Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਖੇਡਾਂ ਵਤਨ ਪੰਜਾਬ ਦੇ ਬਲਾਕ ਪੱਧਰੀ ਮੁਕਾਬਲਿਆਂ ਦਾ ਕੀਤਾ ਆਗਾਜ਼

ਖਿਡਾਰੀਆਂ ਨੂੰ ਗੁਣਵੱਤਾ ਭਰਪੂਰ ਖਾਣਾ ਮੁਹੱਈਆ ਕਰਵਾਉਣ ਲਈ ਕੋਆਪਰੇਟਿਵ ਮੈੱਸ ਦਾ ਪ੍ਰਬੰਧ : ਪਰਮਵੀਰ ਸਿੰਘ

DC Mansa, Deputy Commissioner Mansa, Paramveer Singh

Web Admin

Web Admin

5 Dariya News

ਮਾਨਸਾ , 01 Sep 2023

Last updated on: Sep 01, 2023, 00:00 IST

ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਸ਼ੀਜ਼ਨ-2 ਤਹਿਤ ਜ਼ਿਲ੍ਹੇ ਵਿੱਚ ਹੋਣ ਵਾਲੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਦਾ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ਼ ਦੇ ਖੇਡ ਮੈਦਾਨ ਤੋਂ ਆਗਾਜ਼ ਕੀਤਾ। ਡਿਪਟੀ ਕਮਿਸ਼ਨਰ ਨੇ ਸਮੂਹ ਖਿਡਾਰੀਆਂ ਨੂੰ ਖੇਡਾਂ ਦੇ ਨਿਯਮਾਂ ਦੀ ਪਾਲਣਾ ਕਰਨ ਅਤੇ ਖੇਡਾਂ ਅੰਦਰ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। 

ਉਨ੍ਹਾਂ ਖੇਡ ਸੱਭਿਆਚਾਰ ਨੂੰ ਘਰ-ਘਰ ਪਹੁੰਚਾਉਣ ਲਈ ਪੰਜਾਬ ਸਰਕਾਰ ਦੇ ਉਪਰਾਲੇ ਦੀ ਜਿੱਥੇ ਸ਼ਲਾਘਾ ਕੀਤੀ, ਉੱਥੇ ਹੀ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਪੂਰੀ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਦਾ ਸੁਨੇਹਾ ਦਿੱਤਾ। ਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 5 ਬਲਾਕਾਂ ਅੰਦਰ ਹੋਣ ਵਾਲੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ, ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਅੰਦਰ ਚੁਣੇ ਗਏ ਖਿਡਾਰੀਆਂ ਨੂੰ ਰਾਜ ਪੱਧਰੀ ਖੇਡ ਮੁਕਾਬਲਿਆਂ ’ਚ ਸ਼ਾਮਿਲ ਹੋਣ ਦਾ ਮੌਕਾ ਮਿਲੇਗਾ। 

ਉਨ੍ਹਾਂ ਦੱਸਿਆ ਕਿ ਬਲਾਕ ਪੱਧਰੀ ਖੇਡ ਮੁਕਾਬਲਿਆਂ ’ਚ 10 ਹਜ਼ਾਰ ਤੋਂ ਵਧੇਰੇ ਖਿਡਾਰੀ ਹਿੱਸਾ ਲੈ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਲਾਕ ਮਾਨਸਾ, ਬੁਢਲਾਡਾ, ਸਰਦੂਲਗੜ੍ਹ, ਝੁਨੀਰ ਅਤੇ ਭੀਖੀ ਵਿਖੇ ਹੋਣ ਵਾਲੇ ਖੇਡ ਮੁਕਾਬਲਿਆਂ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਖੇਡਾਂ ਵਿਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਗੁਣਵੱਤਾ ਭਰਪੂਰ ਖਾਣਾ ਮੁਹੱਈਆ ਕਰਵਾਉਣ ਲਈ ਕੋਆਪਰੇਟਿਵ ਮੈੱਸ ਦਾ ਪ੍ਰਬੰਧ ਕੀਤਾ ਗਿਆ ਹੈ। 

ਉਨ੍ਹਾਂ ਦੱਸਿਆ ਕਿ ਖਾਣਾ ਤਿਆਰ ਕਰਨ ਲਈ ਮਾਰਕਫੈੱਡ ਅਤੇ ਵੇਰਕਾ ਤੋਂ ਮਟੀਰੀਅਲ ਲੈ ਕੇ ਸੈਲਫ ਹੈਲਪ ਗਰੁੱਪਾਂ ਰਾਹੀਂ ਖਾਣਾ ਤਿਆਰ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੋਆਪਰੇਟਿਵ ਮੈੱਸ ਨਾਲ ਜਿੱਥੇ ਖਿਡਾਰੀਆਂ ਨੂੰ ਤਾਜ਼ਾ ਤੇ ਸ਼ੁੱਧ ਖਾਣਾ ਮਿਲੇਗਾ ਉੱਥੇ ਹੀ ਸੈਲਫ ਹੈਲਪ ਗਰੁੱਪਾਂ ਵਿਚ ਕੰਮ ਕਰ ਰਹੀਆਂ ਮਹਿਲਾਵਾਂ ਨੂੰ ਰੁਜ਼ਗਾਰ ਮਿਲੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਬਲਾਕ ਪੱਧਰੀ ਟੂਰਨਾਂਮੈਟ ਵਿਚ ਅਥਲੈਟਿਕਸ,  ਵਾਲੀਬਾਲ (ਸਮੈਸਿੰਗ ਤੇ ਸੂਟਿੰਗ), ਫੁੱਟਬਾਲ, ਖੋਹ-ਖੋਹ, ਕਬੱਡੀ (ਨੈਸ਼ਨਲ ਸਟਾਇਲ ਤੇੇ ਸਰਕਲ ਸਟਾਇਲ), ਰੱਸਾ ਕੱਸੀ (ਲੜਕੇ/ਲੜਕੀਆਂ) ਕਰਵਾਇਆ ਜਾ ਰਿਹਾ ਹੈ। ਇਹ ਟੂਰਨਾਂਮੈਟ ਬਲਾਕ ਮਾਨਸਾ ਦਾ ਬਹੁਮੰਤਵੀ ਖੇਡ ਸਟੇਡੀਅਮ ਮਾਨਸਾ, ਬਲਾਕ ਭੀਖੀ ਦਾ ਰੋਇਲ ਕਾਲਜ ਬੋੜਾਵਾਲ ਵਿਖੇ, ਬਲਾਕ ਸਰਦੂਲਗੜ੍ਹ ਪਿੰਡ ਖਹਿਰਾ ਖੁਰਦ ਬਲਾਕ ਝੂਨੀਰ ਦਾ ਇਨਲਾਈਟਡ ਫਿਜ਼ੀਕਲ ਕਾਲਜ ਵਿਖੇ ਅਤੇ ਬਲਾਕ ਬੁਢਲਾਡਾ ਦਾ ਸ੍ਰੀ ਗੁਰੂ ਤੇਗ ਬਹਾਦਰ ਸਟੇਡੀਅਮ, ਬੁਢਲਾਡਾ ਵਿਖੇ 01 ਸਤੰਬਰ ਤੋਂ 09 ਸਤੰਬਰ ਤੱਕ ਕਰਵਾਏ ਜਾ ਰਹੇ ਹਨ।

ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਨਵਜੋਤ ਸਿੰਘ ਧਾਲੀਵਾਲ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਰਘਬੀਰ ਸਿੰਘ ਮਾਨ, ਜ਼ਿਲ੍ਹਾ ਪ੍ਰੋਗਰਾਮ ਮੈਨੇਜ਼ਰ ਸੈਲਫ ਹੈਲਪ ਗਰੁੱਪ ਜਸਵਿੰਦਰ ਕੌਰ, ਰਾਜਦੀਪ ਸਿੰਘ ਅਤੇ ਭੋਲਾ ਸਿੰਘ ਪੀ.ਟੀ.ਆਈ. ਮੌਜੂਦ ਸਨ।

 

Tags: DC Mansa , Deputy Commissioner Mansa , Paramveer Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD