Friday, 05 June 2026

 

 

ਖ਼ਾਸ ਖਬਰਾਂ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ

 

ਸਰਕਾਰੀ ਆਈ.ਟੀ.ਆਈ. ਦੇ 11 ਸਿੱਖਿਆਰਥੀਆਂ ਦੀ ਪਲੇਸਮੈਂਟ ਕੈਂਪ ਦੌਰਾਨ ਹੋਈ ਨੌਕਰੀ ਲਈ ਚੋਣ

ਡਿਪਟੀ ਕਮਿਸ਼ਨਰ ਨੇ ਚੁਣੇ ਵਿਦਿਆਰਥੀਆਂ ਨੂੰ ਦਿੱਤੀ ਮੁਬਾਰਕਬਾਦ, ਭਵਿੱਖ ਲਈ ਦਿੱਤੀਆਂ ਸ਼ੁੱਭਕਾਮਨਾਵਾਂ

DC Patiala, Deputy Commissioner Patiala, Sakshi Sawhney, Patiala

Web Admin

Web Admin

5 Dariya News

ਪਟਿਆਲਾ , 01 Sep 2023

Last updated on: Sep 01, 2023, 00:00 IST

ਪਟਿਆਲਾ ਦੀ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਵਿਖੇ ਲੱਗੇ ਪਲੇਸਮੈਂਟ ਕੈਂਪ ਦੌਰਾਨ ਆਈ.ਟੀ.ਆਈ ਦੇ 11 ਸਿੱਖਿਆਰਥੀਆਂ ਦੀ ਚੋਣ ਐਲ.ਐਂਡ.ਟੀ ਕੰਪਨੀ ਵਿੱਚ ਫ਼ਰੰਟ ਲਾਈਨ ਸੁਪਰਵਾਈਜ਼ਰ ਵਜੋਂ ਹੋਈ ਹੈ। ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਚੁਣੇ ਗਏ ਸਿੱਖਿਆਰਥੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਅਤੇ ਉਨ੍ਹਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਜ਼ਿੰਦਗੀ ਵਿੱਚ ਕੀਤੀ ਗਈ ਮਿਹਨਤ ਦੇ ਚੰਗੇ ਨਤੀਜੇ ਜ਼ਰੂਰ ਆਉਂਦੇ ਹਨ।

ਸਾਕਸ਼ੀ ਸਾਹਨੀ ਨੇ ਨੌਕਰੀ ਲਈ ਚੁਣੇ ਗਏ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਇਕਾਗਰ ਚਿੱਤ ਹੋ ਕੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਹੁਣ ਤੁਹਾਡੀ ਵਾਰੀ ਹੈ ਕਿ ਤੁਸੀਂ ਆਪਣੀ ਯੋਗਤਾ ਨੂੰ ਸਾਬਤ ਕਰਦਿਆਂ ਜੀਵਨ ਵਿੱਚ ਵਿੱਤੀ ਤੌਰ 'ਤੇ ਸਮਰੱਥ ਅਤੇ ਸਫ਼ਲ ਹੋ ਕੇ ਆਪਣੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕਰੋ।

ਇਸ ਮੌਕੇ ਸੰਸਥਾ ਦੇ ਪ੍ਰਿੰਸੀਪਲ ਜੁਧਜੀਤ ਸਿੰਘ ਨੇ ਦੱਸਿਆ ਕਿ ਐਲ.ਐਂਡ.ਟੀ ਕੰਪਨੀ ਵੱਲੋਂ ਕੈਂਪਸ ਦਾ ਦੌਰਾ ਕੀਤਾ ਗਿਆ ਅਤੇ ਸੰਸਥਾ ਦੇ ਪਾਸ ਆਊਟ ਸਿੱਖਿਆਰਥੀਆਂ ਦੀ ਪਲੇਸਮੈਂਟ ਕਰਨ ਲਈ ਟੈਸਟ ਹੋਣ ਉਪਰੰਤ ਇੰਟਰਵਿਊ ਵੀ ਲਈ ਗਈ। ਇਸ ਵਿੱਚ 11 ਸਿੱਖਿਆਰਥੀਆਂ ਦੀ ਫ਼ਰੰਟ ਲਾਈਨ ਸੁਪਰਵਾਈਜ਼ਰ ਵਜੋਂ ਐਲ.ਐਡ.ਟੀ ਕੰਪਨੀ ਵਿੱਚ ਚੋਣ ਹੋਈ ਹੈ।

ਸੰਸਥਾ ਦੇ ਪਲੇਸਮੈਂਟ ਇੰਚਾਰਜ ਗੁਰਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਨੌਕਰੀ ਲਈ ਚੁਣੇ ਸਿੱਖਿਆਰਥੀਆਂ ਨੂੰ ਕੰਪਨੀ ਵੱਲੋਂ 25000 ਰੁਪਏ ਮਹੀਨਾ ਤਨਖ਼ਾਹ ਤਨਖ਼ਾਹ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਕੰਪਨੀ ਵੱਲੋਂ ਇਹਨਾਂ ਸਿੱਖਿਆਰਥੀਆਂ ਦੀ ਮੁਫ਼ਤ ਰਿਹਾਇਸ਼ ਦਾ ਵੀ ਪ੍ਰਬੰਧ ਕੀਤਾ ਜਾਵੇਗਾ। 

ਉਨ੍ਹਾਂ ਦੱਸਿਆ ਕਿ ਐੱਲ.ਐਡ.ਟੀ ਕੰਪਨੀ ਸਿਰਫ਼ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਦੇ ਸਿੱਖਿਆਰਥੀਆਂ ਦੀ ਪਲੇਸਮੈਂਟ ਲਈ ਇਸ ਸੰਸਥਾ ਵਿਖੇ ਹਰ ਸਾਲ ਕਈ ਸਿੱਖਿਆਰਥੀਆਂ ਨੂੰ ਪਲੇਸਮੈਂਟ ਦੇਣ ਲਈ ਕੈਂਪਸ ਰਿਕਰੂਟਮੈਂਟ ਪ੍ਰੋਗਰਾਮ ਕਰਵਾਉਂਦੀ ਹੈ। ਇਸ ਮੌਕੇ ਸੰਸਥਾ ਦੇ ਵਾਈਸ ਪ੍ਰਿੰਸੀਪਲ ਬਲਵਿੰਦਰ ਸਿੰਘ, ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਜਗਦੀਪ ਸਿੰਘ ਜੋਸ਼ੀ, ਸੰਜੇ ਧੀਰ ਅਤੇ ਹਰੀਸ਼ ਕੁਮਾਰ ਸਰਵੇਅਰ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

 

Tags: DC Patiala , Deputy Commissioner Patiala , Sakshi Sawhney , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD