Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਜ਼ਿਲ੍ਹਾ ਪੁਲਿਸ ਨੇ ਮੋਬਾਇਲ ਅਤੇ ਚੈਨਾਂ ਖੋਹ ਕਰਨ ਵਾਲਾ ਗਿਰੋਹ ਕੀਤਾ ਕਾਬੂ

ਕਾਬੂ ਕੀਤੇ ਗਏ 03 ਕਥਿਤ ਦੋਸ਼ੀਆਂ ਪਾਸੋਂ ਖੋਹ ਕੀਤੇ ਗਏ 31 ਮੋਬਾਇਲ ਕੀਤੇ ਬਰਾਮਦ

Crime News Punjab, Punjab Police, Police, Crime News, Fatehgarh Sahib Police, Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 01 Sep 2023

ਜ਼ਿਲ੍ਹਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਲੁੱਟਾਂ ਖੋਹਾਂ ਕਰਨ ਵਾਲੇ ਵਿਅਕਤੀਆਂ ਖਿਲਾਫ ਵਿੱਢੀ ਗਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਪੁਲਿਸ ਨੇ ਮੋਬਾਇਲ ਅਤੇ ਚੈਨਾਂ ਖੋਹ ਕਰਨ ਵਾਲੇ ਗਿਰੋਹ ਨੂੰ ਕਾਬੂ ਕੀਤਾ। ਪੁਲਿਸ ਵੱਲੋਂ ਕਾਬੂ ਕੀਤੇ ਗਏ 03 ਕਥਿਤ ਦੋਸ਼ੀਆਂ ਪਾਸੋਂ ਅਮਲੋਹ, ਗੋਬਿੰਦਗੜ੍ਹ, ਖੰਨਾ, ਦੋਰਾਹਾ ਅਤੇ ਸਮਰਾਲਾ ਤੋਂ ਖੋਹੇ ਗਏ 31 ਮੋਬਾਇਲ ਅਤੇ ਵਾਰਦਾਤ ਵਿੱਚ ਵਰਤਿਆ ਗਿਆ ਮੋਟਰ ਸਾਇਕਲ ਬਰਾਮਦ ਕੀਤਾ ਗਿਆ ਹੈ। 

ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਡੀ.ਜੀਪੀ. ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਐਸ.ਪੀ. (ਇੰਨਵੈਸਟੀਗੇਸ਼ਨ) ਸ਼੍ਰੀ ਰਾਕੇਸ਼ ਯਾਦਵ ਅਤੇ ਡੀ.ਐਸ.ਪੀ. ਪੀ.ਬੀ.ਆਈ. (ਐਨ.ਡੀ.ਪੀ.ਐਸ.) ਸ਼੍ਰੀ ਗੁਰਬੰਸ ਸਿੰਘ ਬੈਂਸ ਤੇ ਅਧਾਰਤ ਟੀਮ ਦਾ ਗਠਨ ਕੀਤਾ ਗਿਆ ਸੀ ਅਤੇ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਸੀ.ਆਈ.ਏ. ਸਟਾਫ ਸਰਹਿੰਦ ਦੇ ਇੰਚਾਰਜ ਇੰਸਪੈਕਟਰ ਅਮਰਬੀਰ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਟੀਮ ਨੇ ਇਸ ਗਿਰੋਹ ਨੂੰ ਕਾਬੂ ਕੀਤਾ ਹੈ।  

ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ 31 ਜੁਲਾਈ ਨੂੰ ਸਰਹਿੰਦ ਵਾਸੀ ਸਿਮਰਵੀਰ ਸਿੰਘ ਨੇ ਥਾਣਾ ਗੋਬਿੰਦਗੜ੍ਹ ਵਿਖੇ ਦਰਖਾਸਤ ਦਿੱਤੀ ਸੀ ਕਿ ਉਸ ਤੋਂ 2 ਮੋਟਰ ਸਾਇਕਲ ਸਵਾਰ ਲੜਕੇ ਝਪਟ ਮਾਰ ਕੇ ਉਸ ਦਾ ਫੋਨ ਖੋਹ ਕੇ ਲੈ ਗਏ ਹਨ। ਜਿਨ੍ਹਾਂ ਦੀ ਕਾਫੀ ਭਾਲ ਕਰਨ ਤੋਂ ਬਾਅਦ ਥਾਣਾ ਗੋਬਿੰਦਗੜ੍ਹ ਪੁਲਿਸ ਵੱਲੋਂ ਆਈ.ਪੀ.ਸੀ. ਦੀ ਧਾਰਾ 379 ਅਧੀਨ ਮਿਤੀ 25-08-2023 ਨੂੰ ਮੁਕੱਦਮਾ ਨੰ: 175 ਦਰਜ਼ ਕੀਤਾ ਗਿਆ। 

ਇਹ ਮੁਕੱਦਮਾ ਅਗਲੀ ਤਫਤੀਸ਼ ਲਈ ਸੀ.ਆਈ.ਏ. ਸਰਹਿੰਦ ਨੂੰ ਭੇਜਿਆ ਗਿਆ ਜਿਸ ਤੇ ਤੁਰੰਤ ਕਾਰਵਾਈ ਕਰਦੇ ਹੋਏ ਮੋਬਾਇਲ ਖੋਹ ਕਰਨ ਵਾਲੇ ਰਿੰਕੂ ਸਿੰਘ ਉਰਫ ਵਿਸ਼ਾਲ ਵਾਸੀ ਪਿੰਡ ਬੀੜ ਕੁੰਭੜਾ, ਥਾਣਾ ਗੋਬਿੰਦਗੜ੍ਹ ਅਤੇ ਅਸ਼ੋਕ ਕੁਮਾਰ ਉਰਫ ਯੂਵੀ ਵਾਸੀ ਪਿੰਡ ਢਿੱਲਵਾਂ, ਥਾਣਾ ਸਮਰਾਲਾ ਜ਼ਿਲ੍ਹਾ ਲੁਧਿਆਣਾ ਨੂੰ ਟਰੇਸ ਕਰਕੇ 27 ਅਗਸਤ ਨੂੰ ਖੋਹ ਕੀਤੇ ਗਏ 10 ਟੱਚ ਮੋਬਾਇਲ ਫੋਨਾਂ ਸਮੇਤ ਗ੍ਰਿਫਤਾਰ ਕੀਤਾ ਗਿਆ। 

ਉਨ੍ਹਾਂ ਦੱਸਿਆ ਕਿ ਮੁਢਲੀ ਪੁੱਛਗਿੱਛ ਦੌਰਾਨ ਗ੍ਰਿਫਤਾਰ ਕੀਤੇ ਗਏ ਕਥਿਤ ਦੋਸ਼ੀਆਂ ਨੇ ਦੱਸਿਆ ਕਿ ਇਨ੍ਹਾਂ ਨਾਲ ਇੱਕ ਲੜਕਾ ਗੁਰਸੇਵਕ ਸਿੰਘ ਵਾਸੀ ਪਿੰਡ ਪੂਰਬਾ ਥਾਣਾ ਸਮਰਾਲਾ ਜ਼ਿਲ੍ਹਾ ਲੁਧਿਆਣਾ ਵੀ ਵਾਰਦਾਤਾਂ ਵਿੱਚ ਸ਼ਾਮਲ ਹੁੰਦਾ ਹੈ , ਜਿਸ ਨੂੰ 28 ਅਗਸਤ ਨੂੰ ਖੋਹ ਕੀਤੇ ਗਏ 04 ਟੱਚ ਮੋਬਾਇਲ ਫੋਨਾਂ ਸਮੇਤ ਅਤੇ ਵਾਰਦਾਤਾਂ ਵਿੱਚ ਇਸਤੇਮਾਲ ਕੀਤਾ ਗਿਆ ਸਪਲੈਂਡਰ ਮੋਟਰ ਸਾਇਕਲ ਨੰ: ਪੀ.ਬੀ.10 ਜੀ.ਆਰ.-0884 ਸਮੇਤ ਗ੍ਰਿਫਤਾਰ ਕੀਤਾ ਗਿਆ।

ਡਾ: ਰਵਜੋਤ ਗਰੇਵਾਲ ਨੇ ਦੱਸਿਆ ਕਿ ਪੁਲਿਸ ਰਿਮਾਂਡ ਦੌਰਾਨ ਹੁਣ ਤੱਕ ਕਥਿਤ ਦੋਸ਼ੀਆਂ ਪਾਸੋਂ ਕੁੱਲ 31 ਮੋਬਾਇਲ ਫੋਨ ਬਰਾਮਦ ਕੀਤ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਨੇ ਦੱਸਿਆ ਹੈ ਕਿ ਉਹ ਅਮਲੋਹ, ਗੋਬਿੰਦਗੜ੍ਹ, ਖੰਨਾ, ਦੋਰਾਹਾ ਅਤੇ ਸਮਰਾਲਾ ਏਰੀਆ ਵਿੱਚ ਲੋਕਾਂ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਤੋ ਮੋਬਾਇਲ ਖੋਹ ਕਰਦੇ ਸਨ। 

ਕਥਿਤ ਦੋਸ਼ੀਆਂ ਨੇ ਇਹ ਵੀ ਮੰਨਿਆਂ ਕਿ ਉਹ ਖੋਹ ਕੀਤੇ ਗਏ ਮੋਬਾਇਲ ਫੋਨ ਦਾ ਸਿੰਮ ਤੋੜ ਕੇ ਸੁੱਟ ਦਿੰਦੇ ਸਨ ਅਤੇ ਬਾਅਦ ਵਿੱਚ ਉਹ ਮੋਬਾਇਲ ਭੋਲੇ-ਭਾਲੇ ਲੋਕਾਂ ਨੂੰ ਸਸਤੇ ਭਾਅ ਵੇਚ ਦਿੰਦੇ ਸਨ। ਉਨ੍ਹਾਂ ਦੱਸਿਆ ਕਿ ਮੋਬਾਇਲ ਸਿੰਮ ਖੁਰਦ-ਬੁਰਦ ਕਰਨ ਤੇ ਮੁਕੱਦਮੇ ਵਿੱਚ ਧਾਰਾ 201 ਪੀ.ਸੀ. ਦਾ ਵਾਧਾ ਵੀ ਕੀਤਾ ਗਿਆ ਹੈ। ਤਿੰਨੋਂ ਕਥਿਤ ਦੋਸ਼ੀ ਪੁਲਿਸ ਰਿਮਾਂਡ ਅਧੀਨ ਹਨ ਜਿਨ੍ਹਾਂ ਤੋਂ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾਂ ਹੈ।

 

Tags: Crime News Punjab , Punjab Police , Police , Crime News , Fatehgarh Sahib Police , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD