Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵੋਟ ਦਾ ਇਸਤੇਮਾਲ ਕਰਕੇ ਲੋਕਤੰਤਰ ਨੂੰ ਕੀਤਾ ਜਾ ਸਕਦੈ ਮਜਬੂਤ : ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ

ਨੌਜਵਾਨ ਆਪਣੀਆਂ ਵੋਟਾਂ ਜਰੂਰ ਬਣਵਾ ਕੇ ਲੋਕਤੰਤਰ ਦਾ ਬਣਨ ਹਿੱਸਾ

DC Fatehgarh Sahib, Parneet Shergill, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 01 Sep 2023

Last updated on: Sep 01, 2023, 00:00 IST

ਸਾਡਾ ਦੇਸ਼ ਦੁਨੀਆਂ ਦਾ ਸਭ ਤੋਂ ਵੱਡਾ ਲੋਕਤਾਂਤਰਿਕ ਦੇਸ਼ ਹੈ ਅਤੇ ਲੋਕਤੰਤਰ ਦੀ ਮਜਬੂਤੀ ਵਾਸਤੇ ਹਰੇਕ ਵੋਟਰ ਨੂੰ ਆਪਣੇ ਵੋਟ ਦਾ ਸਹੀ ਇਸਤੇਮਾਲ ਕਰਨਾ ਜਰੂਰੀ ਹੈ ਕਿਉਂਕਿ ਵੋਟ ਦਾ ਸਹੀ ਇਸਤੇਮਾਲ ਕਰਕੇ ਹੀ ਅਸੀਂ ਆਪਣੇ ਦੇਸ਼ ਅਤੇ ਸੂਬੇ ਦੀ ਮਜਬੂਤੀ ਵਿੱਚ ਆਪਣਾ ਯੋਗਦਾਨ ਪਾ ਸਕਦੇ ਹਾਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ਼ ਵਿਖੇ ਸ਼ੁਰੂ ਹੋਈਆਂ ਖੇਡਾਂ ਵਤਨ ਪੰਜਾਬ ਦੀਆਂ ਮੌਕੇ ਸਵੀਪ ਪ੍ਰੋਗਰਾਮ ਅਧੀਨ ਲਗਾਏ ਕੈਂਪ ਦਾ ਉਦਘਾਟਨ ਕਰਨ ਮੌਕੇ ਕੀਤਾ। 

ਉਨ੍ਹਾਂ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਵਾਸਤੇ ਨੈਸ਼ਨਲ ਵੋਟਰ ਦਿਵਸ ਮਨਾਇਆ ਜਾਂਦਾ ਹੈ ਤਾਂ ਜੋ 100 ਫੀਸਦੀ ਵੋਟਰਾਂ ਦੀ ਸ਼ਮੂਲੀਅਤ ਨਾਲ ਲੋਕਤੰਤਰ ਨੂੰ ਮਜਬੂਤ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਵੋਟ ਬਣਾਉਣਾ ਅਤੇ ਉਸ ਦਾ ਬਿਨਾਂ ਕਿਸੇ ਭੇਦ-ਭਾਵ ਤੋਂ ਇਸਤੇਮਾਲ ਕਰਨਾ ਹਰੇਕ ਨਾਗਰਿਕ ਦੀ ਸਮਾਜਿਕ ਜਿੰਮੇਵਾਰੀ ਹੈ ਜਿਸ ਨੂੰ ਨਿਭਾਉਣ ਤੋਂ ਕਦੇ ਵੀ ਪਿੱਛੇ ਨਹੀਂ ਹਟਣਾ ਚਾਹੀਦਾ। 

ਉਨ੍ਹਾਂ ਲੋਕਤੰਤਰੀ ਪ੍ਰੰਪਰਾਵਾਂ ਨੂੰ ਕਾਇਮ ਰੱਖਣ ਅਤੇ ਸਹੀ ਤੇ ਨਿਰਪੱਖ ਵੋਟ ਦਾ ਇਸਤੇਮਾਲ ਕਰਨ ਦਾ ਪ੍ਰਣ ਵੀ ਦਿਵਾਇਆ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਨੌਜਵਾਨਾਂ ਦੀਆਂ ਵੱਧ ਤੋਂ ਵੱਧ ਵੋਟਾਂ ਬਣਾਉਣ ਲਈ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ ਸ਼ੁਰੂ ਕੀਤਾ ਗਿਆ ਹੈ ਇਸ ਤਹਿਤ ਹੁਣ ਨੌਜਵਾਨ ਨਾਗਰਿਕਾਂ ਦੀ ਵੋਟ ਬਣਾਉਣ ਵਾਸਤੇ ਸਾਲ ਅੰਦਰ ਚਾਰ ਮਿਤੀਆਂ ਤੈਅ ਕੀਤੀਆਂ ਗਈਆਂ ਹਨ। 

ਇਸ ਤਰ੍ਹਾਂ ਹੁਣ ਪਹਿਲੀ ਜਨਵਰੀ, ਪਹਿਲੀ ਅਪ੍ਰੈਲ, ਪਹਿਲੀ ਜੁਲਾਈ ਅਤੇ ਪਹਿਲੀ ਅਕਤੂਬਰ ਨੂੰ ਜੇਕਰ ਨੋਜਵਾਨਾਂ ਦੀ ਉਮਰ ਅਜੇ 17 ਸਾਲ ਦੀ ਹੈ ਜਾਂ 18 ਸਾਲ ਹੋ ਗਈ ਹੈ ਜਾਂ 18 ਸਾਲ ਦੀ ਹੋਣ ਵਾਲੀ ਹੈ ਉਹ ਆਪਣੀ ਵੋਟ ਬਣਾਉਣ ਦੇ ਯੋਗ ਹੋਣਗੇ। ਜ਼ਿਲ੍ਹਾ ਚੋਣ ਅਫਸਰ ਨੇ ਸਵੀਪ ਨੋਡਲ ਅਫਸਰ ਨੂੰ ਕਿਹਾ ਕਿ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਨੌਜਵਾਨਾਂ ਨੂੰ ਵੋਟ ਬਣਵਾਉਣ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਜ਼ਿਲ੍ਹੇ ਦਾ ਕੋਈ ਵੀ ਯੋਗ ਨਾਗਰਿਕ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ। 

ਇਸ ਮੌਕੇ ਵਿਧਾਨ ਸਭਾ ਚੋਣ ਹਲਕਾ-055 ਫ਼ਤਹਿਗੜ੍ਹ ਸਾਹਿਬ ਦੇ ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਐਸ.ਡੀ.ਐਮ. ਸ਼੍ਰੀ ਹਰਪ੍ਰੀਤ ਸਿੰਘ ਅਟਵਾਲ, ਸਹਾਇਕ ਕਮਿਸ਼ਨਰ (ਜ) ਸ਼੍ਰੀ ਅਭਿਸ਼ੇਕ ਸ਼ਰਮਾ, ਸਵੀਪ ਟੀਮ ਦੇ ਨੋਡਲ ਅਫਸਰ ਹਰਿੰਦਰਜੀਤ ਸਿੰਘ, ਜਸਪਾਲ ਸਿੰਘ, ਕਰਨਵੀਰ ਸਿੰਘ, ਅੰਮ੍ਰਿਤਪਾਲ ਸਿੰਘ ਤੇ ਸਤਵਿੰਦਰ ਸਿੰਘ ਵੀ ਮੌਜੂਦ ਸਨ। 

 

Tags: DC Fatehgarh Sahib , Parneet Shergill , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD