Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਬੱਚਿਆਂ ਤੇ ਨੌਜਵਾਨਾਂ ‘ਚ ਨਵਾਂ ਉਤਸ਼ਾਹ ਭਰਨਗੇ ਖੇਡ ਮੁਕਾਬਲੇ: ਵਿਧਾਇਕ ਸੰਤੋਸ਼ ਕਟਾਰੀਆ

ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਸ਼ੁਰੂ ਹੋਏ ਬਲਾਕ ਪੱਧਰੀ ਖੇਡ ਮੁਕਾਬਲੇ

Santosh Kataria, AAP, Aam Aadmi Party, Aam Aadmi Party Punjab, AAP Punjab, DC SBS Nagar, Navjot Pal Singh Randhawa, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਬੰਗਾ/ਨਵਾਂਸ਼ਹਿਰ , 01 Sep 2023

Last updated on: Sep 01, 2023, 00:00 IST

ਖੇਡਾਂ ਵਤਨ ਪੰਜਾਬ ਦੀਆਂ ਸੀਜਨ-2 ਦੇ ਤਹਿਤ ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਸਕੂਲਾਂ ਦੇ ਬਲਾਕ ਪੱਧਰੀ ਖੇਡ ਮੁਕਾਬਲੇ ਕਰਵਾਏ ਗਏ। ਕਰਵਾਏ ਗਏ ਉਦਘਾਟਨੀ ਸਮਾਗਮ ਵਿੱਚ ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। 

ਇਸ ਮੌਕੇ ‘ਤੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ। ਸਮਾਗਮ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਸੰਤੋਸ਼ ਕਟਾਰੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਦੇ ਵਿੱਚ ਜ਼ਿਲ੍ਹਿਆਂ ਵਿੱਚ ਕਰਵਾਏ ਜਾਣ ਵਾਲੇ ਖੇਡ ਮੁਕਾਬਲੇ ਨੌਜਵਾਨਾਂ ਦੇ ਵਿੱਚ ਉਤਸ਼ਾਹ ਭਰਨਗੇ ਅਤੇ ਨੌਜਵਾਨ ਖੇਡਾਂ ਵੱਲ ਹੋਰ ਵੀ ਹੰਭਲਾ ਮਾਰ ਕੇ ਸਰੀਰਕ ਅਤੇ ਮਾਨਸਿਕ ਤੌਰ ‘ਤੇ ਮਜ਼ਬੂਤ ਹੋ ਕੇ ਸੂਬੇ ਅਤੇ ਦੇਸ਼ ਦੀ ਤਰੱਕੀ ਦੇ ਵਿੱਚ ਯੋਗਦਾਨ ਪਾਉਣਗੇ। 

ਉਨ੍ਹਾਂ ਨੇ ਸਕੂਲਾਂ ਦੇ ਬੱਚਿਆਂ ਨੂੰ ਇਸ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਵੀ ਕੀਤਾ। ਇਸ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਵੀ ਸ਼ੁਰੂ ਹੋਣ ਜਾ ਰਹੀਆਂ ਬਲਾਕ ਪੱਧਰੀ ਖੇਡਾਂ ਦੇ ਵਿੱਚ ਹਿੱਸਾ ਲੈਣ ਦੇ ਲਈ ਸਮੂਹ ਸਕੂਲ ਮੁਖੀਆਂ ਨੂੰ ਮੁਬਾਰਕਾਂ ਦਿੰਦੇ ਹੋਏ ਵੱਧ ਤੋਂ ਵੱਧ ਬੱਚਿਆਂ ਨੂੰ ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਲਈ ਕਿਹਾ। 

ਇਸ ਦੌਰਾਨ ਸਕੂਲੀ ਬੱਚਿਆਂ ਦੇ ਦੌੜ ਅਤੇ ਰੱਸਾ ਕੱਸੀ ਦੇ ਉਦਘਾਟਨੀ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿੱਚ ਜੈਨ ਮਾਡਲ ਸਕੂਲ ਬੰਗਾ ਦੇ ਵਿਦਿਆਰਥੀ ਜੇਤੂ ਰਹੇ। 400 ਮੀਟਰ ਦੌੜ ਵਿੱਚ ਅੰਕਿਤ ਕੁਮਾਰ ਨੇ ਪਹਿਲਾ, ਦਿਵਾਂਸ ਦੇ ਦੂਜਾ ਅਤੇ ਪ੍ਰਿੰਸ ਨੇ ਤੀਜਾ ਸਥਾਨ ਹਾਸਲ ਕੀਤਾ। ਸਤਲੁਜ ਪਬਲਿਕ ਸਕੂਲ ਬੰਗਾ ਦੇ ਵਿਦਿਆਰਥੀਆਂ ਵਲੋਂ ਭੰਗੜੇ ਦੀ ਪੇਸ਼ਕਾਰੀ ਵੀ ਕੀਤੀ ਗਈ। 

ਜੇਤੂ ਰਹੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਵਲੋਂ ਇਨਾਮ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਅਖੀਰ ਦੇ ਵਿੱਚ ਮੁੱਖ ਮਹਿਮਾਨ ਅਤੇ ਪ੍ਰਮੁੱਖ ਸਖਸ਼ੀਅਤਾਂ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਹਲਕਾ ਇੰਚਾਰਜ ਬੰਗਾ ਕੁਲਜੀਤ ਸਿੰਘ ਸਰਹਾਲ ਨੇ ਸਾਰਿਆਂ ਦਾ ਸਮਾਗਮ ਵਿਖੇ ਪਹੁੰਚਣ ‘ਤੇ ਧੰਨਵਾਦ ਕੀਤਾ।

ਇਸ ਮੌਕੇ ਹਲਕਾ ਨਵਾਂਸ਼ਹਿਰ ਦੇ ਇੰਚਾਰਜ ਲਲਿਤ ਮੋਹਨ ਪਾਠਕ, ਐਸ.ਡੀ.ਐਮ ਬੰਗਾ ਮਨਰੀਤ ਰਾਣਾ, ਜ਼ਿਲ੍ਹਾ ਖੇਡ ਅਫ਼ਸਰ ਬੰਦਨਾ ਕੰਬੋਜ, ਮਹਿਲਾ ਵਿੰਗ ਦੇ ਪ੍ਰਧਾਨ ਰਾਜਦੀਪ ਸ਼ਰਮਾ, ਕਾਲਜ ਦੇ ਪ੍ਰਿੰਸੀਪਲ ਤਰਸੇਮ ਸਿੰਘ ਭਿੰਡਰ, ਪ੍ਰਿੰਸੀਪਲ ਹਰਜੀਤ ਸਿੰਘ ਮਾਹਲ ਖਾਲਸਾ ਸਕੂਲ ਤੋਂ ਇਲਾਵਾ ਹੋਰ ਵੀ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: Santosh Kataria , AAP , Aam Aadmi Party , Aam Aadmi Party Punjab , AAP Punjab , DC SBS Nagar , Navjot Pal Singh Randhawa , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD