Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

“ਖੇਡਾਂ ਵਤਨ ਪੰਜਾਬ ਦੀਆਂ” ਦੇ ਪਹਿਲੇ ਸੀਜ਼ਨ ਦੀ ਸਫਲਤਾ ਨੇ ਖੇਡਾਂ ਦੇ ਖੇਤਰ ਵਿੱਚ ਇੱਕ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਲਾਲਜੀਤ ਸਿੰਘ ਭੁੱਲਰ

ਖੇਡਾਂ ਨਾਲ ਜੁੜ ਕੇ ਸਾਡੇ ਨੌਜਵਾਨ ਨਸ਼ਿਆਂ ਵਰਗੀ ਭੈੜੀ ਲਾਹਣਤ ਤੋਂ ਦੂਰ ਰਹਿ ਕੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਪਾ ਸਕਦੇ ਹਨ ਅਹਿਮ ਯੋਗਦਾਨ-ਡਿਪਟੀ ਕਮਿਸ਼ਨਰ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government, DC Tarn Taran, Sandeep Kumar, Tarn Taran, Deputy Commissioner Tarn Taran, Khedan Watan Punjab Diyan 2023

Web Admin

Web Admin

5 Dariya News

ਤਰਨ ਤਾਰਨ , 01 Sep 2023

Last updated on: Sep 01, 2023, 00:00 IST

ਪੰਜਾਬ ਸਰਕਾਰ ਵੱਲੋਂ ਬਣਾਈ ਗਈ ਨਵੀਂ ਖੇਡ ਨੀਤੀ ਵਿੱਚ ਜਿਥੇ ਖਿਡਾਰੀਆਂ ਨੂੰ ਦਿੱਤੇ ਜਾਣ ਵਾਲੇ ਨਗਦ ਇਨਾਮਾਂ ਵਿੱਚ ਭਾਰੀ ਵਾਧਾ ਕੀਤਾ ਗਿਆ ਹੈ, ਉੱਥੇ ਹੀ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਪੱਧਰ ‘ਤੇ ਖੇਡਾਂ ਦੀ ਤਿਆਰੀ ਕਰਨ ਵਾਲੇ ਖਿਡਾਰੀਆਂ ਨੂੰ ਦਿੱਤੀ ਜਾਣ ਵਾਲੀ ਰਾਸ਼ੀ ਵਿੱਚ ਵੀ ਵੱਡਾ ਵਾਧਾ ਕੀਤਾ ਗਿਆ ਹੈ, ਜਿਸ ਨਾਲ ਖਿਡਾਰੀ ਆਧੁਨਿਕ ਢੰਗ ਤਕਨੀਕਾਂ ਨਾਲ ਆਪਣੀ ਖੇਡ ਦੀ ਤਿਆਰੀ ਕਰਕੇ ਆਪਣੇ ਸੂਬੇ ਤੇ ਦੇਸ਼ ਦਾ ਨਾਮ ਦੁਨੀਆਂ ਭਰ ਵਿੱਚ ਰੌਸ਼ਨ ਕਰ ਸਕਣਗੇ।

ਇਹਨਾਂ ਸਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਮਲਟੀਪਰਪਜ਼ ਸਪੋਰਟਸ ਸਟੇਡੀਅਮ ਪੱਟੀ ਵਿਖੇ “ਖੇਡਾਂ ਵਤਨ ਪੰਜਾਬ ਦੀਆਂ” ਸੀਜ਼ਨ-2 ਤਹਿਤ ਬਲਾਕ ਪੱਧਰੀ ਖੇਡਾਂ ਦਾ ਰਸਮੀਂ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ, ਐੱਸ. ਡੀ. ਐੱਮ. ਪੱਟੀ ਸ੍ਰੀ ਰਾਜੇਸ਼ ਸ਼ਰਮਾ ਅਤੇ ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀਮਤੀ ਸਤਵੰਤ ਕੌਰ ਤੋਂ ਇਲਾਵਾ ਖੇਡ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।

ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ “ਖੇਡਾਂ ਵਤਨ ਪੰਜਾਬ ਦੀਆਂ” ਦੇ ਪਹਿਲੇ ਸੀਜ਼ਨ ਦੀ ਸਫਲਤਾ ਨੇ ਖੇਡਾਂ ਦੇ ਖੇਤਰ ਵਿੱਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ ਅਤੇ ਇਸੇ ਤਰ੍ਹਾਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਹੇਠ “ਖੇਡਾਂ ਵਤਨ ਪੰਜਾਬ ਦੀਆਂ” ਸੀਜ਼ਨ-2 ਨੂੰ ਵੀ ਸਫਲਤਾ ਦੇ ਸ਼ਿਖਰਾਂ ‘ਤੇ ਲਿਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਖੇਡਾਂ ਪੰਜਾਬ ਦੀ ਅਮੀਰ ਵਿਰਾਸਤ ਰਹੀ ਹੈ ਅਤੇ ਪੰਜਾਬ ਨੇ ਦੇਸ਼ ਨੂੰ ਕਈ ਵੱਡੇ ਖਿਡਾਰੀ ਦਿੱਤੇ ਹਨ। 

ਉਨ੍ਹਾਂ ਕਿਹਾ ਕਿ ਸਾਡੇ ਪਿੰਡਾਂ ਵਿੱਚ ਰਹਿੰਦੇ ਖਿਡਾਰੀ ਪਹਿਲਾਂ ਕਈ ਤਰ੍ਹਾਂ ਦੀਆਂ ਕਮੀਆਂ ਕਾਰਨ ਅੱਗੇ ਨਹੀਂ ਵੱਧ ਸਕਦੇ ਸਨ, ਪ੍ਰੰਤੂ ਹੁਣ ਪੰਜਾਬ ਸਰਕਾਰ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਇਨ੍ਹਾਂ ਖਿਡਾਰੀਆਂ ਨੂੰ ਅੱਗੇ ਵੱਧਣ ਦੀ ਵਧੇਰੇ ਮੌਕੇ ਪ੍ਰਦਾਨ ਕਰ ਰਹੀ ਹੈ, ਜਿਸ ਨੂੰ ਵੇਖ ਕੇ ਕਿਹਾ ਜਾ ਸਕਦਾ ਹੈ ਕਿ ਖੇਡਾਂ ਵਿੱਚ ਪੰਜਾਬ ਦਾ ਭਵਿੱਖ ਬਹੁਤ ਉੱਜਵਲ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਕਿਹਾ ਕਿ ਸਿਰਫ ਖੇਡਾਂ ਹੀ ਇੱਕ ਅਜਿਹਾ ਸਾਧਨ ਹਨ, ਜਿੰਨ੍ਹਾਂ ਨਾਲ ਜੁੜ ਕੇ ਸਾਡੇ ਨੌਜਵਾਨ ਨਸ਼ਿਆਂ ਵਰਗੀ ਭੈੜੀ ਲਾਹਣਤ ਤੋਂ ਦੂਰ ਰਹਿ ਕੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਅਹਿਮ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਵਾਸਤੇ ਵੱਧ ਤੋਂ ਵੱਧ ਉਪਰਾਲੇ ਕਰਨ। 

ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ “ਖੇਡਾਂ ਵਤਨ ਪੰਜਾਬ ਦੀਆਂ” ਸੀਜ਼ਨ-2 ਤਹਿਤ ਕਰਵਾਈਆਂ ਜਾ ਰਹੀਆਂ ਬਲਾਕ ਪੱਧਰੀ ਅਤੇ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਭਾਗ ਲੈਣ ਤਾਂ ਜੋ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-2 ਨੂੰ ਹੋਰ ਸਫਲ ਬਣਾਇਆ ਜਾ ਸਕੇ। ਬਲਾਕ ਪੱਟੀ ਤੋਂ ਅੱਜ ਸ਼ੁਰੂ ਹੋਈਆਂ ਬਲਾਕ ਪੱਧਰੀ ਖੇਡਾਂ ਵਿੱਚ ਐਥਲੈਟਿਕਸ, ਫੁੱਟਬਾਲ, ਵਾਲੀਬਾਲ (ਸ਼ੂਟਿੰਗ ਅਤੇ ਸਮੈਸ਼ਿੰਗ), ਕਬੱਡੀ (ਨੈਸ਼ਨਲ ਤੇ ਸਰਕਲ ਸਟਾਇਲ), ਖੋ-ਖੋ ਅਤੇ ਰੱਸ਼ਾਕੱਸੀ ਦੇ ਮੁਕਾਬਲੇ ਕਰਵਾਏ ਜਾਣਗੇ। 

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਜਿਹੜੇ ਖਿਡਾਰੀ ਜਾਂ ਟੀਮਾਂ ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈਣਾ ਚਾਹੁੰਦੇ ਹਨ ਤੇ ਜਿੰਨ੍ਹਾਂ ਨੇ ਆੱਨਲਾਇਨ ਰਜਿਸਟਰੇਸ਼ਨ ਨਹੀਂ ਕਰਵਾਈ, ਉਹ ਮੌਕੇ ‘ਤੇ ਵੀ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰੀ ਖੇਡਾਂ 10 ਸਤੰਬਰ ਤੱਕ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਕਰਵਾਈਆਂ ਜਾਣਗੀਆਂ।

ਉਹਨਾਂ ਦੱਸਿਆ ਕਿ ਬਲਾਕ ਵਲਟੋਹਾ ਵਿਖੇ 03 ਸਤੰਬਰ ਅਤੇ 04 ਸਤੰਬਰ ਨੂੰ ਫੁੱਟਬਾਲ, ਕਬੱਡੀ (ਨੈਸ਼ਨਲ ਸਟਾਇਲ-ਸਰਕਲ ਸਟਾਇਲ), ਖੋ-ਖੋ, ਐਥਲੈਟਿਕਸ, ਵਾਲੀਬਾਲ (ਸ਼ੂਟਿੰਗ ਅਤੇ ਸਮੈਸ਼ਿੰਗ) ਤੇ ਰੱਸ਼ਾਕਸੀ ਦੇ ਮੁਕਾਬਲੇ ਸ਼ਹੀਦ ਹਵਾਲਦਾਰ ਅਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇਮਕਰਨ (ਲੜਕੇ) ਵਿਖੇ ਹੋਣਗੇ।    

ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਹਰੀਕੇ ਸ੍ਰੀ ਦਿਲਬਾਗ਼ ਸਿੰਘ, ਚੇਅਰਮੈਨ ਨਗਰ ਸੁਧਾਰ ਟਰੱਸਟ ਤਰਨ ਤਾਰਨ ਸ੍ਰੀ ਰਜਿੰਦਰ ਸਿੰਘ ਉਸਮਾਂ, ਸ੍ਰੀ ਸਰੂਪ ਸਿੰਘ ਸਟੇਜ ਸਕੱਤਰ, ਸ੍ਰੀ ਕੁਲਵਿੰਦਰ ਸਿੰਘ ਐਥਲੈਟਿਕਸ ਕੋਚ, ਅਧਿਆਪਕ, ਖੇਡ ਪ੍ਰੇਮੀ ਤੇ ਵੱਡੀ ਗਿਣਤੀ ਵਿੱਚ ਖਿਡਾਰੀ ਮੌਜੂਦ ਸਨ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government , DC Tarn Taran , Sandeep Kumar , Tarn Taran , Deputy Commissioner Tarn Taran , Khedan Watan Punjab Diyan 2023

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD