ ਏ ਭਦੌੜ ਸ. ਲਾਭ ਸਿੰਘ ਉੱਗੋਕੇ ਨੇ ਸਟੇਡੀਅਮ ਵਿਖੇ ਪੁੱਜ ਕੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਖੇਡ ਸੱਭਿਆਚਾਰਕ ਨੂੰ ਹੁਲਾਰਾ ਦੇਣ ਲਈ ਇਨ੍ਹਾਂ ਖੇਡਾਂ ਦੀ ਪਿਰਤ ਪਾਈ ਗਈ ਹੈ ਜੋ ਕਿ ਆਉਣ ਵਾਲੇ ਸਮੇਂ ਵੀ ਜਾਰੀ ਰਹੇਗੀ ਤਾਂ ਜੋ ਪੰਜਾਬ ਵਿੱਚੋਂ ਵੱਡੀ ਗਿਣਤੀ ਨਾਮੀ ਖਿਡਾਰੀ ਪੈਦਾ ਕੀਤੇ ਜਾ ਸਕਣ।

ਜ਼ਿਲ੍ਹਾ ਖੇਡ ਅਫ਼ਸਰ ਉਮੇਸ਼ਵਰੀ ਸ਼ਰਮਾ ਨੇ ਦੱਸਿਆ ਕਿ ਵਾਲੀਬਾਲ ਸ਼ੂਟਿੰਗ ਵਿੱਚ 110 ਖਿਡਾਰੀਆਂ ਨੇ ਭਾਗ ਲਿਆ। ਖੋ—ਖੋ ਵਿੱਚ ਕੁੱਲ 48 (4 ਟੀਮਾਂ) ਖਿਡਾਰੀਆਂ ਨੇ ਭਾਗ ਲਿਆ,  ਜਿਸ ਵਿੱਚ ਅੰਡਰ 14 ਲੜਕੀਆਂ ਵਿੱਚ ਸਸਸਸ ਚੀਮਾ ਜੋਧਪੁਰ ਦੀ ਟੀਮ ਪਹਿਲੇ ਅਤੇ ਅਕਾਲ ਅਕੈਡਮੀ ਦੂਜੇ ਸਥਾਨ ਅਤੇ ਸ.ਹ.ਸ. ਭੋਤਨਾ ਤੀਜੇ ਸਥਾਨ 'ਤੇ ਰਹੀ। 

ਰੱਸਾਕਸ਼ੀ ਅੰਡਰ 14, 17 ਵਿੱਚ ਕੁੱਲ 156 ਖਿਡਾਰੀਆਂ ਨੇ ਭਾਗ ਲਿਆ। ਅੰਡਰ 14 ਵਿੱਚ ਸਰਕਾਰੀ ਮਿਡਲ ਸਕੂਲ ਅਲਕੜਾ ਦਾ ਪਹਿਲਾ ਸਥਾਨ ਰਿਹਾ ਅਤੇ ਸਸਸ ਟੱਲੇਵਾਲ ਦੂਜੇ ਸਥਾਨ 'ਤੇ ਰਹੀ। 

ਅੰਡਰ 14 ਸਾਲ ਲੜਕੇ ਵਿੱਚ ਦਸ਼ਮੇਸ਼ ਪਬਲਿਕ ਸਕੂਲ ਢਿੱਲਵਾਂ ਪਹਿਲੇ ਅਤੇ ਆਰੀਆ ਭੱਟ ਚੀਮਾ ਦੂਜੇ ਸਥਾਨ 'ਤੇ ਰਹੀ। ਅੰਡਰ 17 ਵਿੱਚ ਸ਼ਿਵਾਲਿਕ ਸਕੂਲ ਤਪਾ ਮੋਹਰੀ ਰਿਹਾ।

ਫੁੱਟਬਾਲ ਵਿੱਚ ਕੁੱਲ 279 ਖਿਡਾਰੀਆਂ ਨੇ ਭਾਗ ਲਿਆ, ਜਿਸ ਵਿੱਚ ਅੰਡਰ 14 ਸਾਲ ਲੜਕੀਆਂ ਦੇ ਗਰੁੱਪ ਵਿੱਚ ਅਕਾਲ ਅਕੈਡਮੀ ਭਦੌੜ ਅੱਵਲ ਰਹੀ। ਕਬੱਡੀ ਨੈਸ਼ਨਲ ਵਿੱਚ ਅੰਡਰ 14 ਸਾਲ ਲੜਕੀਆਂ ਵਿੱਚ ਸ.ਹ.ਸ ਨੈਣੇਵਾਲ ਪਹਿਲੇ ਦਰਜੇ 'ਤੇ ਰਹੀ ਅਤੇ ਅੰਡਰ 17 ਸਾਲ ਵਿੱਚ ਵੀ ਲੜਕੀਆਂ ਵਿੱਚ ਸ.ਹ.ਸ ਨੈਣੇਵਾਲ ਪਹਿਲੇ ਸਥਾਨ 'ਤੇ ਰਹੀ। 

ਕਬੱਡੀ ਨੈਸ਼ਨਲ ਵਿੱਚ ਅੰਡਰ 14 ਸਾਲ ਲੜਕੀਆਂ ਸਹਸ ਨੈਣੇਵਾਲ ਪਹਿਲੇ ਸਥਾਨ 'ਤੇ ਰਹੀ, ਅੰਡਰ 17 ਸਾਲ ਲੜਕੀਆਂ ਪਹਿਲੇ ਸਥਾਨ 'ਤੇ ਸਹਸ ਨੈਣੇਵਾਲ, ਦੂਜੇ ਸਥਾਨ 'ਤੇ ਸਸਸਸ ਬਖਤਗੜ੍ਹ ਰਹੀ। ਅੰਡਰ 14 ਸਾਲ ਮੁੰਡਿਆਂ ਵਿੱਚ ਸਹਸ ਨੈਣੇਵਾਲ ਪਹਿਲੇ 'ਤੇ ਰਹੀ ਅਤੇ ਸਸਸਸ ਬਖਤਗੜ੍ਹ ਦੂਜੇ ਸਥਾਨ  ਅਤੇ ਤੀਜੇ ਸਥਾਨ 'ਤੇ ਸਸਸਸ ਟੱਲੇਵਾਲ ਰਹੀ।

ਕਬੱਡੀ ਸਰਕਲ ਵਿੱਚ ਸਹਸ ਤਪਾ ਪਹਿਲਾ ਸਥਾਨ ਅਤੇ ਸਸਸ ਸਹਿਣਾ ਦੂਜੇ ਸਥਾਨ 'ਤੇ ਰਹੀ। ਅੰਡਰ 21 ਸਾਲ ਲੜਕੀਆਂ ਵਿੱਚ ਸ਼ਹੀਦ ਭਗਤ ਸਿੰਘ ਸਪੋਰਟਸ ਵੈਲਫੇਅਰ ਕਲੱਬ ਚੀਮਾ ਜੋਧਪੁਰ ਰਹੀ। 

ਅੰਡਰ 14 ਸਾਲ ਮੁੰਡਿਆਂ ਵਿੱਚ ਸਸਸ ਸਹਿਣਾ ਪਹਿਲੇ ਸਥਾਨ , ਪਬਲਿਕ ਸਟੇਡੀਅਮ ਭਦੌੜ ਕਲੱਬ ਦੀ ਟੀਮ ਦੂਜੇ ਸਥਾਨ ਅਤੇ ਸ ਮਿ ਸਕੂਲ ਅਲਕੜਾ ਤੀਜੇ ਸਥਾਨ 'ਤੇ ਰਹੀ। ਐਥਲੈਟਿਕਸ ਗੇਮ ਵਿੱਚ ਕੁੱਲ 574 ਖਿਡਾਰੀਆਂ ਨੇ ਭਾਗ ਲਿਆ। 

800 ਮੀ: ਈਵੈਂਟ ਵਿੱਚ ਅੰਡਰ 17 ਸਾਲ ਲੜਕੀਆਂ ਵਿੱਚੋਂ ਰਜਨੀ, ਮਹਿਕਪ੍ਰੀਤ ਕੌਰ, ਸ਼ਬਨਮ ਪਹਿਲੇ, ਦੂਜੇ, ਤੀਜੇ ਸਥਾਨ 'ਤੇ ਰਹੀਆਂ। ਇਸੇ ਗਰੁੱਪ ਵਿੱਚ 3000 ਮੀਟਰ ਰੇਸ ਵਾਕ ਵਿੱਚ ਵਿਜੇ ਕੌਰ, ਰਮਨਦੀਪ ਪਹਿਲੇ, ਦੂਜੇ ਸਥਾਨ 'ਤੇ ਰਹੀਆਂ। 

ਅੰਡਰ 17 ਲੜਕੀਆਂ ਲੰਬੀ ਛਾਲ ਵਿੱਚ ਨਵਦੀਪ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। ਅੰਡਰ 21 ਸਾਲ ਲੜਕਿਆਂ ਵਿੱਚੋਂ ਸਮੀਰ ਖਾਨ, ਪਰਦੀਪ ਸਿੰਘ, ਜਸਕਰਨ ਸਿੰਘ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ।

 

Tags: Labh Singh Ugoke , Bhadaur , Barnala , AAP , Aam Aadmi Party , Aam Aadmi Party Punjab , AAP Punjab , Khedan Watan Punjab Diyan 2023

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD