Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

“ਖੇਡਾਂ ਵਤਨ ਪੰਜਾਬ ਦੀਆਂ” ਦੌਰਾਨ ਲਾਲਜੀਤ ਸਿੰਘ ਭੁੱਲਰ ਤੇ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਕੀਤਾ ਪੋਸ਼ਣ ਮਹੀਨੇ ਦਾ ਆਗਾਜ਼

ਭਾਰਤ ਨੂੰ ਕੁਪੋਸ਼ਣ ਮੁਕਤ ਬਣਾਉਣ ਲਈ ਸਮੂਹ ਹਾਜ਼ਰੀਨਾਂ ਨੂੰ ਚੁਕਾਈ ਸਹੁੰ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government, DC Tarn Taran, Sandeep Kumar, Tarn Taran, Deputy Commissioner Tarn Taran, Khedan Watan Punjab Diyan 2023

Web Admin

Web Admin

5 Dariya News

ਪੱਟੀ (ਤਰਨ ਤਾਰਨ) , 01 Sep 2023

Last updated on: Sep 01, 2023, 00:00 IST

ਕੈਬਨਿਟ ਮੰਤਰੀ, ਟਰਾਂਸਪੋਰਟ ਤੇ ਪੰਚਾਇਤ ਵਿਭਾਗ, ਪੰਜਾਬ ਸ. ਲਾਲਜੀਤ ਸਿੰਘ ਭੁੱਲਰ,  ਅਤੇ ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਦੀ ਅਗਵਾਈ ਹੇਠ ਅੱਜ ਮਲਟੀਪਰਪਜ਼ ਸਪੋਰਟਸ ਸਟੇਡੀਅਮ ਪੱਟੀ ਵਿਖੇ “ਖੇਡਾਂ ਵਤਨ ਪੰਜਾਬ ਦੀਆਂ” ਸੀਜ਼ਨ-2 ਦੀ ਸ਼ੁਰੂਆਤ ਦੇ ਨਾਲ ਹੀ ਭਾਰਤ ਨੂੰ ਕੁਪੋਸ਼ਣ ਮੁਕਤ ਬਣਾਉਣ ਲਈ ਪੋਸ਼ਣ ਮਹੀਨੇ ਸਤੰਬਰ ਦਾ ਆਗਾਜ਼ ਸਮੂਹ ਹਾਜ਼ਰੀਨਾਂ ਨੂੰ  ਸਹੁੰ ਚੁਕਾ ਕੇ ਕੀਤਾ ਗਿਆ।

ਇਸ ਮੌਕੇ ਸ਼੍ਰੀਮਤੀ ਪਰਮਜੀਤ ਕੌਰ, ਜਿਲ੍ਹਾ ਪ੍ਰੋਗਰਾਮ ਅਫਸਰ, ਤਰਨ ਤਾਰਨ ਵਲੋਂ ਦੱਸਿਆ ਗਿਆ ਕਿ ਇਸ ਪੋਸ਼ਣ ਮਹੀਨੇ ਦੌਰਾਨ ਸਤੰਬਰ ਦੇ ਪੂਰੇ ਮਹੀਨੇ ਵੱਖ-ਵੱਖ ਗਤੀਵਿਧਿਆਂ ਕੀਤੀਆਂ ਜਾਣਗੀਆ, ਜਿਸ ਵਿੱਚ ਪੋਸ਼ਣ ਸਪਥ, ਅਨੀਮੀਆ ਕੈਂਪ, ਸੁਪੋਸ਼ਨ ਦਿਵਸ, ਅੰਨਾਪ੍ਰਸ਼ਨ ਦਿਵਸ, ਹਾਟ ਬਜਾਰ, ਸਾਇਕਲ ਰੈਲੀ, ਆਂਗਨਵਾੜੀ ਵਰਕਰਾਂ ਵਲੋਂ ਘਰ-ਘਰ ਵਿਜ਼ਿਟ, ਸਕੂਲਾਂ ਵਿੱਚ ਬੱਚਿਆਂ ਨੂੰ ਸਾਫ਼ ਸਫਾਈ ਰੱਖਣ, ਯੂਥ ਮੀਟਿੰਗ, ਨੁਕੜ ਨਾਟਕ, ਘੱਟ ਕੀਮਤ ਵਾਲੀ ਪੋਸ਼ਟਿਕ ਸਬਜੀਆਂ ਬਾਰੇ ਜਾਗਰੂਕ, ਮਾਂ ਦੇ ਦੁੱਧ ਦੀ ਮਹੱਤਵਪੂਰਣਤਾਂ, ਕਿਚਨ ਗਾਰਡਨ, ਪੰਚਾਇਤ ਮੀਟਿੰਗ, ਘਰ- ਘਰ ਪੋਸ਼ਣ ਜਨ ਅੰਦੋਲਨ ਅਤੇ ਹੋਰ ਵੀ ਕਈ ਗਤਿਵਿਧਿਆਂ ਕੀਤੀਆਂ ਜਾਣਗੀਆਂ।

ਉਹਨਾਂ ਦੱਸਿਆ ਕਿ ਇਹ ਪੋਸ਼ਣ ਅਭਿਆਨ ਪੂਰੇ ਸਤੰਬਰ ਮਹੀਨੇ ਚਲਾਇਆ ਜਾਵੇਗਾ। ਭਾਰਤ ਨੂੰ ਕੁਪੋਸ਼ਣ ਮੁਕਤ ਕਰਨ ਲਈ ਪੋਸ਼ਣ ਮਾਹ ਹਰ ਸਾਲ ਸਤੰਬਰ ਮਹੀਨੇ ਵਿੱਚ ਮਨਾਇਆ ਜਾਂਦਾ ਹੈ, ਜਿਸ ਵਿੱਚ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ। 

ਉਹਨਾਂ ਦੱਸਿਆ ਕਿ ਇਸ ਪੋਸ਼ਣ ਮਹੀਨੇ ਦੌਰਾਨ ਜਿਲ੍ਹੇ ਵਿੱਚ ਚੱਲ ਰਹੀ 1132 ਆਂਗਨਵਾੜੀ ਸੈਂਟਰਾਂ ਤੇ ਪ੍ਰਧਾਨ ਮੰਤਰੀ ਮਾਤਰੂਵੰਦਨਾ ਯੋਜਨਾ ਤਹਿਤ ਕੈਂਪ ਵੀ ਲਗਾਏ ਜਾਣਗੇ, ਜਿਸ ਵਿੱਚ ਗਰਭਵਤੀ ਔਰਤਾਂ ਨੂੰ ਮਿਲਣ ਵਾਲੇ 5000 ਰੁਪਏ ਦੇ ਵਿੱਤੀ ਲਾਭ ਦੇ ਫਾਰਮ ਭਰੇ ਜਾਣਗੇ। ਗਰਭਵਤੀ ਮਹਿਲਾਵਾਂ ਅਤੇ ਕਿਸ਼ੋਰੀਆਂ ਨੂੰ ਆਂਗਨਵਾੜੀ ਸੈਂਟਰਾਂ ਵਿੱਚ ਪੋਸ਼ਟਿਕ ਰਾਸ਼ਨ ਵੀ ਦਿੱਤਾ ਜਾਵੇਗਾ । 

ਆਂਗਨਵਾੜੀ ਸੈਂਟਰਾਂ ਵਿੱਚ ਪੋਸ਼ਣ ਵਾਟਿਕਾ ਲਗਾਈਆਂ ਜਾਣਗੀਆਂ।ਘਰ-ਘਰ ਜਾਕੇ ਨਵਜੰਮੇ ਬੱਚੇ ਲਈ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਔਰਤਾਂ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government , DC Tarn Taran , Sandeep Kumar , Tarn Taran , Deputy Commissioner Tarn Taran , Khedan Watan Punjab Diyan 2023

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD